September 8, 2026, 2:40 pm
----------- Advertisement -----------
HomePunjabbusinessਕੇਂਦਰ ਸਰਕਾਰ ਨੇ ਲਾਂਚ ਕੀਤਾ ਭਾਰਤ ਆਟਾ, 27.50 ਰੁਪਏ ਪ੍ਰਤੀ ਕਿਲੋ ਵਿਕੇਗਾ

ਕੇਂਦਰ ਸਰਕਾਰ ਨੇ ਲਾਂਚ ਕੀਤਾ ਭਾਰਤ ਆਟਾ, 27.50 ਰੁਪਏ ਪ੍ਰਤੀ ਕਿਲੋ ਵਿਕੇਗਾ

Published on

----------- Advertisement -----------

ਕੇਂਦਰ ਸਰਕਾਰ ਦੇਸ਼ ਭਰ ਵਿੱਚ 27.50 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ‘ਭਾਰਤ ਆਟਾ’ ਉਪਲਬਧ ਕਰਵਾਵੇਗੀ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ 6 ਨਵੰਬਰ ਨੂੰ ਦਿੱਲੀ ਵਿੱਚ ਆਟਾ ਡਿਲੀਵਰੀ ਵਾਹਨਾਂ (ਮੋਬਾਈਲ ਵੈਨਾਂ) ਨੂੰ ਹਰੀ ਝੰਡੀ ਦਿਖਾਈ ਹੈ। ਇਹ 10 ਕਿਲੋ ਅਤੇ 30 ਕਿਲੋਗ੍ਰਾਮ ਦੇ ਪੈਕ ਵਿੱਚ ਉਪਲਬਧ ਹੋਵੇਗਾ। ਇਹ ਆਟਾ ਦੇਸ਼ ਭਰ ‘ਚ 2 ਹਜ਼ਾਰ ਦੁਕਾਨਾਂ ‘ਤੇ ਉਪਲਬਧ ਹੋਵੇਗਾ।

ਇਸ ਨੂੰ ਨੈਸ਼ਨਲ ਐਗਰੀਕਲਚਰਲ ਕੋਆਪਰੇਟਿਵ ਮਾਰਕੀਟਿੰਗ ਫੈਡਰੇਸ਼ਨ ਆਫ ਇੰਡੀਆ ਲਿਮਿਟੇਡ (NAFED), ਨੈਸ਼ਨਲ ਕੋਆਪਰੇਟਿਵ ਕੰਜ਼ਿਊਮਰਸ ਫੈਡਰੇਸ਼ਨ ਆਫ ਇੰਡੀਆ (NCCF), ਸਫਲ, ਮਦਰ ਡੇਅਰੀ ਅਤੇ ਹੋਰ ਸਹਿਕਾਰੀ ਸੰਸਥਾਵਾਂ ਰਾਹੀਂ ਵੇਚਿਆ ਜਾਵੇਗਾ। ਇਸ ਦੌਰਾਨ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਦੱਸਿਆ ਕਿ ਇਸ ਲਈ ਵੱਖ-ਵੱਖ ਸਰਕਾਰੀ ਏਜੰਸੀਆਂ ਨੂੰ 2.5 ਲੱਖ ਮੀਟ੍ਰਿਕ ਟਨ ਕਣਕ ਦੀ ਵੰਡ ਕੀਤੀ ਗਈ ਹੈ। ਖਪਤਕਾਰ ਮਾਮਲਿਆਂ ਦੇ ਵਿਭਾਗ ਮੁਤਾਬਕ ਇਸ ਸਮੇਂ ਦੇਸ਼ ‘ਚ ਆਟੇ ਦੀ ਔਸਤ ਕੀਮਤ 35 ਰੁਪਏ ਪ੍ਰਤੀ ਕਿਲੋ ਹੈ।

 ਬਾਜ਼ਾਰ ‘ਚ ਗੈਰ-ਬ੍ਰਾਂਡ ਵਾਲੇ ਆਟੇ ਦੀ ਪ੍ਰਚੂਨ ਕੀਮਤ 30-40 ਰੁਪਏ ਪ੍ਰਤੀ ਕਿਲੋਗ੍ਰਾਮ ਹੈ, ਜਦਕਿ ਬ੍ਰਾਂਡੇਡ ਆਟਾ 40-50 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। ਤਿਓਹਾਰੀ ਸੀਜ਼ਨ ਦੌਰਾਨ ਆਟੇ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਕਾਰਨ ਕਣਕ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਸਰਕਾਰ ਨੇ ਆਟਾ ਸਸਤੇ ਭਾਅ ਵੇਚਣ ਦਾ ਫੈਸਲਾ ਕੀਤਾ ਹੈ।

ਪਿਆਜ਼ ਦੀਆਂ ਵਧਦੀਆਂ ਕੀਮਤਾਂ ਤੋਂ ਖਪਤਕਾਰਾਂ ਨੂੰ ਰਾਹਤ ਦੇਣ ਲਈ ਸਰਕਾਰ 25 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਪਿਆਜ਼ ਵੇਚ ਰਹੀ ਹੈ। ਨੈਸ਼ਨਲ ਕੋਆਪਰੇਟਿਵ ਕੰਜ਼ਿਊਮਰਸ ਫੈਡਰੇਸ਼ਨ ਆਫ ਇੰਡੀਆ ਯਾਨੀ NCCF ਅਤੇ NAFED ਪਹਿਲਾਂ ਹੀ 25 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਪਿਆਜ਼ ਵੇਚ ਰਹੇ ਹਨ। NCCF 20 ਰਾਜਾਂ ਦੇ 54 ਸ਼ਹਿਰਾਂ ਵਿੱਚ 457 ਰਿਟੇਲ ਸਟੋਰਾਂ ‘ਤੇ ਸਬਸਿਡੀ ਵਾਲੀਆਂ ਦਰਾਂ ‘ਤੇ ਪਿਆਜ਼ ਵੇਚ ਰਿਹਾ ਹੈ। ਜਦੋਂ ਕਿ ਨਾਫੇਡ 21 ਰਾਜਾਂ ਦੇ 55 ਸ਼ਹਿਰਾਂ ਵਿੱਚ 329 ਰਿਟੇਲ ਸਟੋਰਾਂ ‘ਤੇ ਰਿਆਇਤੀ ਦਰਾਂ ‘ਤੇ ਪਿਆਜ਼ ਵੇਚ ਰਿਹਾ ਹੈ। 

ਕੇਂਦਰੀ ਭੰਡਾਰ ਨੇ ਵੀ ਪਿਛਲੇ ਸ਼ੁੱਕਰਵਾਰ ਤੋਂ ਦਿੱਲੀ-ਐਨਸੀਆਰ ਵਿੱਚ ਆਪਣੇ ਦੁਕਾਨਾਂ ਤੋਂ ਪਿਆਜ਼ ਦੀ ਪ੍ਰਚੂਨ ਵਿਕਰੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰ 60 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਭਾਰਤ ਦਾਲ (ਚਨੇ ਦਾਲ) ਮੁਹੱਈਆ ਕਰਵਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...