ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਚੋਣਾਂ ਤੋਂ ਪਹਿਲਾਂ ਈਡੀ ਦਿੱਲੀ ਸਰਕਾਰ ਦੇ ਮੰਤਰੀ ਸਤਿੰਦਰ ਜੈਨ ਨੂੰ ਗ੍ਰਿਫਤਾਰ ਕਰਨ ਵਾਲੀ ਹੈ। ਉਨ੍ਹਾਂ ਕੇਂਦਰ ‘ਤੇ ਵੱਡਾ ਹਮਲਾ ਬੋਲਦੇ ਹੋਏ ਕਿਹਾ ਕਿ 5 ਰਾਜਾਂ ‘ਚ ਚੋਣ ਆਉਣ ਵਾਲੀਆਂ ਹਨ ਅਤੇ ਅਜਿਹੇ ‘ਚ ਕੇਂਦਰ ਸਰਕਾਰ ਦੀਆਂ ਜਾਂਚ ਏਜੰਸੀਆਂ ਵੀ ਐਕਟਿਵ ਹੋ ਰਹੀਆਂ ਹਨ। ਉਹਨਾਂ ਦਾਅਵਾ ਕੀਤਾ ਕਿ ਉਹਨਾਂ ਨੂੰ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਆਉਣ ਵਾਲੇ ਦਿਨਾਂ ‘ਚ ਈਡੀ ਸਤਿੰਦਰ ਜੈਨ ਦੇ ਘਰ ਰੇਡ ਕਰਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਵਾਲੀ ਹੈ।ਕੇਜਰੀਵਾਲ ਨੇ ਕਿਹਾ ਕਿ ਅਸੀਂ ਰੇਡ ਤੋਂ ਡਰਨ ਵਾਲੇ ਨਹੀਂ ਹਾਂ ।
----------- Advertisement -----------
ਕੇਜਰੀਵਾਲ ਦਾ ਵੱਡਾ ਦਾਅਵਾ, ਸਤਿੰਦਰ ਜੈਨ ਨੂੰ ਗ੍ਰਿਫਤਾਰ ਕਰਨ ਵਾਲੀ ਈਡੀ
Published on
----------- Advertisement -----------












