- ਤੀਰਥ ਯਾਤਰਾ ਸਕੀਮ ਨੂੰ ਮਨਜ਼ੂਰੀ ਮਿਲਣ ਦੇ ਆਸਾਰ
ਚੰਡੀਗੜ੍ਹ, 6 ਨਵੰਬਰ, 2023: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਸਵੇਰੇ 10.00 ਵਜੇ ਕਮੇਟੀ ਰੂਮ ਦੂਜੀ ਮੰਜ਼ਿਲ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੀ ਹੈ। ਇਸ ਮੀਟਿੰਗ ਵਿਚ ਤੀਰਥ ਯਾਤਰਾ ਸਕੀਮ ਮੁੜ ਤੋਂ ਸ਼ੁਰੂ ਕਰਨ ਦੀ ਤਜਵੀਜ਼ ਨੂੰ ਪ੍ਰਵਾਨਗੀ ਮਿਲਣ ਦੇ ਆਸਾਰ ਹਨ। ਸਕੀਮ ਤਹਿਤ ਬਜ਼ੁਰਗਾਂ ਨੂੰ ਬੱਸਾਂ ਤੇ ਰੇਲਵੇ ਰਾਹੀਂ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਪ੍ਰਵਾਨਗੀ ਦਿੱਤੇ ਜਾਣ ਦੇ ਆਸਾਰ ਹਨ।
ਇਸ ਦੇ ਨਾਲ ਹੀ ਅੱਜ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਬਹਾਦਰ ਫੌਜੀਆਂ ਲਈ ਇੱਕ ਹੋਰ ਵੱਡਾ ਫੈਸਲਾ ਲੈਣ ਦੀ ਤਿਆਰੀ ਕਰ ਰਹੀ ਹੈ। ਜੰਗੀ ਅਪਾਹਜ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਦੁੱਗਣੀ ਕੀਤੀ ਜਾ ਰਹੀ ਹੈ।
ਪੰਜਾਬ ਮੰਤਰੀ ਮੰਡਲ ਦੀ ਅੱਜ ਹੋਣ ਵਾਲੀ ਅਹਿਮ ਮੀਟਿੰਗ ਵਿੱਚ ਦੇਸ਼ ਲਈ ਆਪਣੀ ਡਿਊਟੀ ਨਿਭਾਉਣ ਵਾਲੇ ਸਾਡੇ ਬਹਾਦਰ ਸੈਨਿਕਾਂ ਨੂੰ ਸਨਮਾਨਿਤ ਕਰਨ ਲਈ ਪੰਜਾਬ ਸਰਕਾਰ ਇੱਕ ਵੱਡਾ ਕਦਮ ਚੁੱਕਣ ਦੀ ਤਿਆਰੀ ਕਰ ਰਹੀ ਹੈ। ਕੈਬਨਿਟ ਅੱਜ ਸਾਬਕਾ ਸੈਨਿਕਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ‘ਚ ਵਾਧੇ ਲਈ ਪੂਰੀ ਤਿਆਰੀ ਕਰ ਰਹੀ ਹੈ।












