ਪੁਲਿਸ ਨੇ ਮੁਕੇਸ਼ ਅੰਬਾਨੀ ਨੂੰ ਧਮਕੀ ਭਰੀ ਈ-ਮੇਲ ਭੇਜਣ ਦੇ ਦੋਸ਼ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏਐਨਆਈ ਮੁਤਾਬਕ ਤੇਲੰਗਾਨਾ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ 19 ਸਾਲਾ ਗਣੇਸ਼ ਰਮੇਸ਼ ਵਨਪਾਰਧੀ ਵਜੋਂ ਹੋਈ ਹੈ। ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ 8 ਨਵੰਬਰ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਜਾਵੇਗਾ।
ਜਦਕਿ ਦੂਜੇ ਦੋਸ਼ੀ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਗਾਂਧੀਨਗਰ, ਗੁਜਰਾਤ ਤੋਂ ਗ੍ਰਿਫਤਾਰ ਕੀਤਾ ਹੈ, ਜਿਸ ਦਾ ਨਾਂ ਸ਼ਾਦਾਬ ਖਾਨ ਹੈ। ਫਿਲਹਾਲ ਪੁਲਿਸ ਇਸ ਮਾਮਲੇ ‘ਚ ਸ਼ਾਦਾਬ ਤੋਂ ਪੁੱਛਗਿੱਛ ਕਰ ਰਹੀ ਹੈ।
ਮੁਕੇਸ਼ ਅੰਬਾਨੀ ਨੂੰ 27 ਅਕਤੂਬਰ ਤੋਂ 1 ਨਵੰਬਰ ਤੱਕ ਜਾਨੋਂ ਮਾਰਨ 400 ਕਰੋੜ ਰੁਪਏ ਦੀ ਮੰਗ ਕੀਤੀ ਦੀਆਂ ਧਮਕੀਆਂ ਵਾਲੇ ਪੰਜ ਈ-ਮੇਲ ਭੇਜੇ ਗਏ ਸਨ। ਇਸ ਵਿੱਚ ਗਈ ਸੀ। ਪੁਲਿਸ ਨੇ ਦੱਸਿਆ ਕਿ ਇਹ ਧਮਕੀਆਂ ਦੋ ਵੱਖ-ਵੱਖ ਮੇਲ ਆਈਡੀ ਤੋਂ ਦਿੱਤੀਆਂ ਗਈਆਂ ਸਨ।
ਅੰਬਾਨੀ ਨੂੰ 27 ਅਕਤੂਬਰ ਨੂੰ ਪਹਿਲੀ ਧਮਕੀ ਭਰੀ ਮੇਲ ਮਿਲੀ ਸੀ। ਇਸ ਵਿੱਚ 20 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਅਗਲੇ ਦਿਨ 28 ਅਕਤੂਬਰ ਨੂੰ ਇੱਕ ਹੋਰ ਮੇਲ ਆਈ। ਇਸ ‘ਚ ਰਾਸ਼ੀ ਵਧਾ ਕੇ 200 ਕਰੋੜ ਰੁਪਏ ਕਰ ਦਿੱਤੀ ਗਈ। ਫਿਰ 30 ਅਕਤੂਬਰ ਨੂੰ ਵੀ ਇੱਕ ਮੇਲ ਆਈ, ਜਿਸ ਵਿੱਚ 400 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਮੇਲ ਵਿੱਚ ਕਿਹਾ ਗਿਆ ਸੀ ਕਿ ਜੇਕਰ ਪੈਸੇ ਨਾ ਮਿਲੇ ਤਾਂ ਉਸ ਨੂੰ ਦੇਸ਼ ਦੇ ਸਰਵੋਤਮ ਨਿਸ਼ਾਨੇਬਾਜ਼ਾਂ ਵੱਲੋਂ ਮਾਰ ਦਿੱਤਾ ਜਾਵੇਗਾ।
27 ਅਕਤੂਬਰ ਨੂੰ ਪਹਿਲੀ ਮੇਲ ਮਿਲਣ ਤੋਂ ਬਾਅਦ, ਗਾਮਦੇਵੀ ਪੁਲਿਸ ਨੇ ਆਈਪੀਸੀ ਦੀ ਧਾਰਾ 387 ਅਤੇ 506 (2) ਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਇਸ ਤੋਂ ਪਹਿਲਾਂ ਵੀ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।
ਇਸ ਕਾਰਨ ਪਿਛਲੇ ਸਾਲ 29 ਸਤੰਬਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਸੁਰੱਖਿਆ Z ਸ਼੍ਰੇਣੀ ਤੋਂ ਵਧਾ ਕੇ Z+ ਕਰ ਦਿੱਤੀ ਸੀ। ਮੁਕੇਸ਼ ਅੰਬਾਨੀ ਸੁਰੱਖਿਆ ਦਾ ਖਰਚਾ ਅਦਾ ਕਰਦੇ ਹਨ। ਇਹ ਖਰਚਾ 40 ਤੋਂ 45 ਲੱਖ ਰੁਪਏ ਪ੍ਰਤੀ ਮਹੀਨਾ ਹੈ।










