November 13, 2026, 11:18 pm
----------- Advertisement -----------
HomeNewsBreaking Newsਹਰਿਆਣਾ 'ਚ ਸ਼ੁਰੂ ਹੋਈ ਹਾਟ ਏਅਰ ਬੈਲੂਨ ਸਫਾਰੀ; ਸੀਐਮ ਮਨੋਹਰ ਲਾਲ ਨੇ...

ਹਰਿਆਣਾ ‘ਚ ਸ਼ੁਰੂ ਹੋਈ ਹਾਟ ਏਅਰ ਬੈਲੂਨ ਸਫਾਰੀ; ਸੀਐਮ ਮਨੋਹਰ ਲਾਲ ਨੇ ਭਰੀ ਪਹਿਲੀ ਉਡਾਣ

Published on

----------- Advertisement -----------

ਹੁਣ ਲੋਕ ਹਰਿਆਣਾ ‘ਚ ਵੀ ਹਾਟ ਏਅਰ ਬੈਲੂਨ ਸਫਾਰੀ ਦਾ ਮਜ਼ਾ ਲੈ ਸਕਣਗੇ। ਇਹ ਪੰਚਕੂਲਾ ਦੇ ਪਿੰਜੌਰ ਵਿੱਚ ਬੁੱਧਵਾਰ ਤੋਂ ਸ਼ੁਰੂ ਹੋਇਆ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਸ ਦਾ ਉਦਘਾਟਨ ਕੀਤਾ ਹੈ। ਸੀਐਮ ਮਨੋਹਰ ਲਾਲ ਨੇ ਪਹਿਲੀ ਉਡਾਣ ਭਰ ਕੇ ਇਸ ਖੇਡ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵਿਧਾਨ ਸਭਾ ਸਪੀਕਰ ਗਿਆਨਚੰਦ ਗੁਪਤਾ ਅਤੇ ਕੈਬਨਿਟ ਮੰਤਰੀ ਕੰਵਰਪਾਲ ਗੁਰਜਰ ਹਾਜ਼ਰ ਸਨ।
ਸਰਕਾਰ ਵੱਲੋਂ ਪਹਿਲਾਂ ਹੀ ਮੋਰਨੀ ਪਹਾੜੀਆਂ ਦੇ ਨੇੜੇ ਟਿੱਕਰਤਲ ਵਿੱਚ ਜਲ ਖੇਡਾਂ ਦੀਆਂ ਗਤੀਵਿਧੀਆਂ, ਜੈੱਟ ਸਕੂਟਰ, ਪੈਰਾ ਸੇਲਿੰਗ ਅਤੇ ਟ੍ਰੈਕਿੰਗ ਵਰਗੀਆਂ ਖੇਡਾਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ। ਹੁਣ ਪਿੰਜੌਰ ਦੇ ਨਾਲ-ਨਾਲ ਮੁੱਖ ਮੰਤਰੀ ਹਥਨੀ ਕੁੰਡ ਬੈਰਾਜ ਵਿਖੇ ਵੀ ਵਾਟਰ ਸਪੋਰਟਸ ਗਤੀਵਿਧੀ ਦਾ ਉਦਘਾਟਨ ਕਰਨਗੇ। ਐਡਵੈਂਚਰ ਸਪੋਰਟਸ ਗਤੀਵਿਧੀਆਂ ਵਿੱਚ ਦਿਲਚਸਪੀ ਰੱਖਣ ਵਾਲੇ ਸੈਲਾਨੀਆਂ ਨੂੰ ਹੁਣ ਟਿੱਕਰਤਲ ਤੋਂ ਬਾਅਦ ਹਥਨੀ ਕੁੰਡ ਬੈਰਾਜ ਦੇ ਰੂਪ ਵਿੱਚ ਵਾਟਰ ਸਪੋਰਟਸ ਗਤੀਵਿਧੀਆਂ ਲਈ ਇੱਕ ਨਵੀਂ ਜਗ੍ਹਾ ਮਿਲੇਗੀ। ਇੱਥੇ ਵਾਟਰ ਸਪੋਰਟਸ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾ ਸਕਦੀਆਂ ਹਨ।
ਦੱਸ ਦਈਏ ਕਿ ਅਰਾਵਲੀ ਪਰਬਤ ਲੜੀ ‘ਚ ਪੈਂਦੇ ਗੁਰੂਗ੍ਰਾਮ ਅਤੇ ਨੂਹ ਜ਼ਿਲ੍ਹਿਆਂ ‘ਚ 10 ਹਜ਼ਾਰ ਏਕੜ ਜ਼ਮੀਨ ‘ਤੇ ਸੂਬਾ ਸਰਕਾਰ ਵੱਲੋਂ ਦੁਨੀਆ ਦਾ ਸਭ ਤੋਂ ਵੱਡਾ ਜੰਗਲ ਸਫਾਰੀ ਪਾਰਕ ਤਿਆਰ ਕੀਤਾ ਜਾ ਰਿਹਾ ਹੈ। ਇਸ ਦੇ ਨਿਰਮਾਣ ਤੋਂ ਬਾਅਦ, ਇੱਕ ਪਾਸੇ ਇਹ ਅਰਾਵਲੀ ਪਹਾੜੀ ਸ਼੍ਰੇਣੀ ਨੂੰ ਸੁਰੱਖਿਅਤ ਰੱਖਣ ਵਿੱਚ ਮਦਦ ਕਰੇਗਾ ਅਤੇ ਦੂਜੇ ਪਾਸੇ ਇਹ ਗੁਰੂਗ੍ਰਾਮ ਅਤੇ ਨੂਹ ਖੇਤਰਾਂ ਵਿੱਚ ਸੈਰ-ਸਪਾਟੇ ਨੂੰ ਵੀ ਉਤਸ਼ਾਹਿਤ ਕਰੇਗਾ। ਇੱਥੋਂ ਤੱਕ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਇਸ ਜੰਗਲ ਸਫਾਰੀ ਵਿੱਚ ਸੈਰ ਸਪਾਟੇ ਲਈ ਆ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...