November 15, 2026, 8:57 pm
----------- Advertisement -----------
HomeNewsਹੋਟਲ ਮੈਟਰੋ  ਦੀ ਹੋਵੇਗੀ ਨਿਲਾਮੀ,  ਐਸਬੀਆਈ ਬੈਂਕ ਨੇ ਲਿਆ ਆਪਣੇ ਕਬਜ਼ੇ ‘ਚ

ਹੋਟਲ ਮੈਟਰੋ  ਦੀ ਹੋਵੇਗੀ ਨਿਲਾਮੀ,  ਐਸਬੀਆਈ ਬੈਂਕ ਨੇ ਲਿਆ ਆਪਣੇ ਕਬਜ਼ੇ ‘ਚ

Published on

----------- Advertisement -----------

ਚੰਡੀਗੜ੍ਹ ਦੇ ਸੈਕਟਰ 35 ਵਿੱਚ ਸਥਿਤ ਹੋਟਲ ਮੈਟਰੋ (@Metro) ਨੂੰ ਐਸਬੀਆਈ ਬੈਂਕ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਬਲਾਂ ਦੀ ਮੌਜੂਦਗੀ ਵਿੱਚ ਹੋਟਲ ਦਾ ਸਮਾਨ ਬਾਹਰ ਕੱਢਿਆ ਜਾ ਰਿਹਾ ਹੈ। ਬੈਂਕ ਵੱਲੋਂ ਇਹ ਕਾਰਵਾਈ 15 ਕਰੋੜ ਰੁਪਏ ਦੇ ਬੈਂਕ ਕਰਜ਼ੇ ਦੀ ਅਦਾਇਗੀ ਨਾ ਹੋਣ ਕਰਕੇ ਕੀਤੀ ਗਈ ਹੈ। ਬੈਂਕ ਅਤੇ ਹੋਟਲ ਮਾਲਕ ਵਿਚਕਾਰ ਇਹ ਝਗੜਾ ਚੰਡੀਗੜ੍ਹ ਡੀਸੀ ਕੋਲ ਚੱਲ ਰਿਹਾ ਸੀ ਪਰ ਡੀਸੀ ਨੇ ਬੈਂਕ ਦੇ ਹੱਕ ਵਿੱਚ ਫੈਸਲਾ ਸੁਣਾ ਦਿੱਤਾ ਹੈ। ਇਸ ਤੋਂ ਬਾਅਦ ਬੈਂਕ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। 

ਬੈਂਕ ਸੂਤਰਾਂ ਅਨੁਸਾਰ ਬੈਂਕ ਨੇ ਹੋਟਲ ਨੂੰ ਪਹਿਲਾਂ ਵੀ ਕਈ ਵਾਰ ਨੋਟਿਸ ਦਿੱਤੇ ਸਨ ਪਰ ਹੋਟਲ ਵੱਲੋਂ ਬੈਂਕ ਦਾ ਕਰਜ਼ਾ ਨਹੀਂ ਮੋੜਿਆ ਗਿਆ। ਇਸ ਕਾਰਨ ਬੈਂਕ ਹੁਣ ਅਗਲੇ ਮਹੀਨੇ ਇਸ ਹੋਟਲ ਦੀ ਨਿਲਾਮੀ ਕਰੇਗਾ। ਦਿੱਤੇ ਗਏ ਕਰਜ਼ੇ ਦੀ ਨਿਲਾਮੀ ਰਾਹੀਂ ਵਸੂਲੀ ਕੀਤੀ ਜਾਵੇਗੀ। ਹੁਣ ਹੋਟਲ ਨੂੰ ਖਾਲੀ ਕਰਵਾ ਕੇ ਸੀਲ ਕਰ ਦਿੱਤਾ ਜਾਵੇਗਾ। ਅੱਜ ਬੈਂਕ ਮੁਲਾਜ਼ਮ ਆਪਣੀ ਪੂਰੀ ਕਾਨੂੰਨੀ ਟੀਮ ਅਤੇ ਚੰਡੀਗੜ੍ਹ ਪੁਲਿਸ ਸਮੇਤ ਹੋਟਲ ਦੇ ਅੰਦਰ ਪਹੁੰਚ ਗਏ। ਉਨ੍ਹਾਂ ਨੇ ਹੋਟਲ ਦੇ ਬਾਹਰ ਜ਼ਬਤੀ ਦਾ ਨੋਟਿਸ ਚਿਪਕਾਇਆ।

ਇਸ ਤੋਂ ਬਾਅਦ ਹੋਟਲ ਦੇ ਸਾਰੇ ਕਰਮਚਾਰੀਆਂ ਨੂੰ ਬਾਹਰ ਆਉਣ ਲਈ ਕਿਹਾ ਗਿਆ। ਇਸ ‘ਤੇ ਕਰਮਚਾਰੀਆਂ ਦੀ ਤਰਫੋਂ ਮਾਲਕ ਨਾਲ ਗੱਲ ਕਰਨ ਤੋਂ ਬਾਅਦ ਹੋਟਲ ਦਾ ਸਾਰਾ ਸਮਾਨ ਬਾਹਰ ਕੱਢ ਲਿਆ ਗਿਆ ਹੈ। ਚੰਡੀਗੜ੍ਹ ਪੁਲਿਸ ਦੇ ਜਵਾਨ ਵੀ ਉਥੇ ਤਾਇਨਾਤ ਸਨ।ਏਐਮਜੀ ਗਰੁੱਪ ਆਫ਼ ਹੋਟਲਜ਼ ਦੇ ਮਾਲਕ ਨੇ ਕਿਹਾ ਕਿ ਉਹ ਬੈਂਕ ਦੀ ਕਾਰਵਾਈ ਖ਼ਿਲਾਫ਼ ਅੱਗੇ ਅਪੀਲ ਕਰਨਗੇ। ਬੈਂਕ ਨੇ ਇਹ ਕਾਰਵਾਈ ਗਲਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਕੀਤੀ ਹੈ। ਉਸ ਨੇ 15 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ, ਪਰ ਉਸ ਵਿੱਚੋਂ 13 ਕਰੋੜ ਰੁਪਏ ਵਾਪਸ ਕਰ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...