June 19, 2026, 8:14 pm
----------- Advertisement -----------
HomeNewsLatest Newsਏ.ਡੀ.ਸੀ ਵੱਲੋਂ ਮੈਸਰਜ਼ ਬੀਨ ਗੂਸ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ, ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਮੈਸਰਜ਼ ਬੀਨ ਗੂਸ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ, ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ, 6 ਨਵੰਬਰ, 2023 (ਬਲਜੀਤ ਮਰਵਾਹਾ)- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ ਵੱਲੋਂ ਮੈਸਰਜ਼ ਬੀਨ ਗੂਸ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸਰਜ਼ ਬੀਨ ਗੂਸ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ ਐਸ.ਸੀ.ਓ. ਨੰਬਰ 375-ਏ, ਗਰਾਊਂਡ ਫਲੋਰ, ਸੈਕਟਰ-125, ਅਦਰਸ਼ ਨਗਰ ਮਾਰਕੀਟ, ਖਰੜ੍ਹ, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਮਾਲਕ ਮਨਪ੍ਰੀਤ ਸਿੰਘ (ਡਾਇਰੈਕਟਰ) ਪੁੱਤਰ ਅਵਤਾਰ ਸਿੰਘ ਹਾਲ ਵਾਸੀ ਮਕਾਨ ਨੰਬਰ -74 ਏ (ਪਹਿਲੀ ਮੰਜ਼ਿਲ), ਗੁਰੂ ਨਾਨਕ ਇੰਨਕਲੇਵ ਨੇੜੇ ਮਾਤਾ ਗੁਜਰੀ ਇੰਨਕਲੇਵ, ਖਰੜ੍ਹ, ਜ਼ਿਲ੍ਹਾ ਐਸ.ਏ.ਐਸ ਨਗਰ ਅਤੇ ਮਹਿੰਦਰ ਕੌਰ (ਡਾਇਰੈਟਰ) ਪੁੱਤਰੀ ਸ਼ਾਮ ਸਿੰਘ ਪਤਨੀ ਮਨਪ੍ਰੀਤ ਸਿੰਘ ਵਾਸੀ ਮਕਾਨ ਨੰ: 5058, ਸੰਨੀ ਇੰਨਕਲੇਵ, ਦੇਸੂ ਮਾਜਰਾ, ਤਹਿਸੀਲ-ਖਰੜ੍ਹ, ਜ਼ਿਲ੍ਹਾ ਐਸ.ਏ.ਐਸ ਨਗਰ ਨੂੰ ਇੰਮੀਗ੍ਰੇਸ਼ਨ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 30 ਅਕਤੂਬਰ 2022 ਨੂੰ ਖਤਮ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਉਕਤ ਫਰਮ ਨੂੰ ਲਾਇਸੰਸ ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੰਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਪੇਸ਼ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾ ਅਧੀਨ ਉਲੰਘਣਾ ਕਰਨ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 109/ਐਮ.ਸੀ-2 ਮਿਤੀ 04-10-2017 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...