ਵਿਵਾਦਿਤ ਟਿੱਪਣੀ ਕਰਨ ਵਾਲੇ ਰਾਜਸਥਾਨ ਦੇ ਭਾਜਪਾ ਆਗੂ ਸੰਦੀਪ ਦਇਮਾ ਨੂੰ ਭਾਜਪਾ ਰਾਜਸਥਾਨ ਨੇ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ।

ਦੱਸ ਦਈਏ ਕਿ ਰਾਜਸਥਾਨ ਦੇ ਤਿਜਾਰਾ ਵਿਧਾਨ ਸਭਾ ‘ਚ ਚੋਣ ਪ੍ਰਚਾਰ ਦੌਰਾਨ ਭਾਜਪਾ ਦੀ ਰੈਲੀ ਦੌਰਾਨ ਸਟੇਜ ਤੋਂ ਸੰਦੀਪ ਦਇਮਾ ਨੇ ਗੁਰਦੁਆਰਿਆਂ ਨੂੰ ਇੱਕ ਨਾਸੂਰ ਦੱਸਿਆ ਸੀ। ਇੰਨਾ ਹੀ ਨਹੀਂ ਉਸ ਨੇ ਗੁਰਦੁਆਰਿਆਂ ਨੂੰ ਢਾਹ ਦੇਣ ਦੀ ਗੱਲ ਵੀ ਕਹੀ ਸੀ ।
ਇਸਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਦੇ ਇੱਕ ਆਗੂ ਸੰਦੀਪ ਦਇਮਾ ਵੱਲੋਂ ਦੇਸ਼ ਦੀਆਂ ਮਸਜਿਦਾਂ ਅਤੇ ਗੁਰਦੁਆਰਿਆਂ ਬਾਰੇ ਨਫ਼ਰਤ ਭਰੀ ਟਿੱਪਣੀ ਕਰਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।












