June 27, 2026, 10:16 am
----------- Advertisement -----------
HomeNewsBreaking Newsਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72...

ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ- ਹਰਭਜਨ ਸਿੰਘ ਈਟੀਓ

Published on

----------- Advertisement -----------

ਚੰਡੀਗੜ੍ਹ, 3 ਨਵੰਬਰ (ਬਲਜੀਤ ਮਰਵਾਹਾ)- ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਹਾਲ ਹੀ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਜਾਰੀ ਕੀਤੇ ਗਏ ਟੈਂਡਰਾਂ ਵਿੱਚ ਵੱਡੀ ਗਿਣਤੀ ਵਿੱਚ ਠੇਕੇਦਾਰਾਂ ਵੱਲੋਂ ਹਿੱਸਾ ਲੈਣ ਸਦਕਾ 430 ਕਿਲੋਮੀਟਰ ਲੰਬੀਆਂ ਪਲਾਨ ਸੜਕਾਂ ਦੇ 55 ਕਾਰਜ਼ਾਂ ਨੂੰ 342 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਦੇ ਮੁਕਾਬਲੇ 270 ਕਰੋੜ ਰੁਪਏ ਵਿੱਚ ਅਲਾਟ ਕਰਨ ਕਰਕੇ 72 ਕਰੋੜ ਰੁਪਏ (ਲਗਭਗ 21 ਪ੍ਰਤੀਸ਼ਤ) ਦੀ ਬੱਚਤ ਹੋਈ ਹੈ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਦੀ ਪਾਰਦਰਸ਼ੀ ਅਤੇ ਕੁਸ਼ਲ ਕਾਰਜ਼ ਪ੍ਰਣਾਲੀ ਸਦਕਾ ਠੇਕੇਦਾਰਾਂ ਵਿੱਚ ਵਿਸ਼ਵਾਸ਼ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਠੇਕੇਦਾਰ ਇਸ ਗੱਲ ਤੋਂ ਪੂਰੀ ਤਰ੍ਹਾਂ ਜਾਣੂੰ ਹਨ ਕਿ ਉਨ੍ਹਾਂ ਨੂੰ ਕਿਸੇ ਨੂੰ ਵੀ ਰਿਸ਼ਵਤ ਨਹੀਂ ਦੇਣੀ ਪਵੇਗੀ ਅਤੇ ਘੱਟੋ-ਘੱਟ ਕੀਮਤ ‘ਤੇ ਵੱਧ ਤੋਂ ਵੱਧ ਮਿਆਰੀ ਕੰਮ ਕਰਨ ਵਾਲੇ ਨੂੰ ਹੀ ਠੇਕਾ ਦਿੱਤਾ ਜਾਵੇਗਾ।

ਕੈਬਿਨਟ ਮੰਤਰੀ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਤਰ੍ਹਾਂ ਕੀਤੀ ਜਾਣ ਵਾਲੀ ਬਚਤ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਮੁਹਈਆ ਕਰਵਉਣ ਲਈ ਇਸਤੇਮਾਲ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਪ੍ਰੋਜੈਕਟਾਂ ਨੂੰ ਮਿਥੇ ਗਏ ਮਿਆਰਾਂ ਦੀ ਪਾਲਣਾ ਕਰਦੇ ਹੋਏ ਵੱਧ ਤੋਂ ਵੱਧ ਕਿਫ਼ਾਇਤੀ ਲਾਗਤਾਂ ‘ਤੇ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਬਣਾਉਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਘੱਟ ਲਾਗਤ ‘ਤੇ ਮਿਆਰੀ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਦੋਵਾਂ ਵਿਭਾਗਾਂ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਸਮੇਂ ਦੇ ਅੰਦਰ ਅਤੇ ਅਨੁਮਾਨਿਤ ਤੋਂ ਘੱਟ ਲਾਗਤ ‘ਤੇ ਮੁਕੰਮਲ ਕਰਕੇ ਕਈ ਸੌ ਕਰੋੜ ਰੁਪਏ ਦੀ ਬਚਤ ਕਰੇਗੀ ਅਤੇ ਇਸ ਬਚਤ ਰਾਸ਼ੀ ਦੀ ਵਰਤੋਂ ਸੂਬੇ ਅੰਦਰ ਲੋੜੀਂਦੇ ਢਾਂਚੇ ਨੂੰ ਵਿਕਸਤ ਕਰਨ ਲਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...