ਚੰਡੀਗੜ੍ਹ: ਪੰਜਾਬ ਸਮੇਤ ਪੂਰੇ ਉੱਤਰ ਭਾਰਤ ‘ਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਨਾਲ ਪੈਰਾ ਵੀ ਡਿਗ ਗਿਆ ਹੈ। ਉੱਥੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਠੰਢ ਤੋਂ ਰਾਹਤ ਨਹੀਂ ਮਿਲੇਗੀ। ਮੌਸਮ ਵਿਭਾਗ ਮੁਤਾਬਕ ਸੋਮਵਾਰ ਤੱਕ ਸੂਬੇ ‘ਚ ਇਹ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ, ਇਸ ਦੇ ਨਾਲ ਹੀ ਕੜਾਕੇ ਦੀ ਠੰਡ ਦਾ ਵੀ ਸਾਹਮਣਾ ਕਰਨਾ ਪਵੇਗਾ।
ਇਸ ਤੋਂ ਬਾਅਦ ਵੀ ਠੰਢ ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਦੋ-ਤਿੰਨ ਦਿਨਾਂ ਬਾਅਦ ਧੁੱਪ ਨਿਕਲਣ ਦੇ ਬਾਵਜੂਦ ਠੰਢ ਤੋਂ ਰਾਹਤ ਮਿਲਣ ਦੀ ਉਮੀਦ ਘੱਟ ਹੈ। ਹਾਲਾਂਕਿ ਦਿਨ ਦਾ ਤਾਪਮਾਨ ਇਕ-ਦੋ ਡਿਗਰੀ ਵਧਣਾ ਸ਼ੁਰੂ ਹੋ ਜਾਵੇਗਾ ਪਰ ਰਾਤ ਦਾ ਤਾਪਮਾਨ ਫਿਰ ਤੋਂ ਘਟਣਾ ਸ਼ੁਰੂ ਹੋ ਜਾਵੇਗਾ।












