June 5, 2026, 6:45 am
----------- Advertisement -----------
HomeNewsEntertainment2 ਹਫਤਿਆਂ ਬਾਅਦ ICU 'ਚ ਭਾਰਤੀ ਲਤਾ ਮੰਗੇਸ਼ਕਰ ਦੀ ਸਿਹਤ 'ਚ...

2 ਹਫਤਿਆਂ ਬਾਅਦ ICU ‘ਚ ਭਾਰਤੀ ਲਤਾ ਮੰਗੇਸ਼ਕਰ ਦੀ ਸਿਹਤ ‘ਚ ਆਇਆ ਸੁਧਾਰ

Published on

----------- Advertisement -----------

ਗਾਇਕਾ ਲਤਾ ਮੰਗੇਸ਼ਕਰ ਦਾ ਕਰੋਨਾ ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ ਉਹਨਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਹਨਾਂ ਦਾ ਇਲਾਜ ਚੱਲ ਰਿਹਾ ਸੀ। ਸ਼ਨੀਵਾਰ ਨੂੰ ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰ ਨੇ ਉਨ੍ਹਾਂ ਦੀ ਸਿਹਤ ਬਾਰੇ ਅਪਡੇਟ ਦਿੰਦੇ ਹੋਏ ਕਿਹਾ ਕਿ ਲਤਾ ਮੰਗੇਸ਼ਕਰ ਦੀ ਹਾਲਤ ‘ਚ ਥੋੜ੍ਹਾ ਸੁਧਾਰ ਹੋਇਆ ਹੈ।

ਦੱਸਣਯੋਗ ਹੈ ਕਿ ਦਿੱਗਜ਼ ਗਾਇਕਾ ਲਤਾ ਮੰਗੇਸ਼ਕਰ 93ਵੇਂ ਸਾਲਾਂ ਦੇ ਹਨ। ਉਹ ਕੋਰੋਨਾ ਦੇ ਨਾਲ-ਨਾਲ ਨਿਮੋਨੀਆ ਤੋਂ ਵੀ ਪੀੜਤ ਹਨ। ਬਿਮਾਰੀ ਅਤੇ ਉਨ੍ਹਾਂ ਦੀ ਉਮਰ ਨੂੰ ਧਿਆਨ ‘ਚ ਰੱਖਦੇ ਹੋਏ ਉਨ੍ਹਾਂ ਨੂੰ ਆਈ.ਸੀ.ਯੂ. ਵਿੱਚ ਰੱਖਿਆ ਗਿਆ ਹੈ। ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿੱਚ ਉਨ੍ਹਾਂ ਦਾ ਇਲਾਜ ਜਾਰੀ ਹੈ। ਇਸ ਦੌਰਾਨ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਲਈ ਦੇਸ਼ ਭਰ ‘ਚ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਭਾਰਤ ਰਤਨ ਐਵਾਰਡੀ ਲਤਾ ਦੀਦੀ ਨੇ ਸਾਲ 1942 ਵਿੱਚ ਬਾਲੀਵੁੱਡ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਪਰ ਉਸ ਨੂੰ ਪਛਾਣ ਫਿਲਮ ‘ਮਹਿਲ’ ਦੇ ਗੀਤ ‘ਆਏਗਾ ਆਨੇ ਵਾਲਾ’ ਤੋਂ ਮਿਲੀ। ਇਸ ਦੇ ਨਾਲ ਹੀ ਲਤਾ ਦੀਦੀ ਨੇ 20 ਭਾਸ਼ਾਵਾਂ ਵਿੱਚ 30 ਹਜ਼ਾਰ ਤੋਂ ਵੱਧ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...