June 16, 2026, 8:10 pm
----------- Advertisement -----------
HomeNewsਮੁੱਖ ਮੰਤਰੀ ਨੇ ਇਕਾਂਤ ਨਾਲ ਕੀਤੀ ਵਿਸ਼ਾ ਰਹਿਤ ਚਰਚਾ, ਐਸਵਾਈਐਲ ਦਾ ਵਿਸ਼ਾ...

ਮੁੱਖ ਮੰਤਰੀ ਨੇ ਇਕਾਂਤ ਨਾਲ ਕੀਤੀ ਵਿਸ਼ਾ ਰਹਿਤ ਚਰਚਾ, ਐਸਵਾਈਐਲ ਦਾ ਵਿਸ਼ਾ ਵਿਸਾਰਿਆ

Published on

----------- Advertisement -----------

ਚੰਡੀਗੜ੍ਹ, 1 ਨਵੰਬਰ (ਬਲਜੀਤ ਮਰਵਾਹਾ) – ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਹੁਤ ਹੀ ਹੇਠਲੇ ਪੱਧਰ ਦੀ ਸਿਆਸਤ ਕਰਦਿਆਂ ਅੱਜ ਪੰਜਾਬ ਦੇ ਗੰਭੀਰ ਮੁੱਦਿਆਂ ਦਾ ਮਖੌਲ ਉਡਾਇਆ ਹੈ, ਜਿਸ ਲਈ ਪੰਜਾਬੀ ਕਦੇ ਵੀ ਉਨ੍ਹਾਂ ਨੂੰ ਮਾਫ ਨਹੀਂ ਕਰਣਗੇ।
ਜਾਖੜ ਨੇ ਕਿਹਾ ਕਿ ਐਸਵਾਈਐਲ ਦੇ ਮੁੱਦੇ ਨੂੰ ਭੁਲਾ ਕੇ ਮੁੱਖ ਮੰਤਰੀ ਨੇ ਨਾ ਕੇਵਲ ਪੰਜਾਬ ਨਾਲ ਧੋਖਾ ਕੀਤਾ ਹੈ ਸਗੋਂ ਜਿੰਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਵੋਟ ਪਾ ਕੇ ਮੁੱਖ ਮੰਤਰੀ ਬਣਾਇਆ ਸੀ ਉਨ੍ਹਾਂ ਦੇ ਵਿਸਵਾਸ਼ ਨਾਲ ਵੀ ਧ੍ਰੋਹ ਕੀਤਾ ਹੈ ਅਤੇ ਸਰਕਾਰ ਨੇ ਵਿਰੋਧੀ ਆਗੂਆਂ ਨੂੰ ਇਸ ਬਹਿਸ ਤੋਂ ਦੂਰ ਰੱਖਣ ਲਈ ਹਰ ਜਾਇਜ ਨਜਾਇਜ ਹੀਲਾ ਵਰਤਿਆ ਹੈ।
ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣੀ ਭਾਸ਼ਾ ਦੇ ਨੀਵੇਂ ਮਿਆਰ ਨਾਲ ਮੁੱਖ ਮੰਤਰੀ ਦੇ ਅਹੁਦੇ ਦੀ ਮਰਿਆਦਾ ਭੰਗ ਕੀਤੀ ਹੈ। ਉਨ੍ਹਾਂ ਨੇ ਵਿਧਾਨ ਸਭਾ ਦੇ ਪਿੱਛਲੇ ਸੈਸ਼ਨ ਦਾ ਜਿਕਰ ਕਰਦਿਆਂ ਯਾਦ ਕਰਵਾਇਆ ਕਿ ਕਿਸ ਤਰਾਂ ਮੁੱਖ ਮੰਤਰੀ ਵਿਰੋਧੀ ਧਿਰ ਦੇ ਆਗੂ ਨੂੰ ਤੂੰ ਕਹਿ ਕੇ ਸੰਬੋਧਨ ਹੋ ਰਹੇ ਸਨ।
ਜਾਖੜ ਨੇ ਕਿਹਾ ਕਿ 2 ਦਿਨ ਰੁਕੋ, ਅਰਵਿੰਦ ਕੇਜਰੀਵਾਲ ਦੀ ਈਡੀ ਸਨਮੁੱਖ ਪੇਸ਼ੀ ਦੇ ਨਤੀਜੇ ਸਾਹਮਣੇ ਆਉਣ ਦਿਓ ਤਾਂ ਪੰਜਾਬ ਦੇ ਲੋਕ ਤੁਹਾਡੀ ਪਾਰਟੀ ਦੇ ਛਲਾਵੇ ਦਾ ਸੱਚ ਜਾਣ ਜਾਣਗੇ।
ਜਾਖੜ ਨੇ ਕਿਹਾ ਕਿ ਇੱਥੇ ਕੋਈ ਪੰਜਾਬੀ ਨਹੀਂ ਬੋਲ ਰਿਹਾ ਸੀ ਸਗੋਂ ਹੰਕਾਰ ਗ੍ਰਸਤ, ਕੁੰਠਿਤ ਮੁੱਖ ਮੰਤਰੀ ਬੋਲ ਰਿਹਾ ਸੀ ਜਿਸਨੇ ਪਹਿਲਾਂ ਚਰਚਾ ਲਈ ਸਭ ਨੂੰ ਸੱਦਾ ਦਿੱਤਾ ਪਰ ਬਾਅਦ ਵਿਚ ਬੂਹੇ ਬੰਦ ਕਰ ਲਏ।
ਜਾਖੜ ਨੇ ਕਿਹਾ ਕਿ ਜਿੱਥੇ ਆਮ ਪੰਜਾਬੀਆਂ ਨੂੰ ਜਾਣ ਨਹੀਂ ਦਿੱਤਾ ਗਿਆ ਉਹ ਸਮਾਗਮ ਦਾ ਕੀ ਮਹੱਤਵ ਰਹਿ ਗਿਆ।ਉਨ੍ਹਾਂ ਨੇ ਕਿਹਾ ਕਿ ਪੁਲਿਸ ਦੇ ਘੇਰੇ ਵਿਚ ਮੁੱਖ ਮੰਤਰੀ ਆਪਣੇ ਸਿਆਸੀ ਆਕਾ ਕੇਜਰੀਵਾਲ ਦੀ ਬੋਲੀ ਬੋਲ ਕੇ ਸਮਾਗਮ ਕਰਕੇ ਚਲੇ ਗਏ।
ਇਕ ਵੀਡੀਓ ਸੁਨੇਹੇ ਵਿਚ ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਜਾਂ ਤਾਂ ਮਾਫੀ ਮੰਗਣ ਜਾਂ ਉਨ੍ਹਾਂ ਦੇ ਪਿਤਾ ਚੌਧਰੀ ਬਲਰਾਮ ਜਾਖੜ ਦੀ ਨਹਿਰ ਪੁੱਟਣ ਮੌਕੇ ਦੀ ਕੋਈ ਤਸਵੀਰ ਜਾਰੀ ਕਰਨ ਦੀ ਚੁਣੌਤੀ ਦਿੱਤੀ।
ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇਕ ਵਾਰ ਪਹਿਲਾਂ ਵੀ ਤੁਸੀਂ ਮੇਰੇ ਪਿਤਾ ਬਾਰੇ ਝੂਠੀ ਬਿਆਨਬਾਜ਼ੀ ਕਰ ਚੁੱਕੇ ਹੋ, ਜਿਸ ਨੂੰ ਆਪ ਦੀ ਬੇਧਿਆਨੀ ਸਮਝ ਕੇ ਅਣਗੋਲਿਆ ਕਰ ਦਿੱਤਾ ਸੀ ਪਰ ਅੱਜ ਤੁਸੀਂ ਮੁੜ ਉਹੀ ਗੱਲ ਦੁਹਰਾਈ ਹੈ, ਇਸ ਲਈ ਤੁਸੀਂ ਮਾਫੀ ਮੰਗੋ ਜਾਂ ਫਿਰ ਮੈਨੂੰ ਕੋਰਟ ਵਿਚ ਜਾਣਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...