November 7, 2026, 2:08 pm
----------- Advertisement -----------
HomeNewsਹੁਸ਼ਿਆਰਪੁਰ 'ਚ ਇੱਕ ਕਿਸਾਨ ਬਣਿਆ 4 ਘੰਟਿਆਂ ਵਿੱਚ ਕਰੋੜਪਤੀ, 40 ਸਾਲਾਂ ਤੋਂ...

ਹੁਸ਼ਿਆਰਪੁਰ ‘ਚ ਇੱਕ ਕਿਸਾਨ ਬਣਿਆ 4 ਘੰਟਿਆਂ ਵਿੱਚ ਕਰੋੜਪਤੀ, 40 ਸਾਲਾਂ ਤੋਂ ਖਰੀਦ ਰਿਹਾ ਸੀ ਲਾਟਰੀ

Published on

----------- Advertisement -----------

ਹੁਸ਼ਿਆਰਪੁਰ ‘ਚ 4 ਘੰਟੇ ਪਹਿਲਾਂ ਕੱਢੀ ਗਈ ਲਾਟਰੀ ‘ਤੇ 2.5 ਕਰੋੜ ਰੁਪਏ ਦਾ ਇਨਾਮ ਜਿੱਤਿਆ ਗਿਆ। ਕਿਸਾਨ ਪਿਛਲੇ 40 ਸਾਲਾਂ ਤੋਂ ਲਾਟਰੀ ਖਰੀਦ ਰਿਹਾ ਸੀ। ਸੋਮਵਾਰ ਨੂੰ ਜਦੋਂ ਉਹ ਦਵਾਈ ਲੈਣ ਆਇਆ ਤਾਂ ਉਸ ਨੇ ਲਾਟਰੀ ਦੀ ਟਿਕਟ ਖਰੀਦੀ। ਇਸ ਕਰਕੇ ਜਦੋਂ ਉਸ ਦਾ ਇਨਾਮ ਨਿਕਲਿਆ ਤਾਂ ਉਸ ਨੂੰ ਯਕੀਨ ਨਹੀਂ ਆਇਆ। 

ਗੱਲਬਾਤ ਕਰਦਿਆਂ ਮਾਹਿਲਪੁਰ ਦੇ ਵਸਨੀਕ ਸ਼ੀਤਲ ਸਿੰਘ ਨੇ ਦੱਸਿਆ ਕਿ ਉਹ ਹਰ ਹਫ਼ਤੇ ਹੁਸ਼ਿਆਰਪੁਰ ਵਿਖੇ ਦਵਾਈ ਲੈਣ ਆਉਂਦਾ ਹੈ। ਉਹ 4 ਨਵੰਬਰ ਨੂੰ ਵੀ ਦਵਾਈ ਲੈਣ ਆਇਆ ਸੀ। ਫਿਰ ਉਸਨੇ ਇੱਕ ਸਟਾਲ ਤੋਂ ਲਾਟਰੀ ਖਰੀਦੀ। ਉਹ 3 ਵਜੇ ਦਵਾਈ ਲੈ ਕੇ ਘਰ ਪਰਤਿਆ। ਸ਼ਾਮ ਕਰੀਬ 7 ਵਜੇ ਸਟਾਲ ਮਾਲਕ ਨੇ ਉਸ ਨੂੰ ਫੋਨ ਕੀਤਾ ਅਤੇ ਦੱਸਿਆ ਕਿ ਉਸ ਨੇ 2.5 ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ। 

ਉਸਨੂੰ ਯਕੀਨ ਨਹੀਂ ਆ ਰਿਹਾ ਸੀ। ਜਿਸ ਤੋਂ ਬਾਅਦ ਉਹ ਸੋਮਵਾਰ ਨੂੰ ਦੋਸਤਾਂ ਨਾਲ ਇਸ ਦੀ ਪੁਸ਼ਟੀ ਕਰਨ ਲਈ ਹੁਸ਼ਿਆਰਪੁਰ ਪਹੁੰਚਿਆ। ਉਸ ਨੇ ਕਿਹਾ ਕਿ ਇਸ ਬਾਰੇ ਉਸ ਨੇ ਅਜੇ ਤੱਕ ਘਰ ਵਿਚ ਕਿਸੇ ਨੂੰ ਨਹੀਂ ਦੱਸਿਆ।  ਬਜ਼ੁਰਗ ਸ਼ੀਤਲ ਸਿੰਘ ਨੇ ਦੱਸਿਆ ਕਿ ਉਹ ਖੇਤੀ ਦਾ ਕੰਮ ਕਰਦਾ ਹੈ। ਅਤੇ ਉਸਦੇ 2 ਬੱਚੇ ਵਿਆਹੇ ਹੋਏ ਹਨ। ਉਹ ਆਪਣੇ ਪਰਿਵਾਰ ਦੀ ਸਲਾਹ ਲੈ ਕੇ ਇਸ ਪੈਸੇ ਦੀ ਵਰਤੋਂ ਕਰੇਗਾ।

ਲਾਟਰੀ ਸਟਾਲ ਮਾਲਕ ਅਗਰਵਾਲ ਨੇ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਲਾਟਰੀ ਵੇਚ ਰਿਹਾ ਹੈ। ਇਸ ਤੋਂ ਪਹਿਲਾਂ ਉਸ ਦੇ ਪਿਤਾ ਵੀ ਕੰਮ ਕਰਦੇ ਸਨ। ਅੱਜ ਉਨ੍ਹਾਂ ਦੇ ਸਟਾਲ ‘ਤੇ 3 ਕਰੋੜ ਰੁਪਏ ਦੀ ਲਾਟਰੀ ਲੱਗੀ ਹੈ। ਜੋ ਕਿ ਬਹੁਤ ਵੱਡੀ ਅਤੇ ਖੁਸ਼ੀ ਵਾਲੀ ਗੱਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...