September 21, 2026, 8:56 am
----------- Advertisement -----------
HomeNewsBreaking Newsਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲੇਗਾ ਨਵਾਂ ਪ੍ਰਧਾਨ, ਅਕਾਲੀ ਦਲ ਅਤੇ...

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲੇਗਾ ਨਵਾਂ ਪ੍ਰਧਾਨ, ਅਕਾਲੀ ਦਲ ਅਤੇ ਵਿਰੋਧੀ ਪਾਰਟੀਆਂ ਨੇ ਐਲਾਨੇ ਉਮੀਦਵਾਰਾਂ ਦੇ ਨਾਂਅ

Published on

----------- Advertisement -----------
  • ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਬਣਾਇਆ ਗਿਆ ਹੈ ਉਮੀਦਵਾਰ,
  • ਸੰਤ ਬਲਵੀਰ ਸਿੰਘ ਘੁੰਨਸ ਹੋਣਗੇ ਅਕਾਲੀ ਦਲ-ਵਿਰੋਧੀ ਪਾਰਟੀਆਂ ਦੇ ਉਮੀਦਵਾਰ,
  • ਪ੍ਰਧਾਨ ਦੀ ਚੋਣ ਬਾਅਦ ਦੁਪਹਿਰ 2 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਹੋਵੇਗੀ,
  • ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰਾਂ ਵਿਚੋਂ 30 ਦਾ ਅਕਾਲ ਚਲਾਣਾ ਅਤੇ 4 ਮੈਂਬਰ ਦੇ ਚੁੱਕੇ ਨੇ ਅਸਤੀਫ਼ਾ,
  • ਬਾਕੀ ਬਚੇ 151 ਮੈਂਬਰ ਹੀ ਆਪਣੀ ਵੋਟ ਦਾ ਇਸਤਮਾਲ ਕਰਕੇ ਨਵੇਂ ਪ੍ਰਧਾਨ ਦੀ ਕਰਨਗੇ ਚੋਣ

ਅੰਮ੍ਰਿਤਸਰ, 8 ਨਵੰਬਰ 2023 – ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਵਾਂ ਪ੍ਰਧਾਨ ਮਿਲੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਾਰਜਕਾਲ ਪੂਰਾ ਹੋ ਗਿਆ ਹੈ। ਜਿਸ ਤੋਂ ਬਾਅਦ ਅੱਜ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸੰਤ ਬਲਵੀਰ ਸਿੰਘ ਘੁੰਨਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਕਾਲੀ ਦਲ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਹੋਣਗੇ ਇਹ ਐਲਾਨ ਅੰਮ੍ਰਿਤਸਰ ‘ਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਚਾਰ ਵਾਰ ਰਹੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ ਹੈ।

ਅੱਜ 8 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅਤੇ ਸਿੱਖ ਪਾਰਲੀਮੈਂਟ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1 ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਰਨਲ ਹਾਊਸ ਵਿਚ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰਾਂ ਵਿਚੋਂ 30 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ ਅਤੇ 4 ਮੈਂਬਰ ਅਸਤੀਫ਼ਾ ਦੇ ਚੁੱਕੇ ਹਨ ਜਿਸ ਤੋਂ ਬਾਅਦ ਬਾਕੀ 151 ਮੈਂਬਰ ਹੀ ਬਚੇ ਹਨ। ਬਾਕੀ ਬਚੇ 151 ਮੈਂਬਰ ਹੀ ਆਪਣੀ ਵੋਟ ਦਾ ਇਸਤਮਾਲ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਕਰਨਗੇ।

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬਹੁਤੇ ਮੈਂਬਰ ਹੋਣ ਕਾਰਨ ਮੁੜ ਇਸੇ ਪਾਰਟੀ ਦਾ ਪ੍ਰਧਾਨ ਬਣਨਾ ਲਗਪਗ ਤੈਅ ਮੰਨਿਆ ਜਾ ਰਿਹਾ ਹੈ। ਪਿਛਲੇ ਸਾਲ 9 ਨਵੰਬਰ ਨੂੰ ਹੋਈ ਚੋਣ ਵਿਚ ਕੁੱਲ 146 ਵੋਟਾਂ ਪਈਆਂ ਸਨ ਜਿਨ੍ਹਾਂ ਵਿੱਚੋਂ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 104 ਅਤੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਬਾਗੀ ਹੋਏ ਬੀਬੀ ਜਗੀਰ ਕੌਰ ਨੂੰ 42 ਵੋਟਾਂ ਪ੍ਰਾਪਤ ਹੋਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...