August 10, 2026, 12:33 am
----------- Advertisement -----------
HomeNewsਪੰਜਾਬ ਪੁਲਿਸ ਨੇ 40 ਕਿਲੋਮੀਟਰ ਤੱਕ ਪਿੱਛਾ ਕਰਨ ਉਪਰੰਤ ਦੋ ਨਸ਼ਾ ਤਸਕਰਾਂ...

ਪੰਜਾਬ ਪੁਲਿਸ ਨੇ 40 ਕਿਲੋਮੀਟਰ ਤੱਕ ਪਿੱਛਾ ਕਰਨ ਉਪਰੰਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ; 2 ਕਿਲੋ ਹੈਰੋਇਨ ਬਰਾਮਦ

Published on

----------- Advertisement -----------

ਚੰਡੀਗੜ੍ਹ/ਤਰਨਤਾਰਨ, 5 ਨਵੰਬਰ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ’ਤੇ 40 ਕਿਲੋਮੀਟਰ ਤੱਕ ਪਿੱਛਾਂ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ ਅਰਸ਼ ਵਾਸੀ ਪਿੰਡ ਨੂਰਪੁਰ, ਫਿਰੋਜ਼ਪੁਰ ਅਤੇ ਰਾਜਪ੍ਰੀਤ ਸਿੰਘ ਉਰਫ ਰਾਜ ਵਾਸੀ ਪਿੰਡ ਮਾਲੋਕੇ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਹ ਐਸਯੂਵੀ ਮਹਿੰਦਰਾ ਸਕਾਰਪੀਓ ਕਾਰ ਵੀ ਬਰਾਮਦ ਕੀਤੀ ਹੈ, ਜਿਸ ਵਿੱਚ ਉਕਤ ਸਫ਼ਰ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹੈਰੋਇਨ ਦੀ ਤਸਕਰੀ ਸਬੰਧੀ ਗੁਪਤ ਸੂਚਨਾਵਾਂ ਦੇ ਆਧਾਰ ’ਤੇ ਤਰਨਤਾਰਨ ਪੁਲਿਸ ਨੇ ਭਿੱਖੀਵਿੰਡ ਨੇੜੇ ਤੋਂ ਸਕਾਰਪੀਓ ਗੱਡੀ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਅਤੇ ਸਮੁੱਚੀ ਜ਼ਿਲ੍ਹਾ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਪੂਰੀ ਮੁਸਤੈਦੀ ਨਾਲ, ਵਿਸ਼ੇਸ਼ ਨਾਕਾਬੰਦੀ ਕਰਕੇ ਜ਼ਿਲ੍ਹੇ ਦੇ ਸਾਰੇ ਬਾਹਰੀ ਰਸਤਿਆਂ ਨੂੰ ਸੀਲ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਭਿੱਖੀਵਿੰਡ ਤੋਂ ਚੋਹਲਾ ਸਾਹਿਬ ਤੱਕ 40 ਕਿਲੋਮੀਟਰ ਤੱਕ ਚੱਲੀ ਤਣਾ-ਤਣੀ ( ਭੱਜ-ਦੌੜ), ਉਸ ਸਮੇਂ ਆ ਨਿੱਬੜੀ, ਜਦੋਂ ਉਕਤ ਤਸਕਰ ਐਸ.ਐਚ.ਓ ,ਚੋਹਲਾ ਸਾਹਿਬ ਵੱਲੋਂ ਲਗਾਏ ਗਏ ਨਾਕੇ ਨੂੰ ਉਲੰਘ ਨਾ ਸਕੇ ਅਤੇ ਪੁਲਿਸ ਟੀਮਾਂ ਵੱਲੋਂ ਉਨ੍ਹਾਂ ਨੂੰ ਸਕਾਰਪੀਓ ਕਾਰ ਚੋਂ ਬਰਾਮਦ ਹੋਈ 2 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ। ਪੁਲਿਸ ਤੋਂ ਬਚਣ ਲਈ ਚੱਲਦੀ ਕਾਰ ਤੋਂ ਛਾਲ ਮਾਰਨ ਦੀ ਨਾਕਾਮ ਕੋਸ਼ਿਸ਼ ਕਰਦੇ ਹੋਏ ਮੁਲਜ਼ਮਾਂ ਵਿੱਚੋਂ ਇੱਕ ਦੋਸ਼ੀ ਦੇ ਗਿੱਟੇ ’ਤੇ ਸੱਟ ਵੱਜ ਗਈ।

ਹੋਰ ਵੇਰਵੇ ਨੂੰ ਸਾਂਝਾ ਕਰਦੇ ਹੋਏ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਤਰਨਤਾਰਨ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਆਸ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫਆਈਆਰ ਨੰ. 93 ਮਿਤੀ 04.11.2023 ਨੂੰ ਥਾਣਾ ਚੋਹਲਾ ਸਾਹਿਬ, ਤਰਨ ਤਾਰਨ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21ਸੀ ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...