November 21, 2026, 9:17 pm
----------- Advertisement -----------
HomeNewsBreaking News'ਆਪ' ਨੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ 1 ਨਵੰਬਰ ਨੂੰ ਬਹਿਸ ਵਿੱਚ ਹਿੱਸਾ...

‘ਆਪ’ ਨੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ 1 ਨਵੰਬਰ ਨੂੰ ਬਹਿਸ ਵਿੱਚ ਹਿੱਸਾ ਲੈਣ ਦੀ ਕੀਤੀ ਅਪੀਲ

Published on

----------- Advertisement -----------

ਚੰਡੀਗੜ੍ਹ, 31 ਅਕਤੂਬਰ (ਬਲਜੀਤ ਮਰਵਾਹਾ) ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁਲਾਈ ਗਈ ਬਹਿਸ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਮੰਗਲਵਾਰ ਨੂੰ ਪਾਰਟੀ ਹੈਡਕੁਆਰਟਰ ਤੋਂ ਬੁਲਾਰੇ ਗੋਵਿੰਦਰ ਮਿੱਤਲ ਦੇ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਆਗੂ ਪ੍ਰੈੱਸ ਕਾਨਫਰੰਸ ਕਰਕੇ ਇਸ ਚਰਚਾ ਤੋਂ ਪਿੱਛੇ ਹਟਣ ਦਾ ਬਹਾਨਾ ਬਣਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਬਹਿਸ ਪੰਜਾਬ ਦੇ ਸਾਰੇ ਮੁੱਦਿਆਂ ‘ਤੇ ਕੇਂਦਰਿਤ ਹੋਵੇਗੀ ਜਿਵੇਂ ਕਿ ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਜ਼ਿਕਰ ਕੀਤਾ ਹੈ। ਭਗਵੰਤ ਮਾਨ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਬਹਿਸ ਲਈ ਸਾਂਝੇ ਮੰਚ ‘ਤੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਪੰਜਾਬ ਨੂੰ ਲੁੱਟਣ ਵਾਲੇ ਸਾਰੇ ਭ੍ਰਿਸ਼ਟਾਚਾਰੀਆਂ ਦਾ ਪਰਦਾਫਾਸ਼ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬਹਿਸ ਟੋਲ ਪਲਾਜ਼ਿਆਂ, ਨੌਜਵਾਨਾਂ, ਕਿਸਾਨਾਂ, ਖੇਤੀਬਾੜੀ, ਵਪਾਰੀਆਂ, ਪੰਜਾਬ ਦੇ ਪਾਣੀਆਂ ਅਤੇ ਗੁਰੂ ਸਾਹਿਬ ਦੀ ਬਾਣੀ ‘ਤੇ ਕੇਂਦਰਿਤ ਹੋਵੇਗੀ।

ਕੰਗ ਨੇ ਕਿਹਾ ਕਿ ਇਹ ਆਗੂ ਪੰਜਾਬ ਦੇ ਮੁੱਦਿਆਂ ਪ੍ਰਤੀ ਗੰਭੀਰ ਨਾ ਹੋਣ ਕਾਰਨ ਇਸ ਬਹਿਸ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਨੇ ਅੱਜ ਫਿਰ ਇੱਕ ਪੀ.ਸੀ. ਵਿੱਚ ਕੁਝ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਅਦਾਲਤ ਵਿੱਚ ਕਿਹਾ ਕਿ ਉਹ ਐਸਵਾਈਐਲ ਨਹਿਰ ਬਣਾਉਣ ਲਈ ਤਿਆਰ ਹਨ ਪਰ ਵਿਰੋਧੀ ਪਾਰਟੀਆਂ ਉਨ੍ਹਾਂ ਨੂੰ ਨਹੀਂ ਬਣਨ ਦੇ ਰਹੀਆਂ। ਕੰਗ ਨੇ ਕਿਹਾ ਕਿ ਇਹ ਬੇਬੁਨਿਆਦ ਇਲਜ਼ਾਮ ਹੈ ਜੇਕਰ ਅਕਾਲੀ ਦਲ ਕੋਲ ਕੋਈ ਸਬੂਤ ਹੈ ਕਿ ਮਾਨ ਸਰਕਾਰ ਨੇ ਕੋਈ ਪੰਜਾਬ ਵਿਰੋਧੀ ਸਟੈਂਡ ਲਿਆ ਹੈ ਤਾਂ ਉਹ 1978 ਵਿੱਚ ਐਸਵਾਈਐਲ ਲਈ ਜ਼ਮੀਨ ਨੂੰ ਨੋਟੀਫਾਈ ਕਰਨ ਦੇ ਬਦਲੇ ਗੁੜਗਾਉਂ ਵਿੱਚ ਮਿਲੀ ਸਾਰੀ ਜਾਇਦਾਦ ਦੇ ਦਸਤਾਵੇਜ਼ਾਂ ਸਮੇਤ ਬਹਿਸ ਲਈ ਪੇਸ਼ ਕਰੇ।

ਭਾਜਪਾ ਪ੍ਰਧਾਨ ਸੁਨੀਲ ਜਾਖੜ ‘ਤੇ ਨਿਸ਼ਾਨਾ ਸਾਧਦੇ ਹੋਏ ਕੰਗ ਨੇ ਕਿਹਾ ਕਿ 2016 ‘ਚ ਕਾਂਗਰਸ ਪ੍ਰਧਾਨ ਜਾਖੜ ਕਹਿੰਦੇ ਸਨ ਕਿ ਜੇਕਰ ਕੇਂਦਰ ਸਰਕਾਰ ਚਾਹੇ ਤਾਂ ਐਸਵਾਈਐਲ ਦਾ ਮੁੱਦਾ ਮਿੰਟਾਂ ‘ਚ ਹੱਲ ਹੋ ਸਕਦਾ ਹੈ। ਹੁਣ ਭਾਜਪਾ ਨੇਤਾ ਹੋਣ ਦੇ ਨਾਤੇ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਐਸਵਾਈਐਲ, ਬੀਬੀਐਮਬੀ ਅਤੇ ਚੰਡੀਗੜ੍ਹ ਵਰਗੇ ਮੁੱਦਿਆਂ ਨੂੰ ਹੱਲ ਕਰਨ ਲਈ ਕਿਉਂ ਨਹੀਂ ਕਹਿ ਰਹੇ ਹਨ। ਕੰਗ ਨੇ ਕਿਹਾ ਕਿ ਇਨ੍ਹਾਂ ਸਾਰੇ ਮੁੱਦਿਆਂ ਵਿੱਚ ਕੇਂਦਰ ਦੀ ਅਹਿਮ ਭੂਮਿਕਾ ਹੈ ਪਰ ਇਹ ਸਾਰੀਆਂ ਪਾਰਟੀਆਂ ਆਪਣੇ ਸਿਆਸੀ ਫਾਇਦੇ ਲਈ ਇਨ੍ਹਾਂ ਮੁੱਦਿਆਂ ਦਾ ਨਿਪਟਾਰਾ ਨਹੀਂ ਕਰਨਾ ਚਾਹੁੰਦੀਆਂ।

ਕਲ ਦੇ ਲੁਧਿਆਣਾ ਵਿੱਚ ਸੁਰੱਖਿਆ ਦੇ ਮੁੱਦੇ ’ਤੇ ਕੰਗ ਨੇ ਕਿਹਾ ਕਿ ਇਸ ਬਹਿਸ ਵਿੱਚ ਹਾਜ਼ਰ ਸਾਰੇ ਆਗੂਆਂ ਅਤੇ ਲੋਕਾਂ ਦੀ ਸੁਰੱਖਿਆ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਅਧਿਕਾਰੀ ਹੀ ਲੋੜੀਂਦੇ ਕਦਮ ਚੁੱਕ ਰਹੇ ਹਨ। ਕੰਗ ਨੇ ਇਕ ਵਾਰ ਫਿਰ ਸੁਨੀਲ ਜਾਖੜ, ਸੁਖਬੀਰ ਬਾਦਲ, ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਵਾਬਦੇਹੀ ਤੋਂ ਭੱਜਣ ਦੇ ਬਹਾਨੇ ਨਾ ਲੱਭਣ ਅਤੇ ਪੰਜਾਬ ਲਈ ਇਸ ਬਹਿਸ ਵਿਚ ਹਿੱਸਾ ਲੈਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...