ਫਰੀਦਕੋਟ ਵਿੱਚ ਸ਼ਨੀਵਾਰ ਸਵੇਰੇ ਪਰਾਲੀ ਦੇ ਸੰਘਣੇ ਧੂੰਏਂ ਅਤੇ ਧੁੰਦ ਕਾਰਨ ਇੱਕ ਸਕੂਲ ਵੈਨ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਜਿਸ ਤੋਂ ਬਾਅਦ ਸਕੂਲ ਵੈਨ ਪਲਟ ਗਈ। ਇਸ ਹਾਦਸੇ ਵਿੱਚ ਵੈਨ ਚਾਲਕ ਅਤੇ ਬਾਈਕ ਸਵਾਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਸ਼ਨੀਵਾਰ ਸਵੇਰੇ ਫਰੀਦਕੋਟ-ਸਾਦਿਕ ਹਾਈਵੇ ‘ਤੇ ਪਿੰਡ ਮਹਿਮੂਆਣਾ ਨੇੜੇ ਵਾਪਰਿਆ।
ਪੁਲਿਸ ਅਨੁਸਾਰ ਸ਼ਨੀਵਾਰ ਸਵੇਰੇ ਫ਼ਰੀਦਕੋਟ ਸ਼ਹਿਰ ਦੇ ਇੱਕ ਨਿੱਜੀ ਸਕੂਲ ਵਿੱਚ ਪੜ੍ਹਦੇ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਦੀ ਵੈਨ ਫ਼ਰੀਦਕੋਟ ਸ਼ਹਿਰ ਵੱਲ ਆ ਰਹੀ ਸੀ। ਫਿਰ ਪਰਾਲੀ ਦੇ ਸੰਘਣੇ ਧੂੰਏਂ ਅਤੇ ਧੁੰਦ ਕਾਰਨ ਉਸ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਵੈਨ ਵਿੱਚ ਬੈਠੇ ਦੋ ਵਿਦਿਆਰਥੀਆਂ ਵੀ ਨੂੰ ਸੱਟਾਂ ਲੱਗੀਆਂ ਜਿਸ ਤੋਂ ਬਾਅਦ ਉਨ੍ਹਾਂ ਨੂੰ ਸਾਦਿਕ ਹਸਪਤਾਲ ਲਿਜਾਇਆ ਗਿਆ।
ਹਾਦਸੇ ਚ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਉਸਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਮੈਡੀਕਲ ਕਾਲਜ ਹਸਪਤਾਲ ਪਹੁੰਚੇ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਸਾਰੇ ਬੱਚੇ ਸੁਰੱਖਿਅਤ ਹਨ, ਦੋ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਸਕੂਲ ਵੈਨ ਡਰਾਈਵਰ ਦੀਆਂ ਪਸਲੀਆਂ ਟੁੱਟ ਗਈਆਂ। ਮੋਟਰਸਾਈਕਲ ਸਵਾਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ।
----------- Advertisement -----------
ਫਰੀਦਕੋਟ ‘ਚ ਪਰਾਲੀ ਦੇ ਧੂੰਏਂ ਕਾਰਨ ਹਾਦਸਾ; ਸਕੂਲ ਵੈਨ ਪਲਟੀ
Published on
----------- Advertisement -----------
----------- Advertisement -----------












