June 5, 2026, 5:36 pm
----------- Advertisement -----------
HomeNewsਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ...

ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ

Published on

----------- Advertisement -----------

ਚੰਡੀਗੜ੍ਹ, 5 ਨਵੰਬਰ (ਬਲਜੀਤ ਮਰਵਾਹਾ): ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ 50 ਫੀਸਦੀ ਸਬਸਿਡੀ ਹਾਸਲ ਕਰਨ ਲਈ ਸੂਬੇ ਦੇ ਕਿਸਾਨਾਂ ਵੱਲੋਂ ਕੁੱਲ 1,09,240 ਅਰਜ਼ੀਆਂ ਪ੍ਰਾਪਤ ਹੋਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਦੇ ਪੋਰਟਲ ‘ਤੇ ਹੁਣ ਤੱਕ 8736.8 ਕੁਇੰਟਲ ਬੀਜਾਂ ਦੇ 21,842 ਬਿੱਲ ਅਪਲੋਡ ਹੋ ਚੁੱਕੇ ਹਨ। ਕਣਕ ਦੇ ਬੀਜਾਂ ਲਈ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ (2 ਕੁਇੰਟਲ) ਰਕਬੇ ਲਈ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸਬਸਿਡੀ ਵਾਲੇ ਬੀਜ ਮੁਹੱਈਆ ਕਰਵਾਉਣ ਵਿੱਚ ਅਨੁਸੂਚਿਤ ਜਾਤੀਆਂ, ਛੋਟੇ (2.5 ਤੋਂ 5 ਏਕੜ) ਅਤੇ ਸੀਮਾਂਤ ਕਿਸਾਨਾਂ (2.5 ਏਕੜ ਤੱਕ) ਨੂੰ ਪਹਿਲ ਦਿੱਤੀ ਜਾ ਰਹੀ ਹੈ। ਹਾੜ੍ਹੀ ਦੇ ਸੀਜ਼ਨ 2023-24 ਵਿੱਚ
ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਸਬਸਿਡੀ ਬੀਜਾਂ ਦੀ ਕੁੱਲ ਲਾਗਤ ਦੇ 50 ਫੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਹੱਈਆ ਕਰਵਾਈ ਜਾ ਰਹੀ ਹੈ। ਕਿਸਾਨ ਨੂੰ ਕਣਕ ਦੇ ਬੀਜ ਦੀ ਖਰੀਦ ‘ਤੇ ਸਬਸਿਡੀ ਦੀ ਰਕਮ ਘਟਾਉਣ ਤੋਂ ਬਾਅਦ ਬਚੀ ਰਕਮ ਹੀ ਅਦਾ ਕਰਨੀ ਪਵੇਗੀ।

ਸ. ਖੁੱਡੀਆਂ ਨੇ ਅੱਗੇ ਦੱਸਿਆ ਕਿ ਸਭ ਤੋਂ ਵੱਧ ਅਰਜ਼ੀਆਂ (11,589) ਫਾਜ਼ਿਲਕਾ ਜ਼ਿਲ੍ਹੇ ਤੋਂ ਪ੍ਰਾਪਤ ਹੋਈਆਂ। ਇਸ ਤੋਂ ਬਾਅਦ ਸੰਗਰੂਰ (9894), ਬਠਿੰਡਾ (9282), ਸ੍ਰੀ ਮੁਕਤਸਰ ਸਾਹਿਬ (7261), ਪਟਿਆਲਾ (6205), ਮਾਨਸਾ (6139) ਅਤੇ ਫਰੀਦਕੋਟ (6047) ਤੋਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਧੀਆ ਕੁਆਲਿਟੀ ਦੀ ਕਣਕ ਦੇ ਬੀਜ ਮੁਹੱਈਆ ਕਰਵਾਉਣ ਲਈ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਖੇਤੀਬਾੜੀ ਸੈਕਟਰ ਨੂੰ ਲਾਹੇਵੰਦ ਬਣਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...