November 21, 2026, 8:15 pm
----------- Advertisement -----------
HomeNewsBreaking Newsਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਚੱਲ ਰਹੇ ਵਿਵਾਦ ਮਾਮਲੇ ਦੀ ਸੁਪਰੀਮ ਕੋਰਟ...

ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਚੱਲ ਰਹੇ ਵਿਵਾਦ ਮਾਮਲੇ ਦੀ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

Published on

----------- Advertisement -----------
  • ਪੁਰੋਹਿਤ ਨੇ ਵਿਧਾਨ ਸਭਾ ਸੈਸ਼ਨ ਨੂੰ ਦਿੱਤਾ ਸੀ ਗੈਰ-ਕਾਨੂੰਨੀ ਕਰਾਰ ਦਿੱਤਾ
  • ਫੇਰ ਪੰਜਾਬ ਸਰਕਾਰ ਨੇ ਕੀਤਾ ਸੀ ਸੁਪਰੀਮ ਕੋਰਟ ਦਾ ਰੁਖ,
  • ਗੈਰ ਗਵਰਨਰ ਨੇ ਯੂ-ਟਰਨ ਮਾਰਦੇ ਹੋਏ ਕੀਤੇ ਸੀ 2 ਬਿੱਲ ਪਾਸ,
  • ਯੂ-ਟਰਨ ਤੋਂ ਬਾਅਦ ਵੀ ਅਜੇ ਕਈ ਬਿੱਲ ਨੇ ਬਕਾਇਆ

ਚੰਡੀਗੜ੍ਹ, 6 ਨਵੰਬਰ 2023 – ਪੰਜਾਬ ‘ਚ ਰਾਜਪਾਲ ਬੀ.ਐੱਲ. ਪੁਰੋਹਿਤ ਵੱਲੋਂ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਸਦਨ ‘ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ‘ਤੇ ਸੁਪਰੀਮ ਕੋਰਟ ‘ਚ ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਹਾਲਾਂਕਿ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸਟੈਂਡ ਤੋਂ ਯੂ-ਟਰਨ ਲੈ ਲਿਆ ਸੀ ਅਤੇ ਉਨ੍ਹਾਂ ਨੇ ਵਿਧਾਨ ਸਭਾ ‘ਚ ਪਾਸ ਹੋਣ ਲਈ ਤਿਆਰ 3 ਮਨੀ ਬਿੱਲਾਂ ‘ਚੋਂ 2 ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਕਈ ਬਿੱਲ ਅਜੇ ਵੀ ਬਕਾਇਆ ਪਏ ਹਨ।

ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ‘ਚ ਪੰਜਾਬ ਸਰਕਾਰ ਦੀ ਤਰਫੋਂ ਕਿਹਾ ਗਿਆ ਸੀ ਕਿ ਵਿਧਾਨ ਸਭਾ ‘ਚ ਪਾਸ ਕੀਤੇ ਗਏ ਬਿੱਲਾਂ ਨੂੰ ਰਾਜਪਾਲ ਮਨਜ਼ੂਰੀ ਨਹੀਂ ਦੇ ਰਹੇ ਹਨ। ਰਾਜ ਸਰਕਾਰ ਨੇ ਰਾਜਪਾਲ ਦੇ ਰਵੱਈਏ ਖ਼ਿਲਾਫ਼ 28 ਅਕਤੂਬਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਸਬੰਧੀ ਪਿਛਲੇ ਸ਼ੁੱਕਰਵਾਰ ਨੂੰ ਸੁਣਵਾਈ ਹੋਈ ਅਤੇ ਮਾਮਲੇ ਦੀ ਸੁਣਵਾਈ ਅੱਜ ਲਈ ਮੁਲਤਵੀ ਕਰ ਦਿੱਤੀ ਗਈ ਸੀ।

ਦੂਜੇ ਪਾਸੇ ਰਾਜ ਸਰਕਾਰ ਦੇ ਜਿਨ੍ਹਾਂ ਦੋ ਮਨੀ ਬਿੱਲਾਂ ਨੂੰ ਰਾਜਪਾਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਜੀਐਸਟੀ ਸੋਧ ਬਿੱਲ 2023 ਵੀ ਸ਼ਾਮਲ ਹੈ। ਇਸ ਤਹਿਤ ਸੂਬੇ ਵਿੱਚ ਜੀਐਸਟੀ ਅਪੀਲੀ ਟ੍ਰਿਬਿਊਨਲ ਬਣਾਏ ਜਾਣੇ ਹਨ। ਦੂਜਾ ਮਨੀ ਬਿੱਲ ਗਿਰਵੀ ਰੱਖੀਆਂ ਜਾਇਦਾਦਾਂ ‘ਤੇ ਸਟੈਂਪ ਡਿਊਟੀ ਲਗਾਉਣ ਨਾਲ ਸਬੰਧਤ ਹੈ।

ਪਿਛਲੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਸੀ ਅਤੇ ਮਾਮਲੇ ਦੀ ਸੁਣਵਾਈ ਅੱਜ ਲਈ ਮੁਲਤਵੀ ਕਰ ਦਿੱਤੀ ਗਈ ਸੀ। ਇਸ ਮਾਮਲੇ ‘ਤੇ ਅੱਜ ਫਿਰ ਸੁਣਵਾਈ ਹੋਵੇਗੀ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ 2 ਮਨੀ ਬਿੱਲਾਂ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਹੁਣ ਭਗਵੰਤ ਮਾਨ ਸਰਕਾਰ ਨਵੰਬਰ ਮਹੀਨੇ ਵਿੱਚ ਇੱਕ ਵਾਰ ਫਿਰ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਤਿਆਰੀ ਕਰ ਰਹੀ ਹੈ। ਨਵੇਂ ਸੈਸ਼ਨ ਸਬੰਧੀ ਕਾਨੂੰਨੀ ਪਹਿਲੂਆਂ ਬਾਰੇ ਏ.ਜੀ.ਦਫ਼ਤਰ ਤੋਂ ਰਾਏ ਲਈ ਗਈ ਹੈ। ਵਿਧਾਨ ਸਭਾ ਸੈਸ਼ਨ ਦੀ ਤਰੀਕ ਤੈਅ ਕਰਨ ਲਈ ਮੁੱਖ ਮੰਤਰੀ ਅੱਜ ਕੈਬਨਿਟ ਮੀਟਿੰਗ ਵਿੱਚ ਫੈਸਲਾ ਲੈ ਸਕਦੇ ਹਨ।

ਪੰਜਾਬ ਵਿਧਾਨ ਸਭਾ ਦੇ ਜੂਨ 2023 ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਾਸ ਕੀਤੇ ਚਾਰ ਬਿੱਲਾਂ ਨੂੰ ਰਾਜਪਾਲ ਨੇ ਅਜੇ ਤੱਕ ਆਪਣੀ ਮਨਜ਼ੂਰੀ ਨਹੀਂ ਦਿੱਤੀ ਹੈ। ਇਸ ‘ਤੇ ਮੁੱਖ ਮੰਤਰੀ ਨੇ ਇਤਰਾਜ਼ ਪ੍ਰਗਟਾਇਆ ਹੈ। ਦੂਜੇ ਪਾਸੇ ਸੁਪਰੀਮ ਕੋਰਟ ‘ਚ ਸੁਣਵਾਈ ਦੌਰਾਨ ਰਾਜਪਾਲ ਇਸ ‘ਤੇ ਆਪਣਾ ਪੱਖ ਪੇਸ਼ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...