November 21, 2026, 8:38 pm
----------- Advertisement -----------
HomeNewsLatest Newsਕੌਮੀ ਇਨਸਾਫ਼ ਮੋਰਚੇ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਵਿਰੋਧ 'ਚ ਰੋਸ...

ਕੌਮੀ ਇਨਸਾਫ਼ ਮੋਰਚੇ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ

Published on

----------- Advertisement -----------

ਚੰਡੀਗੜ੍ਹ, 3 ਨਵੰਬਰ (ਬਲਜੀਤ ਮਰਵਾਹਾ)- ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਲੀ ਸਿੱਖ ਕਤਲੇਆਮ ਦੇ ਵਿਰੋਧ ‘ਚ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਸਬੰਧੀ ਮੋਹਾਲੀ- ਚੰਡੀਗੜ੍ਹ ਬਾਰਡਰ ਤੇ ਵਾਈ ਪੀ ਐਸ ਚੌਂਕ ਤੇ ਰੋਸ਼ ਪ੍ਰਗਟ ਕਰਦਿਆਂ ਮੋਰਚਾ ਕਨਵੀਨਰ ਭਾਈ ਪਾਲ ਸਿੰਘ ਫ਼ਰਾਂਸ ਨੇ ਕਿਹਾ ਕਿ ਸਿਆਸੀ ਸ਼ਹਿ ਤੇ ਦੰਗਈਆਂ ਵੱਲੋਂ ਦਿੱਲੀ, ਕਾਨਪੁਰ, ਬੁਕਾਰੋ, ਹੋਂਦ ਚਿੱਲੜ ਤੇ ਕਈ ਹੋਰ ਸ਼ਹਿਰਾਂ ‘ਚ ਨਿਹੱਥੇ ਸਿੱਖਾਂ ਨੂੰ ਬੱਚਿਆਂ ਸਮੇਤ ਕੋਹ ਕੋਹ ਕੇ ਸ਼ਹੀਦ ਕੀਤਾ ਤੇ ਗਲਾ ‘ਚ ਟਾਇਰ ਪਾ ਕੇ ਜਿਉਂਦੇ ਸਾੜਿਆ ਤੇ ਧੀਆਂ ਭੈਣਾਂ ਨੂੰ ਬੇਪਤ ਕੀਤਾ। ਸੰਸਾਰ ਭਰ ਨੂੰ ਪ੍ਰਭਾਵਿਤ ਕੀਤੇ ਇਸ ਕਾਰੇ ਦੇ ਦੋਸ਼ੀਆਂ ਖਿਲਾਫ਼ ਨਾ ਹੀ ਕੋਈ ਸਰਕਾਰ ਤੇ ਨਾ ਹੀ 39 ਸਾਲਾਂ ਚ ਕਿਸੇ ਇੱਕ ਵੀ ਦੋਸ਼ੀ ਤੇ ਕਾਰਵਾਈ ਕਰਕੇ ਪੀੜ੍ਹਤਾਂ ਨੂੰ ਇਨਸਾਫ਼ ਨਹੀਂ ਦਿੱਤਾ। ਇਸ ਲਈ ਕੌਮ ਲਈ ਇਹ 84 ਦੀ ਪੀੜ੍ਹ ਸਦਾ ਰੜ੍ਹਕਦੀ ਰਹੇਗੀ। ਭਾਈ ਜਸਵਿੰਦਰ ਸਿੰਘ ਰਾਜਪੁਰਾ ਨੇ ਕਿਹਾ ਕਿ ਜਿਮੇਂਵਾਰ ਸਰਕਾਰ ਤੇ ਇਹ ਸਦਾ ਕਲੰਕ ਰਹੇਗਾ ਕਿ ਦੋਸ਼ੀਆਂ ਤੇ ਕਾਰਵਾਈ ਦੀ ਬਜਾਇ ਉਲਟਾ ਵੱਡੇ ਵੱਡੇ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ ਤੇ ਸਿੱਖਾਂ ਦੇ ਜ਼ਖ਼ਮਾਂ ਨੂੰ ਮੁੜ ਮੁੜ ਉਧੇੜਿਆਂ ਜਾ ਰਿਹਾ ਹੈ। ਇਸੇ ਦੌਰਾਨ ਮੋਰਚਾ ਪ੍ਰਬੰਧਕਾਂ ਨੇ ਐਸ ਐਸ ਪੀ ਚੰਡੀਗੜ੍ਹ ਨੂੰ ਮਿਲਕੇ ਲਿਖਤੀ ਪੱਤਰ ਰਾਹੀਂ ਸਾਹਿਬਜਾਦਿਆਂ ਦਾ ਰੋਲ ਦਿਖਾਕੇ ਬਣਾਈ ਐਮੀਨੇਸ਼ਨ ਫ਼ਿਲਮ 'ਦਾਸਤਾਨ ਏ ਸਰਹੰਦ' ਤੇ ਸਿਨੇਮਿਆਂਚ ਪਾਬੰਦੀ ਲਗਾਉਣ ਦੀ ਮੰਗ ਕੀਤੀ। ਜਿਸ ਉਪਰੰਤ ਪ੍ਰਸ਼ਾਸਨ ਨੇ ਚੰਡੀਗੜ ਤੇ ਪੰਜਾਬ ਸਥਿਤ ਸੀ ਪੀ 67, ਪੀ ਵੀ ਆਰ, ਬੈਸਟੈਕ, ਐਲਾਂਟੇ, ਸੈਂਟਰਾਂ, ਏਕਰਦਾਲੀ ਆਦਿ ਮੌਲਾਂ ‘ਚ ਫ਼ਿਲਮ ਦੇ ਸ਼ੋਅ ਬੰਦ ਕਰ ਦਿੱਤੇ। ਇਸ ਦੌਰਾਨ ਵਕੀਲ ਦਿਲਸ਼ੇਰ ਸਿੰਘ, ਵਕੀਲ ਅਮਰ ਸਿੰਘ ਚਾਹਲ, ਇੰਦਰਬੀਰ ਸਿੰਘ, ਜੱਥੇਦਾਰ ਰਾਜਾ ਰਾਜ ਸਿੰਘ, ਜੱਥੇਦਾਰ ਕੁਲਵਿੰਦਰ ਸਿੰਘ, ਰਵਿੰਦਰ ਸਿੰਘ ਵਜੀਦਪੁਰ, ਭਾਈ ਪਰਮਜੀਤ ਸਿੰਘ ਅਤੇ ਹੋਰ ਸਿੱਖ ਆਗੂ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...