November 7, 2026, 6:29 pm
----------- Advertisement -----------
HomeNewsLatest Newsਕਰਾਫਟ ਮੇਲੇ ਦੌਰਾਨ ਲੋਕ ਕਲਾਕਾਰਾਂ ਨੂੰ ਦਿੱਤਾ ਜਾਵੇਗਾ ਲਾਈਫ ਟਾਈਮ ਅਚੀਵਮੈਂਟ ਐਵਾਰਡ...

ਕਰਾਫਟ ਮੇਲੇ ਦੌਰਾਨ ਲੋਕ ਕਲਾਕਾਰਾਂ ਨੂੰ ਦਿੱਤਾ ਜਾਵੇਗਾ ਲਾਈਫ ਟਾਈਮ ਅਚੀਵਮੈਂਟ ਐਵਾਰਡ – ਬਨਵਾਰੀ ਲਾਲ ਪੁਰੋਹਿਤ

Published on

----------- Advertisement -----------

ਚੰਡੀਗੜ੍ਹ/ ਜੈਪੁਰ, 3 ਨਵੰਬਰ (ਬਲਜੀਤ ਮਰਵਾਹਾ): ਉੱਤਰੀ ਜ਼ੋਨ ਸੱਭਿਆਚਾਰਕ ਕੇਂਦਰ (ਐਨ.ਜ਼ੈੱਡ.ਸੀ.ਸੀ.), ਪਟਿਆਲਾ (ਸੰਸਕ੍ਰਿਤੀ ਮੰਤਰਾਲਾ, ਭਾਰਤ ਸਰਕਾਰ) ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਜੈਪੁਰ ਵਿਖੇ ਪੰਜਾਬ ਦੇ ਰਾਜਪਾਲ ਦੀ ਪ੍ਰਧਾਨਗੀ ਹੇਠ ਹੋਈ। ਦੱਸਣਯੋਗ ਹੈ ਕਿ ਰਾਜਪਾਲ ਐਨ.ਜ਼ੈੱਡ.ਸੀ.ਸੀ. ਦੇ ਐਕਸ ਆਫੀਸ਼ੀਓ ਚੇਅਰਮੈਨ ਹਨ।
ਬਨਵਾਰੀ ਲਾਲ ਪੁਰੋਹਿਤ ਨੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਵਿੱਚ ਉੱਚ ਪੱਧਰੀ ਪਾਰਦਰਸ਼ਤਾ ਅਤੇ ਵਿੱਤੀ ਯੋਗਤਾ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਗੱਲ ਦੀ ਸ਼ਲਾਘਾ ਵੀ ਕੀਤੀ ਕਿ ਐਨ.ਜ਼ੈੱਡ.ਸੀ.ਸੀ. ਵੱਲੋਂ ਕਲਾਕਾਰਾਂ ਅਤੇ ਵਿਕਰੇਤਾਵਾਂ ਨੂੰ ਸਾਰੇ ਭੁਗਤਾਨ ਆਨਲਾਈਨ ਵਿਧੀ ਰਾਹੀਂ ਕੀਤੇ ਜਾ ਰਹੇ ਹਨ।
ਲੋਕ ਕਲਾਕਾਰਾਂ ਦੇ ਸਨਮਾਨ ਪੁਰਸਕਾਰ ਸਬੰਧੀ ਨਿਯਮ ਵੀ ਬੋਰਡ ਦੇ ਸਾਹਮਣੇ ਪੇਸ਼ ਕੀਤੇ ਗਏ ਅਤੇ 1 ਦਸੰਬਰ ਤੋਂ 10 ਦਸੰਬਰ ਤੱਕ ਹੋਣ ਵਾਲੇ ਚੰਡੀਗੜ੍ਹ ਕਰਾਫਟ ਮੇਲੇ ਦੌਰਾਨ ਪੁਰਸਕਾਰ ਦੇਣ ਦਾ ਫੈਸਲਾ ਕੀਤਾ ਗਿਆ। ਇਹ ਪੁਰਸਕਾਰ ਪਿਛਲੇ ਸਾਲ ਐਲਾਨੇ ਗਏ ਸਨ ਅਤੇ ਇਸ ਦੀ ਅਦਾਇਗੀ ਰਾਸ਼ੀ ਰਾਜਪਾਲ ਫੰਡ ਵਿੱਚੋਂ ਕੀਤੀ ਜਾਵੇਗੀ। ਮੀਟਿੰਗ ਵਿੱਚ ਨੌਜਵਾਨ ਲੋਕ ਕਲਾਕਾਰਾਂ ਲਈ ਐਵਾਰਡ ਸਥਾਪਤ ਕਰਨ ਦੇ ਸੁਝਾਅ ’ਤੇ ਵੀ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਐਨ.ਜ਼ੈੱਡ.ਸੀ.ਸੀ ਦੁਆਰਾ ਪਿਛਲੇ ਸਾਲ ਕਰਵਾਏ ਗਏ ਪ੍ਰਮੁੱਖ ਪ੍ਰੋਗਰਾਮਾਂ ਅਤੇ ਤਿਉਹਾਰਾਂ ਦੀਆਂ ਝਲਕੀਆਂ ਦੇ ਨਾਲ ਵਿਤਾਸਤਾ ਤਿਉਹਾਰ ’ਤੇ ਇੱਕ ਦਸਤਾਵੇਜ਼ੀ ਫਿਲਮ ਦਿਖਾਈ ਗਈ। ਐਨ.ਜ਼ੈੱਡ.ਸੀ.ਸੀ ਦੇ ਡਾਇਰੈਕਟਰ ਫੁਰਕਾਨ ਖਾਨ ਨੇ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਐਨ.ਜ਼ੈੱਡ.ਸੀ.ਸੀ. ਦੇ ਕੰਮਕਾਜ ਅਤੇ ਵਿੱਤੀ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ।
ਰਾਜਪਾਲ ਨੇ ਐਨ.ਜ਼ੈੱਡ.ਸੀ.ਸੀ. ਅਤੇ ਇਸਦੇ ਡਾਇਰੈਕਟਰ ਦੇ ਕੰਮਕਾਜ ਦੀ ਸ਼ਲਾਘਾ ਕੀਤੀ। ਉਹਨਾਂ ਐਨ.ਜ਼ੈੱਡ.ਸੀ.ਸੀ, ਡਾਇਰੈਕਟਰ ਅਤੇ ਉਹਨਾਂ ਦੀ ਟੀਮ ਨੂੰ ਸਖਤ ਮਿਹਨਤ ਅਤੇ ਰੋਜ਼ਾਨਾ ਦੇ ਕੰਮਾਂ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਲਈ ਵਧਾਈ ਵੀ ਦਿੱਤੀ। ਬੋਰਡ ਆਫ ਗਵਰਨਰਜ਼ ਨੇ ਪ੍ਰੋਗਰਾਮ ਕਮੇਟੀ, ਵਿੱਤ ਕਮੇਟੀਆਂ ਅਤੇ ਐਨ.ਜ਼ੈੱਡ.ਸੀ.ਸੀ. ਦੇ ਕਾਰਜਕਾਰੀ ਬੋਰਡ ਦੁਆਰਾ ਕੀਤੀਆਂ ਸਿਫ਼ਾਰਸ਼ਾਂ ਨੂੰ ਵੀ ਪ੍ਰਵਾਨਗੀ ਦਿੱਤੀ ਜਿਸ ਵਿੱਚ ਪ੍ਰੋਗਰਾਮਾਂ/ਗਤੀਵਿਧੀਆਂ ਅਤੇ ਗੈਰ-ਪ੍ਰੋਗਰਾਮ ਪੱਖਾਂ ਲਈ ਸਾਲ 2022-23 ਦੌਰਾਨ ਖਰਚੇ ਵਜੋਂ 1232.71 ਲੱਖ ਰੁਪਏ ਦੀ ਪ੍ਰਵਾਨਗੀ; ਅਤੇ 2023-24 ਦੌਰਾਨ ਪ੍ਰੋਗਰਾਮਾਂ/ਗਤੀਵਿਧੀਆਂ ਦੇ ਆਯੋਜਨ ਅਤੇ ਗੈਰ-ਪ੍ਰੋਗਰਾਮ ਪੱਖਾਂ ਲਈ 1480.00 ਲੱਖ ਰੁਪਏ ਦੀ ਬਜਟ ਪ੍ਰਵਾਨਗੀ ਸ਼ਾਮਲ ਹੈ। ਮਾਣਯੋਗ ਰਾਜਪਾਲ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਜ਼ੋਨਲ ਕਲਚਰਲ ਸੈਂਟਰਾਂ ਦੇ ਬੁਨਿਆਦੀ ਆਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਰੇ ਕਲਾ ਰੂਪਾਂ ਵੱਲ ਉਚਿਤ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
ਸੰਸਕ੍ਰਿਤੀ ਮੰਤਰਾਲੇ ਦੇ ਸੰਯੁਕਤ ਸਕੱਤਰ ਅਮਿਤਾ ਪ੍ਰਸਾਦ ਨੇ ਹਾਊਸ ਨੂੰ ਜਾਣੂ ਕਰਵਾਇਆ ਕਿ ਸਾਰੀਆਂ ਵਿਧਾਵਾਂ ਦੇ ਕਲਾਕਾਰਾਂ ਲਈ ਮਾਣ ਭੱਤੇ ਦੀਆਂ ਦਰਾਂ ਵਿੱਚ ਵਾਧਾ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਉਮੀਦ ਹੈ ਕਿ ਇਹ ਅਗਲੇ ਵਿੱਤੀ ਸਾਲ ਤੋਂ ਲਾਗੂ ਹੋ ਜਾਵੇਗਾ। ਹਾਊਸ ਨੇ ਸੱਭਿਆਚਾਰਕ ਮੰਤਰਾਲੇ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਹਨਾਂ ਸੁਝਾਅ ਦਿੱਤਾ ਕਿ ਹਰੇਕ ਜ਼ੈਡ.ਸੀ.ਸੀ. ਦੁਆਰਾ ਆਪਣੇ ਮੈਂਬਰ ਰਾਜਾਂ ਵਿੱਚੋਂ ਇੱਕ ਵਿੱਚ ਹਰ ਸਾਲ ਰੋਟੇਸ਼ਨ ਦੇ ਅਧਾਰ ’ਤੇ ਇੱਕ ਜ਼ੋਨਲ ਪੱਧਰੀ ਫੈਸਟੀਵਲ ਦਾ ਆਯੋਜਨ ਕੀਤਾ ਜਾਵੇ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗਾਇਤਰੀ ਰਾਠੌੜ ਆਈ.ਏ.ਐਸ ਪ੍ਰਮੁੱਖ ਸਕੱਤਰ ਕਲਾ ਅਤੇ ਸੱਭਿਆਚਾਰ ਰਾਜਸਥਾਨ, ਮਹਿਬੂਬ ਅਲੀ ਖਾਨ ਸਕੱਤਰ ਸੱਭਿਆਚਾਰ ਲੱਦਾਖ, ਹਰੀ ਆਈ.ਏ.ਐਸ ਸਕੱਤਰ ਕਲਾ ਅਤੇ ਸੱਭਿਆਚਾਰ ਚੰਡੀਗੜ੍ਹ ਅਤੇ ਨਾਮਜ਼ਦ ਮੈਂਬਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...