June 10, 2026, 10:24 pm
----------- Advertisement -----------
HomeNewsਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਮੁੱਖ...

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨਾਲ ਕੀਤੀ ਮੁਲਾਕਾਤ

Published on

----------- Advertisement -----------

ਚੰਡੀਗੜ੍ਹ, 4 ਨਵੰਬਰ (ਬਲਜੀਤ ਮਰਵਾਹਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕ ਵਫਦ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ (ਸੇਵਾ ਮੁਕਤ) ਐਸਐਸ ਸਾਰੋਂ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਲਈ ਵੋਟਾਂ ਬਣਾਉਣ ਦੀ ਪ੍ਰਕਿਰਿਆ ਸਰਲ ਕਰਨ ਦੇ ਨਾਲ-ਨਾਲ ਸਮੇਂ ਵਿਚ ਵਾਧਾ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਵਫ਼ਦ ਵਿਚ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਸਤਵਿੰਦਰ ਸਿੰਘ ਟੌਹੜਾ, ਸ. ਭੁਪਿੰਦਰ ਸਿੰਘ ਭਲਵਾਨ ਅਤੇ ਮੀਤ ਸਕੱਤਰ ਸ. ਲਖਬੀਰ ਸਿੰਘ ਸ਼ਾਮਲ ਸਨ।
ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਲਈ ਵੋਟਾਂ ਬਣਾਉਣ ਵਾਸਤੇ ਆਰੰਭੀ ਗਈ ਪ੍ਰਕਿਰਿਆ ਵਿਚ ਸਿੱਖ ਸੰਗਤਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਸਟਿਸ ਐਸਐਸ ਸਾਰੋਂ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਜਾਰੀ ਹੋਈ ਪ੍ਰਕਿਰਿਆ ਅਨੁਸਾਰ ਵੋਟਾਂ ਬਣਾਉਣ ਲਈ ਵੋਟਰ ਫਾਰਮ ਦੇ ਨਾਲ ਸ਼ਨਾਖ਼ਤੀ ਕਾਰਡ ਦੀ ਫੋਟੋਕਾਪੀ ਲਗਾਉਣੀ ਲਾਜ਼ਮੀ ਕੀਤੀ ਗਈ ਹੈ, ਪਰੰਤੂ ਪੇਂਡੂ ਖੇਤਰਾਂ ਵਿਚ ਇਹ ਇੱਕ ਮੁਸ਼ਕਲ ਕੰਮ ਹੈ। ਬਹੁਤ ਸਾਰੇ ਪਿੰਡਾਂ ਵਿਚ ਫੋਟੋਕਾਪੀ ਕਰਵਾਉਣ ਦੀ ਸੁਵਿਧਾ ਨਹੀਂ ਹੈ। ਇਸ ਤੋਂ ਇਲਾਵਾ ਵੋਟ ਬਣਾਉਣ ਲਈ ਹਰ ਵਿਅਕਤੀ ਨੂੰ ਖ਼ੁਦ ਆ ਕੇ ਫ਼ਾਰਮ ਜਮ੍ਹਾਂ ਕਰਵਾਉਣ ਲਈ ਕਿਹਾ ਜਾ ਰਿਹਾ ਹੈ, ਜਦਕਿ ਕੰਮਕਾਜੀ ਜੀਵਨ ਅੰਦਰ ਇਹ ਔਖਾ ਕਾਰਜ ਹੈ। ਉਨ੍ਹਾਂ ਕਿਹਾ ਕਿ ਮੁੱਖ ਕਮਿਸ਼ਨਰ ਪਾਸੋਂ ਵੋਟ ਬਣਾਉਣ ਦੀ ਪ੍ਰਕਿਰਿਆ ਸਰਲ ਕਰਨ ਲਈ ਵੋਟਰ ਫਾਰਮ ਦੇ ਨਾਲ ਸ਼ਨਾਖ਼ਤੀ ਦਸਤਾਵੇਜ਼ ਦੀ ਫੋਟੋਕਾਪੀ ਲਗਾਉੇਣ ਦੀ ਥਾਂ ਫਾਰਮ ਵਿਚ ਕੇਵਲ ਅਧਾਰ/ਵੋਟਰ ਕਾਰਡ ਦਾ ਨੰਬਰ ਲਿਖਣ ਅਤੇ ਸਮੂਹਕ ਰੂਪ ਵਿਚ ਵੋਟਰ ਫਾਰਮ ਜਮ੍ਹਾਂ ਕਰਵਾਉਣ ਨੂੰ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦੇ ਨਾਲ ਹੀ ਵੋਟਾਂ ਬਣਾਉਣ ਲਈ 21 ਅਕਤੂਬਰ 2023 ਤੋਂ 15 ਨਵੰਬਰ 2023 ਤੱਕ ਦਾ ਦਿੱਤਾ ਸਮਾਂ ਬਹੁਤ ਘੱਟ ਹੋਣ ਕਰਕੇ ਵੋਟਾਂ ਬਣਾਉਣ ਦੇ ਸਮੇਂ ਵਿਚ ਵਾਧਾ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਵੋਟਰਾਂ ਨੂੰ ਖੁਆਰੀ ਤੋਂ ਬਚਾਉਣ ਲਈ ਬੂਥ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰਬੰਧ ਕਰਨ ਲਈ ਵੀ ਆਖਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਹੈ ਅਤੇ ਇਸ ਦੀ ਜਨਰਲ ਚੋਣ ਲਈ ਹਰ ਸਿੱਖ ਆਪਣੀ ਵੋਟ ਬਣਾ ਸਕੇ ਇਸ ਲਈ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨੂੰ ਸਾਰੀ ਪ੍ਰਕਿਰਿਆ ਸਰਲ ਕਰਨ ਦੇ ਨਾਲ-ਨਾਲ ਵੋਟਾਂ ਬਣਾਉਣ ਦੇ ਸਮੇਂ ਵਿਚ ਵਾਧੇ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ।
ਇਹ ਵੀ ਮੰਗ ਕੀਤੀ ਗਈ ਕਿ ਵੋਟ ਬਣਾਉਣ ਵਾਲੇ ਫਾਰਮ ਵਿਚ ਅਨੁਸੂਚਿਤ ਜਾਤੀਆਂ ਵਾਲਾ ਕਾਲਮ ਬੇਮਆਨਾ ਹੈ, ਇਸ ਨੂੰ ਖ਼ਤਮ ਕੀਤਾ ਜਾਵੇ। ਕਿਉਂਕਿ ਸਿੱਖੀ ਅੰਦਰ ਜਾਤ ਪਾਤ ਨੂੰ ਕੋਈ ਥਾਂ ਨਹੀਂ ਹੈ ਅਤੇ ਵੋਟਰ ਬਣਨ ਲਈ ਅਜਿਹੀ ਘੋਸ਼ਣਾ ਭਰਵਾਉਣੀ ਗੈਰ ਜ਼ਰੂਰੀ ਹੈ। ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨੂੰ ਇਹ ਵੀ ਕਿਹਾ ਗਿਆ ਕਿ ਹੋਣ ਵਾਲੀਆਂ ਸ਼੍ਰੋਮਣੀ ਕਮੇਟੀ ਚੋਣਾਂ ਸੰਨ 2011 ਵਾਲੀ ਹਲਕਾ ਬੰਦੀ ਅਨੁਸਾਰ ਹੀ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...