August 2, 2026, 8:26 am
----------- Advertisement -----------
HomeNewsਮਾਨ ਸਰਕਾਰ ਦੇ ਲਗਾਤਾਰ ਯਤਨਾਂ ਵਜੋਂ ਪੰਜਾਬ ਵਿੱਚ ਪਿਛਲੇ ਦੋ ਸਾਲਾਂ ਵਿੱਚ...

ਮਾਨ ਸਰਕਾਰ ਦੇ ਲਗਾਤਾਰ ਯਤਨਾਂ ਵਜੋਂ ਪੰਜਾਬ ਵਿੱਚ ਪਿਛਲੇ ਦੋ ਸਾਲਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70% ਕਮੀ ਆਈ ਹੈ

Published on

----------- Advertisement -----------

ਚੰਡੀਗੜ੍ਹ, 7 ਨਵੰਬਰ (ਬਲਜੀਤ ਮਰਵਾਹਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੁਪਰੀਮ ਕੋਰਟ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਸੂਬੇ ‘ਚ ਪਰਾਲੀ ਸਾੜਨ ਨੂੰ ਰੋਕਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਆਪ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਸੰਕੇਤ ਦਿੱਤਾ ਹੈ ਕਿ ਦਿੱਲੀ ਦੀ ਭਿਆਨਕ ਪ੍ਰਦੂਸ਼ਣ ਸਥਿਤੀ ਲਈ ਸਿਰਫ਼ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ ਹਨ ਕਿਉਂਕਿ ਮਾਣਯੋਗ ਅਦਾਲਤ ਨੇ ਯੂਪੀ, ਹਰਿਆਣਾ,ਰਾਜਸਥਾਨ ਅਤੇ ਕੇਂਦਰ ਸਰਕਾਰ ਨੂੰ ਵੀ ਇਸ ਸਮੱਸਿਆ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਹੈ।

ਪਾਰਟੀ ਦੇ ਬੁਲਾਰੇ ਜਗਤਾਰ ਸਿੰਘ ਸੰਘੇੜਾ, ਅਹਿਬਾਬ ਗਰੇਵਾਲ ਅਤੇ ਬੱਬੀ ਬਾਦਲ ਦੇ ਨਾਲ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਹਵਾ ਪਾਣੀ ਅਤੇ ਵਾਤਾਵਰਣ ਦੇ ਮਾਮਲਿਆਂ ਨੂੰ ਲੈ ਕੇ ਪਹਿਲਾਂ ਹੀ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਮਾਨ ਸਰਕਾਰ ਪੰਜਾਬ ਵਿੱਚ ਪਰਾਲੀ ਸਾੜਨ ਦੇ ਮੁੱਦੇ ਨੂੰ ਰੋਕਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ, ਜਿਸ ਦੇ ਚਂਗੇ ਨਤੀਜੇ ਵੀ ਸਾਹਮਣੇ ਆ ਰਹੇ ਹਨ ਕਿਉਂਕਿ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਾਫੀ ਕਮੀ ਆਈ ਹੈ।

ਕੰਗ ਨੇ ਕਿਹਾ ਕਿ ਪਰਾਲੀ ਸਾੜਨਾ ਕਿਸਾਨਾਂ ਦੀ ਮਜ਼ਬੂਰੀ ਹੈ ਪਰ ਸਾਡੀ ਸਰਕਾਰ ਨੇ ਬਾਇਓਫਿਊਲ ਫੈਕਟਰੀਆਂ ਵਜੋਂ ਵਿਕਲਪ ਮੁਹੱਈਆ ਕਰਵਾਏ ਹਨ ਜੋ ਕਿਸਾਨਾਂ ਤੋਂ ਝੋਨੇ ਦੀ ਪਰਾਲੀ ਖਰੀਦਦੀਆਂ ਹਨ। ਇਹ ਕਿਸਾਨਾਂ ਦੀ ਮਦਦ ਕਰਦਾ ਹੈ ਕਿਉਂਕਿ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਪੈਂਦੀ ਅਤੇ ਉਨ੍ਹਾਂ ਨੂੰ ਇਸ ਲਈ ਚੰਗੇ ਪੈਸੇ ਵੀ ਮਿਲਦੇ ਹਨ। ਕੰਗ ਨੇ ਕਿਹਾ ਕਿ ਅੱਜ ਦਿੱਲੀ ਦੇ ਪ੍ਰਦੂਸ਼ਣ ਲਈ ਸਿਰਫ਼ ਕਿਸਾਨ ਜ਼ਿੰਮੇਵਾਰ ਨਹੀਂ ਹਨ, ਇਸ ਲਈ ਕੇਂਦਰ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਰਾਸ਼ਟਰੀ ਰਾਜਧਾਨੀ ਵਿੱਚ ਹਰ ਤਰ੍ਹਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਕਦਮ ਚੁੱਕਣੇ ਚਾਹੀਦੇ ਹਨ।

ਕੰਗ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਸਰਕਾਰ ਅਤੇ ਮੋਦੀ ਸਰਕਾਰ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਫੰਡ ਸਥਾਪਤ ਕਰਨ ਲਈ ਕਿਹਾ ਹੈ ਪਰ ਕੇਂਦਰ ਸਰਕਾਰ ਨੇ ਸਾਡੇ ਪ੍ਰਸਤਾਵ ਨੂੰ ਠੁਕਰਾ ਦਿੱਤਾ। ਹੁਣ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਸਮੇਤ ਸਾਰੀਆਂ ਸਰਕਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਦਿੱਲੀ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

ਕੰਗ ਨੇ ਅੱਗੇ ਕਿਹਾ ਕਿ ਪੰਜਾਬ ਦੀ ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਉਣ ਲਈ ਮਾਨ ਸਰਕਾਰ ਨੇ ਪੰਜਾਬ ਵਿੱਚ 4 ਪੜਾਵਾਂ ਵਿੱਚ ਝੋਨੇ ਦੀ ਬਿਜਾਈ ਨੂੰ ਯਕੀਨੀ ਬਣਾਇਆ ਹੈ ਅਤੇ ਅਸੀਂ ਮੂੰਗੀ ‘ਤੇ ਘੱਟੋ ਘੱਟ ਸਮਰਥਨ ਮੁੱਲ ਦੇ ਕੇ, ਗੰਨਾ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਆਦਿ ਦੇ ਕੇ ਫਸਲੀ ਵਿਭਿੰਨਤਾ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਚਾਵਲ ਨਹੀਂ ਖਾਂਦੇ ਪਰ ਹਰੀ ਕ੍ਰਾਂਤੀ ਦੌਰਾਨ ਪੰਜਾਬ ਸਾਡੇ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਨ ਲਈ ਅੱਗੇ ਆਇਆ ਸੀ, ਇਸ ਲਈ ਹੁਣ ਕੇਂਦਰ ਸਰਕਾਰ ਦੀ ਵਾਰੀ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਦੀ ਮਦਦ ਕਰੇ। ਕੰਗ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਨੂੰ ਇੱਥੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਤੁਰੰਤ ਵਿਸ਼ੇਸ਼ ਵਿੱਤੀ ਪੈਕੇਜ ਦੇਵੇ। ਹੋਰ ਫਸਲੇ ਜਿਵੇਂ ਕਪਾਹ, ਮੱਕੀ, ਨਿੰਬੂ ਜਾਤੀ ਦੇ ਫਲਾਂ ਅਤੇ ਦਾਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਕੋਲ ਝੋਨੇ ਅਤੇ ਕਣਕ ਤੋਂ ਇਲਾਵਾ ਹੋਰ ਵਿਕਲਪ ਵੀ ਮੌਜੂਦ ਹੋਣ। ਕੇਂਦਰ ਸਰਕਾਰ ਨੂੰ ਵੀ ਇਸ ਮੁੱਦੇ ਨਾਲ ਨਜਿੱਠਣ ਲਈ ਲੋੜੀਂਦਾ ਫੰਡ ਕਾਇਮ ਕਰਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...