November 17, 2026, 3:16 am
----------- Advertisement -----------
HomeNewsBreaking Newsਲੁਧਿਆਣਾ 'ਚ ਅੱਜ ਸਿਆਸੀ ਪਾਰਟੀਆਂ ਦੀ ਮਹਾਂ-ਡਿਬੇਟ, ਲੁਧਿਆਣਵੀ ਫਸ ਸਕਦੇ ਨੇ ਜਾਮ...

ਲੁਧਿਆਣਾ ‘ਚ ਅੱਜ ਸਿਆਸੀ ਪਾਰਟੀਆਂ ਦੀ ਮਹਾਂ-ਡਿਬੇਟ, ਲੁਧਿਆਣਵੀ ਫਸ ਸਕਦੇ ਨੇ ਜਾਮ ‘ਚ, ਪੁਲਿਸ ਨੇ ਜਾਰੀ ਨਹੀਂ ਕੀਤਾ ਰੂਟ ਪਲਾਨ

Published on

----------- Advertisement -----------
  • ਅਧਿਕਾਰੀਆਂ ਨੇ ਕਿਹਾ- ਸਥਿਤੀ ਨੂੰ ਦੇਖ ਕੇ ਮੌਕੇ ‘ਤੇ ਲਵਾਂਗੇ ਫੈਸਲਾ
  • ਫਿਲਹਾਲ ਸ਼ਹਿਰ ‘ਚ ਟ੍ਰੈਫਿਕ ਜਾਮ ਵਰਗੀ ਕੋਈ ਸਥਿਤੀ ਨਹੀਂ

ਲੁਧਿਆਣਾ, 1 ਨਵੰਬਰ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 1 ਨਵੰਬਰ ਨੂੰ ਸੂਬੇ ਦੇ ਮੁੱਖ ਮੁੱਦਿਆਂ ‘ਤੇ ਵਿਓੜ੍ਹੀ ਧਿਰਾਂ ਦੀਆਂ ਪਾਰਟੀਆਂ ਨਾਲ ਬਹਿਸ ਕਰਨਗੇ। ਇਹ ਬਹਿਸ ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਹੋਵੇਗੀ। ਇਸ ਕਾਰਨ ਸਵੇਰੇ ਤੋਂ ਹੀ ਮਹਾਂਨਗਰ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਹੋ ਸਕਦੀ ਹੈ।

ਟਰੈਫਿਕ ਪੁਲੀਸ ਨੇ ਹਾਲੇ ਤੱਕ ਰੂਟ ਡਾਇਵਰਸ਼ਨ ਦੀ ਕੋਈ ਯੋਜਨਾ ਜਾਰੀ ਨਹੀਂ ਕੀਤੀ ਹੈ। ਅਧਿਕਾਰੀਆਂ ਮੁਤਾਬਕ ਮੌਕੇ ‘ਤੇ ਟ੍ਰੈਫਿਕ ਦੀ ਸਥਿਤੀ ਨੂੰ ਦੇਖ ਕੇ ਰੂਟ ਅਤੇ ਟਰੈਫਿਕ ਨੂੰ ਡਾਇਵਰਟ ਕੀਤਾ ਜਾਵੇਗਾ।

ਲੁਧਿਆਣਾ ਵਾਸੀਆਂ ਨੂੰ ਫਿਰੋਜ਼ਪੁਰ ਰੋਡ ‘ਤੇ ਜਾਮ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਬਹਿਸ ਨੂੰ ਦੇਖਣ ਲਈ ਲੋਕਾਂ ਅਤੇ ਸਿਆਸੀ ਆਗੂਆਂ ਦੇ ਸਮਰਥਕਾਂ ਦੇ ਆਉਣ ਦੀ ਵੀ ਸੰਭਾਵਨਾ ਹੈ। ਪੁਲਿਸ ਪ੍ਰਦਰਸ਼ਨ ਕਰਨ ਵਾਲਿਆਂ ‘ਤੇ ਵੀ ਤਿੱਖੀ ਨਜ਼ਰ ਰੱਖੇਗੀ।

ਫ਼ਿਰੋਜ਼ਪੁਰ ਦੇ ਕੁਝ ਵਿਸ਼ੇਸ਼ ਚੌਕਾਂ ਜਿਵੇਂ ਜਗਰਾਉਂ ਪੁਲ, ਦੁਰਗਾ ਮਾਤਾ ਮੰਦਰ, ਭਾਰਤ ਨਗਰ ਚੌਕ, ਬੱਸ ਸਟੈਂਡ, ਭਾਈਵਾਲਾ ਚੌਕ, ਆਰਤੀ ਚੌਕ, ਸਰਕਟ ਹਾਊਸ ਨੇੜੇ, ਵੇਰਕਾ ਮਿਲਕ ਪਲਾਂਟ ਚੌਕ, ਐਮਬੀਡੀ ਮਾਲ ਆਦਿ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਜਾਵੇਗੀ। ਟ੍ਰੈਫਿਕ ਵਿਵਸਥਾ ਨੂੰ ਠੀਕ ਰੱਖਣ ਲਈ ਸੀਨੀਅਰ ਅਧਿਕਾਰੀ ਮੌਕੇ ‘ਤੇ ਹੀ ਰੂਟ ਮੋੜਨ ਦੇ ਆਦੇਸ਼ ਦੇਣਗੇ।

ਗੱਲਬਾਤ ਕਰਦਿਆਂ ਏ.ਸੀ.ਪੀ ਟ੍ਰੈਫਿਕ ਚਰਨਜੀਵ ਲਾਂਬਾ ਨੇ ਦੱਸਿਆ ਕਿ ਫਿਲਹਾਲ ਕੋਈ ਰੂਟ ਪਲਾਨ ਜਾਰੀ ਨਹੀਂ ਕੀਤਾ ਗਿਆ ਹੈ। ਟ੍ਰੈਫਿਕ ਜਾਮ ਹੋਣ ਦੇ ਬਾਵਜੂਦ ਪੀਏਯੂ ਦੇ ਨੇੜੇ ਬਹੁਤ ਘੱਟ ਹੋਵੇਗਾ। ਮੌਕੇ ’ਤੇ ਟਰੈਫਿਕ ਪੁਲੀਸ ਮੁਲਾਜ਼ਮ ਤਾਇਨਾਤ ਕਰਕੇ ਜਾਮ ਨੂੰ ਦੂਰ ਕੀਤਾ ਜਾਵੇਗਾ। ਜੇਕਰ ਲੋੜ ਪਈ ਤਾਂ ਅਸੀਂ ਮੌਕੇ ‘ਤੇ ਟਰੈਫਿਕ ਨੂੰ ਡਾਇਵਰਟ ਕਰਾਂਗੇ। ਫਿਲਹਾਲ ਟ੍ਰੈਫਿਕ ਜਾਮ ਵਰਗੀ ਸਥਿਤੀ ਨਹੀਂ ਹੈ।

ਅਧਿਕਾਰੀਆਂ ਮੁਤਾਬਕ ਇਹ ਬਹਿਸ ਲਾਈਵ ਚੱਲੇਗੀ। ਲੋਕ ਆਪਣੇ ਮੋਬਾਈਲ ਜਾਂ ਕੰਪਿਊਟਰ ‘ਤੇ ਘਰ ਬੈਠੇ ਬਹਿਸ ਦੇਖ ਸਕਦੇ ਹਨ। ਪ੍ਰਸ਼ਾਸਨ ਨੇ ਲਾਈਵ ਡਿਬੇਟ ਦੇਖਣ ਲਈ ਕੁਝ ਹੀ ਲੋਕਾਂ ਨੂੰ ਪਾਸ ਮੁਹੱਈਆ ਕਰਵਾਏ ਹਨ। ਓਹੀ ਲੋਕ ਆਡੀਟੋਰੀਅਮ ਵਿੱਚ ਬੈਠ ਕੇ ਇਸ ਬਹਿਸ ਨੂੰ ਦੇਖ ਸਕਣਗੇ। ਪ੍ਰਸ਼ਾਸਨ ਨੇ ਅਪੀਲ ਕੀਤੀ ਹੈ ਕਿ ਬਾਕੀ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਟ੍ਰੈਫਿਕ ਜਾਮ ‘ਚ ਖਜਲ ਹੋਣ ਤੋਂ ਬਚਣ ਲਈ ਆਪਣੇ ਘਰਾਂ ਤੋਂ ਬਹਿਸ ਦੇਖਣ।

ਸ਼ਹਿਰ ਦੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ‘ਤੇ ਵੱਡੀ ਗਿਣਤੀ ‘ਚ ਪੁਲਸ ਬਲ ਤਾਇਨਾਤ ਹਨ। ਮਹਾਂਨਗਰ ਦੀਆਂ ਸੜਕਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਕਾਇਮ ਰੱਖਣ ਲਈ ਲਗਭਗ 1 ਹਜ਼ਾਰ ਪੁਲਿਸ ਮੁਲਾਜ਼ਮ ਸੜਕਾਂ ‘ਤੇ ਤਾਇਨਾਤ ਰਹਿਣਗੇ। ਡੀਜੀਪੀ ਟਰੈਫਿਕ ਅਮਰਦੀਪ ਸਿੰਘ ਰਾਏ ਨੇ ਦੱਸਿਆ ਕਿ ਇਸ ਬਹਿਸ ਵਿੱਚ ਮੁੱਖ ਵਿਰੋਧੀ ਪਾਰਟੀਆਂ ਸ਼ਾਮਲ ਹੋ ਰਹੀਆਂ ਹਨ। ਪ੍ਰੋਟੋਕੋਲ ਅਨੁਸਾਰ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਪੀਏਯੂ ਵਿੱਚ ਵੀ ਸਾਰਸ ਮੇਲਾ ਚੱਲ ਰਿਹਾ ਹੈ, ਪਰ ਇਸਨੂੰ ਬੰਦ ਰੱਖਿਆ ਜਾਵੇਗਾ। ਜ਼ਿਆਦਾਤਰ ਫੋਰਸ ਕੈਂਪਸ ਦੇ ਅੰਦਰ ਤਾਇਨਾਤ ਕਰ ਦਿੱਤੀ ਗਈ ਹੈ।

ਪੰਜਾਬ ਵਿੱਚ ਸੁਰੱਖਿਆ ਦੇ ਜੋ ਵੀ ਪ੍ਰਬੰਧ ਕੀਤੇ ਜਾਂਦੇ ਹਨ, ਉਹ ਬਹੁਤ ਗੰਭੀਰਤਾ ਨਾਲ ਕੀਤੇ ਜਾਂਦੇ ਹਨ। ਜਨਤਾ ਜਾਂ ਕੋਈ ਹੋਰ ਸੰਸਥਾ ਇਸ ਬਹਿਸ ਵਿੱਚ ਹਿੱਸਾ ਨਹੀਂ ਲੈ ਸਕਦੀ। ਇਹ ਬਹਿਸ ਪੂਰੀ ਦੁਨੀਆ ਵਿਚ ਦੇਖਣ ਨੂੰ ਮਿਲੇਗੀ। ਇਸ ਕਾਰਨ ਸਭ ਦੀਆਂ ਨਜ਼ਰਾਂ ਲੁਧਿਆਣਾ ‘ਤੇ ਟਿਕੀਆਂ ਹੋਈਆਂ ਹਨ। ਕਿਸੇ ਵੀ ਤਰ੍ਹਾਂ ਦੇ ਅਪਰਾਧ ਨੂੰ ਰੋਕਣ ਲਈ ਪੂਰੇ ਸ਼ਹਿਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...