November 21, 2026, 8:15 pm
----------- Advertisement -----------
HomeNewsBreaking Newsਪੰਜਾਬ ਸਰਕਾਰ - ਰਾਜਪਾਲ ਮਾਮਲੇ 'ਤੇ ਸੁਪਰੀਮ ਕੋਰਟ ਦਾ ਫੈਸਲਾ ਲੋਕਤੰਤਰ ਦੀ...

ਪੰਜਾਬ ਸਰਕਾਰ – ਰਾਜਪਾਲ ਮਾਮਲੇ ‘ਤੇ ਸੁਪਰੀਮ ਕੋਰਟ ਦਾ ਫੈਸਲਾ ਲੋਕਤੰਤਰ ਦੀ ਜਿੱਤ – ਆਪ

Published on

----------- Advertisement -----------

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਸਰਕਾਰ-ਰਾਜਪਾਲ ਵਿਵਾਦ ਵਿੱਚ ਸੁਪਰੀਮ ਕੋਰਟ ਵੱਲੋਂ ਸਰਕਾਰ ਦੇ ਹੱਕ ਵਿੱਚ ਦਿੱਤੇ ਫੈਸਲੇ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਲੋਕਾਂ ਅਤੇ ਲੋਕਤੰਤਰ ਦੀ ਜਿੱਤ ਹੈ।

ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ‘ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਰਤ ਦਾ ਸੰਵਿਧਾਨ ਸੂਬੇ ‘ਤੇ ਰਾਜ ਕਰਨ ਦਾ ਅਧਿਕਾਰ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਨੂੰ ਦਿੰਦਾ ਹੈ, ਪਰ ਬਦਕਿਸਮਤੀ ਨਾਲ ਮੋਦੀ ਸਰਕਾਰ ਲਗਾਤਾਰ ਆਪਣੇ ਰਾਜਪਾਲ ਦੇ ਜ਼ਰੀਏ ਵਿਰੋਧੀ ਸ਼ਾਸਿਤ ਰਾਜਾਂ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਕੰਗ ਨੇ ਕਿਹਾ ਕਿ ਮੋਦੀ ਸਰਕਾਰ ਨੇ ਰਾਜਪਾਲ ਤੋਂ ਸਿਆਸੀ ਦਖਲਅੰਦਾਜ਼ੀ ਕਰਵਾ ਕੇ ਰਾਜਪਾਲ ਦੇ ਅਹੁਦੇ ਦੀ ਸ਼ਾਨ ਨੂੰ ਠੇਸ ਪਹੁੰਚਾਈ ਹੈ। ਇਸ ਪੂਰੀ ਘਟਨਾ ਨੇ ਪੰਜਾਬ ਵਿੱਚ ਰਾਜਪਾਲ ਦੇ ਅਹੁਦੇ ਦੀ ਮਰਿਆਦਾ ਨੂੰ ਵੀ ਠੇਸ ਪਹੁੰਚਾਈ ਹੈ। ਕੰਗ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਰਾਜਪਾਲ ਦੇ ਵਕੀਲ ਨੂੰ ਸਵਾਲ ਕੀਤਾ ਕਿ ਪੰਜਾਬ ਸਰਕਾਰ ਦੇ ਸੁਪਰੀਮ ਕੋਰਟ ਆਉਣ ਤੋਂ ਬਾਅਦ ਰਾਜ਼ਪਾਲ ਨੇ ਪੈਂਡਿੰਗ ਬਿੱਲਾਂ ਨੂੰ ਪਾਸ ਕਿਉਂ ਕੀਤਾ? ਉਨ੍ਹਾਂ ਇਸ ਬਾਰੇ ਕੋਈ ਠੋਸ ਜਵਾਬ ਨਹੀਂ ਦਿੱਤਾ।

ਕੰਗ ਨੇ ਕਿਹਾ ਕਿ ਸੰਵਿਧਾਨ ਅਨੁਸਾਰ ਰਾਜਪਾਲ ਰਾਜ ਦਾ ਸੰਵਿਧਾਨਕ ਮੁਖੀ ਹੁੰਦਾ ਹੈ ਪਰ ਸੰਵਿਧਾਨ ਵਿੱਚ ਸਪੱਸ਼ਟ ਲਿਖਿਆ ਹੋਇਆ ਹੈ ਕਿ ਰਾਜਪਾਲ ਮੰਤਰੀ ਮੰਡਲ ਦੀ ਸਲਾਹ ਅਨੁਸਾਰ ਕੰਮ ਕਰਨ ਲਈ ਪਾਬੰਦ ਹੈ। ਇਸ ਲਈ ਚੁਣੀ ਹੋਈ ਸਰਕਾਰ ਦੀ ਭੂਮਿਕਾ ਮਹੱਤਵਪੂਰਨ ਹੈ। ਕੰਗ ਨੇ ਕਿਹਾ ਕਿ ਜਿਸ ਤਰ੍ਹਾਂ ਰਾਜਪਾਲ ਨੇ ਪੰਜਾਬ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਕੀਤੀ ਅਤੇ ਸਿਆਸੀ ਦਖ਼ਲਅੰਦਾਜ਼ੀ ਕੀਤੀ, ਉਸ ਨਾਲ ਪੰਜਾਬ ਦਾ ਬਹੁਤ ਨੁਕਸਾਨ ਹੋਇਆ ਹੈ।

ਕੰਗ ਨੇ ਵਿਰੋਧੀ ਧਿਰ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਰਾਜਪਾਲ ਦਾ ਸਮਰਥਨ ਕਰਨ ਲਈ ਵਿਰੋਧੀ ਨੇਤਾਵਾਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਵਿਰੋਧੀ ਆਗੂਆਂ ਨੇ ਪੰਜਾਬ ਦੀ ਪਿੱਠ ‘ਤੇ ਸੱਟ ਮਾਰੀ ਹੈ। ਇਨ੍ਹਾਂ ਸਾਰਿਆਂ ਨੂੰ ਰਾਜਪਾਲ ਦਾ ਸਾਥ ਦੇਣ ਲਈ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...