August 29, 2026, 1:48 pm
----------- Advertisement -----------
HomeNewsBreaking Newsਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਅਪਰੇਸ਼ਨ ਸੈਲ ਮੋਹਾਲੀ ਵੱਲੋਂ 120 ਗ੍ਰਾਮ ਹੈਰੋਇਨ ਸਮੇਤ...

ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਅਪਰੇਸ਼ਨ ਸੈਲ ਮੋਹਾਲੀ ਵੱਲੋਂ 120 ਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

Published on

----------- Advertisement -----------

ਐੱਸ ਏ ਐੱਸ ਨਗਰ, 3 ਨਵੰਬਰ,(ਬਲਜੀਤ ਮਰਵਾਹਾ):ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਫੇਸ-7, ਮੋਹਾਲੀ ਦੀ ਟੀਮ ਨੇ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਾ ਤਸਕਰੀ ਕਰਦੇ ਤਿੰਨ ਵਿਅਕਤੀਆਂ ਨੂੰ 120 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 2 ਨਵੰਬਰ, 2023 ਨੂੰ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀ ਟੀਮ, ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ, ਨੇੜੇ ਪੰਚਮ ਸੋਸਾਇਟੀ ਸੈਕਟਰ-68 ਜ਼ਿਲ੍ਹਾ ਐਸ.ਏ.ਐਸ.ਨਗਰ ਮੌਜੂਦ ਸੀ। ਜਿੱਥੇ ਨਾਕਾਬੰਦੀ ਦੌਰਾਨ ਕਾਰ ਨੰਬਰ ਐਚ ਆਰ 26 ਬੀ ਵੀ-8026, ਮਾਰਕਾ ਸਕੌਡਾ ਰੈਪਿਡ ਆਉਂਦੀ ਦਿਖਾਈ ਦਿੱਤੀ। ਕਾਰ ਨੂੰ ਰੋਕ ਕੇ ਕਾਰ ਚਾਲਕ ਦਾ ਨਾਮ ਪਤਾ ਪੁੱਛਿਆ ਗਿਆ, ਜਿਸਨੇ ਆਪਣਾ ਨਾਮ ਅਮਨਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਗੁਰੂਸਰ, ਥਾਣਾ ਰਤੀਆ, ਜ਼ਿਲ੍ਹਾ ਫਤਿਆਬਾਦ, ਹਰਿਆਣਾ ਦੱਸਿਆ ਅਤੇ ਕਾਰ ਦੀ ਕੰਡਕਟਰ ਸੀਟ ਤੇ ਬੈਠੇ ਵਿਅਕਤੀ ਨੇ ਆਪਣਾ ਨਾਮ ਜੈਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਗੁਰੂਸਰ, ਥਾਣਾ ਰਤੀਆ, ਜ਼ਿਲ੍ਹਾ ਫਤਿਆਬਾਦ, ਹਰਿਆਣਾ ਦੱਸਿਆ। ਕਾਰ ਦੀ ਤਲਾਸ਼ੀ ਲੈਣ ਤੇ ਗੱਡੀ ਦੇ ਗੇਅਰ ਬੌਕਸ ਪਾਸੋਂ ਇੱਕ ਪਾਰਦਰਸ਼ੀ ਲਿਫਾਫੇ ਵਿੱਚੋਂ 50 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਉਪਰੰਤ ਇਨ੍ਹਾਂ ਖਿਲਾਫ ਮੁਕੱਦਮਾ ਨੰਬਰ 118, ਮਿਤੀ 02-11-2023 ਅ/ਧ 21,29/61/85 ਐਨ.ਡੀ.ਪੀ.ਐਸ.ਐਕਟ ਥਾਣਾ ਫੇਸ-8 ਮੋਹਾਲੀ ਦਰਜ ਕਰਵਾਇਆ ਗਿਆ।

ਦੋਸ਼ੀਆ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਹੈਰੋਇਨ ਹਰਪਾਲ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਪਿੰਡ ਨੈਰਣਗੜ੍ਹ ਛਿਹਟਾ, ਥਾਣਾ ਘਰਿੰਡਾ, ਜ਼ਿਲ੍ਹਾ ਅਮ੍ਰਿੰਤਸਰ ਪਾਸੋਂ ਲੈ ਕੇ ਆੳਂੁਦੇ ਹਨ, ਜਿਸ ’ਤੇ ਕਾਰਵਾਈ ਕਰਦੇ ਹੋਏ ਐਸ.ਆਈ. ਸੁਖਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੋਸ਼ੀ ਹਰਪਾਲ ਸਿੰਘ ਉਕਤ ਨੂੰ ਨੇੜੇ ਪੁਰਾਣਾ ਬੱਸ ਸਟੈਡ ਫੇਸ-8 ਐਸ.ਏ.ਐਸ.ਨਗਰ ਪਾਸ ਕਾਬੂ ਕਰਕੇ, ਉਸ ਪਾਸੋਂ 70 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ। ਦੋਸ਼ੀਆ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ 01 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀ ਪੁਲਿਸ ਰਿਮਾਡ ਅਧੀਨ ਹਨ। ਦੋਸ਼ੀਆ ਪਾਸੋਂ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਸ ਨਸ਼ਾ ਤਸਕਰੀ ਵਿਚ ਇਨ੍ਹਾਂ ਨਾਲ ਹੋਰ ਕੌਣ-ਕੌਣ ਵਿਅਕਤੀ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ...

ਪਾਕਿਸਤਾਨ ‘ਚ 200 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਦਾਅਵਾ, ਮਾਲ ਬਣਾਉਣ ਦੀਆਂ ਖ਼ਬਰਾਂ ‘ਤੇ SGPC ਨੇ ਜਤਾਇਆ ਰੋਸ

ਪਾਕਿਸਤਾਨ ਦੇ ਕਵੇਟਾ ਤੋਂ ਸਿੱਖ ਭਾਈਚਾਰੇ ਨਾਲ ਜੁੜੀ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਬਲੋਚਿਸਤਾਨ...

‘ਮਿਸ਼ਨ ਕਲੀਨ ਪੰਜਾਬ’ ਅੱਜ ਤੋਂ ਸ਼ੁਰੂ, ਸਿਹਤ ਮੰਤਰੀ ਨੇ ਖੁਦ ਸਫਾਈ ਕਰਕੇ ਕੀਤੀ ਸ਼ੁਰੂਆਤ

ਪੰਜਾਬ ਵਿੱਚ ਅੱਜ “ਮਿਸ਼ਨ ਕਲੀਨ ਪੰਜਾਬ” ਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ ਦਾ ਦੂਜਾ ਪੜਾਅ...