June 11, 2026, 11:55 pm
----------- Advertisement -----------
HomeNews‘ਮੈਂ ਪੰਜਾਬ ਬੋਲਦਾ ਹਾਂ’ ਦੀ ਖੁੱਲ੍ਹੀ ਬਹਿਸ ਤੋਂ ਪਹਿਲਾਂ ਲੱਖਾ ਸਿਧਾਣਾ ਨੂੰ...

‘ਮੈਂ ਪੰਜਾਬ ਬੋਲਦਾ ਹਾਂ’ ਦੀ ਖੁੱਲ੍ਹੀ ਬਹਿਸ ਤੋਂ ਪਹਿਲਾਂ ਲੱਖਾ ਸਿਧਾਣਾ ਨੂੰ ਬਠਿੰਡਾ ‘ਚ ਕੀਤਾ ਨਜ਼ਰਬੰਦ, ਵਿਰੋਧ ਕਰਨ ਦਾ ਕੀਤਾ ਸੀ ਐਲਾਨ

Published on

----------- Advertisement -----------

 ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਨੂੰ ਲੁਧਿਆਣਾ ਵਿੱਚ ਹੋਣ ਵਾਲੀ ‘ਮੈਂ ਪੰਜਾਬ ਬੋਲਦਾ ਹਾਂ’ ਦੀ ਖੁੱਲ੍ਹੀ ਬਹਿਸ ਤੋਂ ਪਹਿਲਾਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਗੈਂਗਸਟਰ ਬਣੇ ਕਬੱਡੀ ਖਿਡਾਰੀ ਤੇ ਸਮਾਜ ਸੇਵੀ ਲੱਖਾ ਸਿਧਾਣਾ ਨੂੰ ਬਠਿੰਡਾ ‘ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਫਿਲਹਾਲ ਉਸ ਦੇ ਘਰ ਦੇ ਬਾਹਰ ਪੁਲਿਸ ਦੀਆਂ ਦੋ ਗੱਡੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।

ਲੱਖਾ ਸਿਧਾਣਾ ਉਨ੍ਹਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਬੁੱਧਵਾਰ ਨੂੰ ਲੁਧਿਆਣਾ ਵਿੱਚ ਹੋਣ ਵਾਲੀ ਖੁੱਲ੍ਹੀ ਬਹਿਸ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪਿਛਲੇ ਦਿਨੀਂ ਲੱਖਾ ਸਿਧਾਣਾ ਵੀ ਜਲੰਧਰ ਤੋਂ ਕਾਂਗਰਸੀ ਵਿਧਾਇਕ ਤੇ ਸਾਬਕਾ ਮੰਤਰੀ ਪਰਗਟ ਸਿੰਘ ਦੇ ਸੱਦੇ ‘ਤੇ ਆਯੋਜਿਤ ਬਹਿਸ ‘ਚ ਪਹੁੰਚੇ ਸਨ ਅਤੇ ਪਾਣੀਆਂ ਦੇ ਮੁੱਦੇ ਅਤੇ ਐਸਵਾਈਐਲ ਨਹਿਰ ਨੂੰ ਲੈ ਕੇ ਬਲਵਿੰਦਰ ਸਿੰਘ ਜਟਾਣਾ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਸੀ। ਇਸ ਦੇ ਨਾਲ ਹੀ ਸਿਧਾਣਾ ਨੇ ਐਲਾਨ ਕੀਤਾ ਸੀ ਕਿ ਉਹ ਇਸ ਬਹਿਸ ਵਿੱਚ ਆ ਕੇ ਇਸ ਦਾ ਵਿਰੋਧ ਕਰਨਗੇ ਅਤੇ ਹਰ ਪਾਰਟੀ ਦਾ ਘਿਰਾਓ ਕਰਨਗੇ।

 ਦਰਅਸਲ, ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਅੰਦੋਲਨ ਕਰ ਰਹੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਗਰੁੱਪਾਂ ਨੇ ਵੀ ਇਸ ਬਹਿਸ ਵਿਚ ਪਹੁੰਚ ਕੇ ਸਰਕਾਰ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਅਜਿਹੇ ‘ਚ ਪੁਲਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਨਹੀਂ ਚਾਹੁੰਦੇ ਕਿ ਇਨ੍ਹਾਂ ਯੂਨੀਅਨਾਂ ਕਾਰਨ ਬਹਿਸ ‘ਚ ਕਿਸੇ ਤਰ੍ਹਾਂ ਦੀ ਰੁਕਾਵਟ ਪੈਦਾ ਹੋਵੇ। ਕਿਰਤੀ ਕਿਸਾਨ ਯੂਨੀਅਨ, ਆਸ਼ਾ ਵਰਕਰ ਯੂਨੀਅਨ, ਆਂਗਣਵਾੜੀ ਮੁਲਾਜ਼ਮ ਯੂਨੀਅਨ, ਜਲ ਸਪਲਾਈ ਤੇ ਸੈਨੀਟੇਸ਼ਨ ਮੁਲਾਜ਼ਮ ਯੂਨੀਅਨ ਨੇ ਵੀ ਲੱਖਾ ਸਿਧਾਣਾ ਦੇ ਨਾਲ ਧਰਨੇ ਦਾ ਐਲਾਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...