November 18, 2026, 1:58 pm
----------- Advertisement -----------
HomeNewsBreaking Newsਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਬੈਂਸ

ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਬੈਂਸ

Published on

----------- Advertisement -----------
  • ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ 9 ਅਤੇ 10 ਦਸੰਬਰ 2023 ਨੂੰ ਓਲੰਪੀਆਡ

ਚੰਡੀਗੜ੍ਹ, 2 ਨਵੰਬਰ 2023 (ਬਲਜੀਤ ਮਰਵਾਹਾ) – ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।

ਉਹਨਾਂ ਦੱਸਿਆ ਕਿ ਦੱਖਣੀ ਏਸ਼ੀਆਈ ਖਿੱਤੇ ਵਿੱਚ ਪੰਜਾਬ ਇੱਕ ਪ੍ਰਭਾਵਸ਼ਾਲੀ ਸਭਿਆਚਾਰਕ, ਇਤਿਹਾਸਕ ਅਤੇ ਰਾਜਨੀਤਕ ਖਿੱਤਾ ਹੈ। ਜਿਸ ਦੇ ਰਹਿਣ-ਸਹਿਣ, ਖਾਣ-ਪੀਣ, ਭੰਗੜਾ ਅਤੇ ਸੰਗੀਤ ਨੂੰ ਦੁਨੀਆਂ ਭਰ ਵਿੱਚ ਸਰਾਹਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਖਿੱਤੇ ਵਿੱਚ ਸਿੱਖ ਧਰਮ , ਬੁੱਧ ਮੱਤ ਅਤੇ ਸੂਫ਼ੀਵਾਦ ਨੇ ਸ਼ੁਰੂਆਤ ਕੀਤੀ ਅਤੇ ਬਾਅਦ ਵਿੱਚ ਪੂਰੀ ਦੁਨੀਆਂ ਵਿੱਚ ਫੈਲ ਗਿਆ।

ਭਾਸ਼ਾ ਮੰਤਰੀ ਨੇ ਦੱਸਿਆ ਕਿ ਪੰਜਾਬੀ ਲੋਕ ਰੁਜ਼ਗਾਰ ਦੇ ਬਿਹਤਰ ਮੌਕਿਆਂ ਦੀ ਤਲਾਸ਼ ਵਿੱਚ ਵੱਖ-ਵੱਖ ਮੁਲਕਾਂ ਵਿੱਚ ਵਸ ਗਏ ਹਨ ਅਤੇ ਹੁਣ ਉਹਨਾਂ ਦੀਆਂ ਅਗਲੀਆਂ ਪੀੜ੍ਹੀਆਂ ਪੰਜਾਬੀ ਭਾਸ਼ਾ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ, ਜਿਸਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਤਾਂ ਜੋ ਬੱਚਿਆਂ ਨੂੰ ਪੰਜਾਬੀ ਭਾਸ਼ਾ ਸਿੱਖਣ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ।

ਬੈਂਸ ਨੇ ਦੱਸਿਆ ਕਿ ਇਹ ਓਲੰਪੀਆਡ 9 ਅਤੇ 10 ਦਸੰਬਰ,2023 ਨੂੰ ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ। ਇਸ ਵਿੱਚ 40 ਮਿੰਟ ਵਿੱਚ ਅਬਜੈਕਟਿਵ ਟਾਈਪ ਦੇ 50 ਨੰਬਰਾਂ ਦੇ 50 ਪ੍ਰਸ਼ਨ ਪੁੱਛੇ ਜਾਣਗੇ। ਉਹਨਾਂ ਦੱਸਿਆ ਕਿ ਇਸ ਓਲੰਪੀਆਡ ਵਿੱਚ ਅੱਠਵੀਂ ਅਤੇ ਨੌਵੀਂ ਜਮਾਤ ਵਿੱਚ ਪੜ੍ਹਨ ਵਾਲੇ 17 ਸਾਲ ਦੀ ਉਮਰ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਇਸ ਤੋਂ ਇਲਾਵਾ ਇਸ ਓਲੰਪੀਆਡ ਵਿੱਚ ਹਿੰਦੋਸਤਾਨ, ਅਮਰੀਕਾ, ਅਸਟਰੇਲੀਆ, ਯੂਰਪ ਅਤੇ ਹੋਰ ਥਾਵਾਂ ਤੇ ਵਸਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ੳਹਨਾਂ ਦੱਸਿਆ ਕਿ ਛੇ ਟਾਈਮ ਜ਼ੋਨਾਂ ਵਿੱਚ 2 ਘੰਟਿਆਂ ਲਈ ਇਹ ਓਲੰਪੀਆਡ ਚੱਲੇਗਾ।

ਇਸ ਓਲੰਪੀਆਡ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੇ ਕੀਤੀ ਜਾ ਸਕਦੀ ਹੈ। ਰਜਿਸਰੇਸ਼ਨ ਦਾ ਕਾਰਜ ਆਰੰਭ ਹੋ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...