August 18, 2026, 9:37 am
----------- Advertisement -----------
HomeNewsਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ...

ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ

Published on

----------- Advertisement -----------

ਚੰਡੀਗੜ੍ਹ, 2 ਨਵੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਵੱਲ ਖੜ੍ਹੇ ਬਕਾਇਆ ਲਗਭਗ 41 ਕਰੋੜ ਰੁਪਏ ਦੀ ਅਦਾਇਗੀ 31 ਮਾਰਚ, 2024 ਤੱਕ ਕਰਵਾ ਦਿੱਤੀ ਜਾਵੇਗੀ।
ਖੇਤੀਬਾੜੀ ਮੰਤਰੀ ਅਤੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਬੀ.ਕੇ.ਯੂ. (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਬੀ.ਕੇ.ਯੂ. (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਦੀ ਅਗਵਾਈ ਵਿੱਚ ਆਏ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.) ਇੰਟੈਲੀਜੈਂਸ ਜਸਕਰਨ ਸਿੰਘ ਵੀ ਹਾਜ਼ਰ ਸਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਮੌਜੂਦਾ ਮਿੱਲ ਮਾਲਕ ਵੱਲੋਂ ਕਿਸਾਨਾਂ ਨੂੰ 9.72 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾਵੇ ਅਤੇ ਇਸ ਸਾਲ ਗੰਨੇ ਦੀ ਪਿੜਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਲਗਭਗ 2 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਅਦਾ ਕਰਵਾਈ ਜਾਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ 31 ਮਾਰਚ 2024 ਤੱਕ ਗੰਨਾ ਕਾਸ਼ਤਕਾਰਾਂ ਦੀ ਬਾਕੀ ਬਚਦੀ ਸਾਰੀ ਰਾਸ਼ੀ ਦੀ ਅਦਾਇਗੀ ਲਈ ਗੋਲਡਨ ਸੰਧਰ ਮਿੱਲ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ।

ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ਤੋਂ ਪ੍ਰਦਰਸ਼ਨਾਂ ਉਪਰੰਤ ਸੀਲ ਕੀਤੀ ਮਿੱਲ ਨੂੰ ਤੁਰੰਤ ਖੋਲ੍ਹਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਲੋੜੀਂਦੀ ਮੁਰੰਮਤ ਕਰਵਾ ਕੇ ਇਸ ਸਾਲ ਪਿੜਾਈ ਸੀਜ਼ਨ ਤੋਂ ਪਹਿਲਾਂ ਇਸ ਮਿੱਲ ਨੂੰ ਕਾਰਜਸ਼ੀਲ ਕੀਤਾ ਜਾ ਸਕੇ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਸਬੰਧੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਨੂੰ ਵੀ ਕਿਸਾਨਾਂ ਦੇ ਹਿੱਤਾਂ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...