September 15, 2026, 5:26 pm
----------- Advertisement -----------
HomeNewsBreaking Newsਨੇਪਾਲ 'ਚ 6.4 ਤੀਬਰਤਾ ਦਾ ਭੂਚਾਲ: ਕਈ ਘਰ ਢਹੇ, ਹੁਣ ਤੱਕ 128...

ਨੇਪਾਲ ‘ਚ 6.4 ਤੀਬਰਤਾ ਦਾ ਭੂਚਾਲ: ਕਈ ਘਰ ਢਹੇ, ਹੁਣ ਤੱਕ 128 ਲੋਕਾਂ ਦੀ ਮੌ+ਤ

Published on

----------- Advertisement -----------

ਨੇਪਾਲ ‘ਚ ਸ਼ੁੱਕਰਵਾਰ ਰਾਤ ਕਰੀਬ 11:32 ਵਜੇ 6.4 ਤੀਬਰਤਾ ਦਾ ਭੂਚਾਲ ਆਇਆ। ਇਸਦਾ ਕੇਂਦਰ ਨੇਪਾਲ ਵਿੱਚ ਕਾਠਮੰਡੂ ਤੋਂ 331 ਕਿਲੋਮੀਟਰ ਉੱਤਰ-ਪੱਛਮ ਵਿੱਚ 10 ਕਿਲੋਮੀਟਰ ਜ਼ਮੀਨ ਦੇ ਹੇਠਾਂ ਸੀ। ਭੂਚਾਲ ਕਾਰਨ ਕਰੀਬ 128 ਲੋਕਾਂ ਦੀ ਮੌਤ ਹੋ ਚੁੱਕੀ ਹੈ। ਨੇਪਾਲ ਦੇ ਦੋ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਰੁਕਮ ਪੱਛਮੀ ਵਿੱਚ 36 ਮੌਤਾਂ ਹੋਈਆਂ ਹਨ ਅਤੇ ਜਾਜਰਕੋਟ ਵਿੱਚ 92 ਮੌਤਾਂ ਹੋਈਆਂ। ਡੀਆਈਜੀ ਕੁਵੀਰ ਕਦਾਯਤੇਨ ਨੇ ਮੌਤਾਂ ਦੀ ਪੁਸ਼ਟੀ ਕੀਤੀ ਹੈ। ਕਾਠਮੰਡੂ ਪੋਸਟ ਮੁਤਾਬਕ ਭੂਚਾਲ ‘ਚ ਹੁਣ ਤੱਕ 140 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।
ਦੱਸ ਦਈਏ ਕਿ ਨੇਪਾਲ ਦੀ ਰਾਜਧਾਨੀ ਕਾਠਮੰਡੂ ਅਤੇ ਆਸਪਾਸ ਦੇ ਇਲਾਕਿਆਂ ‘ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਜਾਜਰਕੋਟ ਕਾਠਮੰਡੂ ਤੋਂ ਲਗਭਗ 500 ਕਿਲੋਮੀਟਰ ਪੱਛਮ ਵਿੱਚ ਹੈ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਕਾਠਮੰਡੂ ‘ਚ ਲੋਕ ਘਰਾਂ ਤੋਂ ਬਾਹਰ ਆ ਗਏ। ਇਸ ਦੌਰਾਨ ਲੋਕ ਸੜਕਾਂ ‘ਤੇ ਡਰੇ ਹੋਏ ਦੇਖੇ ਗਏ। ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਲ ਪ੍ਰਚੰਡ ਨੇ ਭੂਚਾਲ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਹੈ। ਨੇਪਾਲ ਦੇ ਪੀਐਮਓ ਨੇ ਟਵੀਟ ਕੀਤਾ, ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਨੇ ਸ਼ੁੱਕਰਵਾਰ ਰਾਤ ਆਏ ਭੂਚਾਲ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਜ਼ਖਮੀਆਂ ਦੇ ਤੁਰੰਤ ਬਚਾਅ ਅਤੇ ਰਾਹਤ ਲਈ ਤਿੰਨੋਂ ਸੁਰੱਖਿਆ ਏਜੰਸੀਆਂ ਨੂੰ ਤਾਇਨਾਤ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...