July 22, 2026, 1:53 am
----------- Advertisement -----------
HomeNewsਬੀ.ਸੀ.ਸੀ.ਆਈ. ਨੇ ਵਿਸ਼ਵ ਕੱਪ ਮੈਚ ਦੀਆਂ ਟਿਕਟਾਂ ਦੀ ਕਾਲਾਬਾਜ਼ਾਰੀ ਦੇ ਮਾਮਲੇ 'ਚ...

ਬੀ.ਸੀ.ਸੀ.ਆਈ. ਨੇ ਵਿਸ਼ਵ ਕੱਪ ਮੈਚ ਦੀਆਂ ਟਿਕਟਾਂ ਦੀ ਕਾਲਾਬਾਜ਼ਾਰੀ ਦੇ ਮਾਮਲੇ ‘ਚ ਕੋਲਕਾਤਾ ਪੁਲਿਸ ਵੱਲੋਂ ਦਰਜ ਐੱਫ.ਆਈ.ਆਰ. ਦੀ ਮੰਗੀ ਕਾਪੀ

Published on

----------- Advertisement -----------

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਕੋਲਕਾਤਾ ‘ਚ ਵਿਸ਼ਵ ਕੱਪ ਮੈਚ ਦੀਆਂ ਟਿਕਟਾਂ ਦੀ ਕਾਲਾਬਾਜ਼ਾਰੀ ਦੇ ਮਾਮਲੇ ‘ਚ ਕੋਲਕਾਤਾ ਪੁਲਿਸ ਵੱਲੋਂ ਦਰਜ ਐੱਫ.ਆਈ.ਆਰ. ਦੀ ਕਾਪੀ ਮੰਗੀ ਹੈ। 5 ਨਵੰਬਰ ਨੂੰ ਹੋਏ ਭਾਰਤ-ਦੱਖਣੀ ਅਫਰੀਕਾ ਮੈਚ ਤੋਂ ਬਾਅਦ ਸਥਾਨਕ ਪੁਲਿਸ ਨੇ ਟਿਕਟਾਂ ਦੀ ਆਨਲਾਈਨ ਕਾਲਾਬਾਜ਼ਾਰੀ ਨੂੰ ਲੈ ਕੇ ਬੀਸੀਸੀਆਈ ਨੂੰ ਨੋਟਿਸ ਭੇਜਿਆ ਸੀ। ਪੁਲਿਸ ਨੇ ਬੋਰਡ ਤੋਂ ਇਸ ਬਾਰੇ ਜਾਣਕਾਰੀ ਮੰਗੀ ਸੀ। 

ਪੁਲਿਸ ਨੇ ਬੰਗਾਲ ਕ੍ਰਿਕਟ ਸੰਘ (ਸੀਏਬੀ) ਦੇ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ। ਸੀਏਬੀ ਦੇ ਅਨੁਸਾਰ, ਕੁਝ ਬਾਹਰੀ ਏਜੰਟ ਗੈਰ-ਕਾਨੂੰਨੀ ਢੰਗ ਨਾਲ ਆਨਲਾਈਨ ਟਿਕਟਾਂ ਵੇਚ ਰਹੇ ਹਨ। ਬੋਰਡ ਨੇ ਵਿਸ਼ਵ ਕੱਪ ਦੀਆਂ ਟਿਕਟਾਂ ਲਈ ਟਿਕਟਿੰਗ ਵੈੱਬਸਾਈਟ ਬੁੱਕ ਮਾਈ ਸ਼ੋਅ ਨੂੰ ਅਧਿਕਾਰਤ ਠੇਕਾ ਦਿੱਤਾ ਹੈ। 

ਕੋਲਕਾਤਾ ਪੁਲਿਸ ਨੇ ਕਿਹਾ ਕਿ ਬੀਸੀਸੀਆਈ ਨੇ ਮੰਗਲਵਾਰ ਸ਼ਾਮ ਨੂੰ ਸਾਡੇ ਨੋਟਿਸ ਦਾ ਜਵਾਬ ਦਿੱਤਾ ਅਤੇ ਮਾਮਲੇ ਵਿੱਚ ਦਰਜ ਐਫਆਈਆਰ ਦੀ ਕਾਪੀ ਮੰਗੀ। ਬੋਰਡ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਐਫਆਈਆਰ ਪੜ੍ਹਨ ਨਾਲ ਉਨ੍ਹਾਂ ਲਈ ਇਸ ਮਾਮਲੇ ਵਿੱਚ ਸਾਡੇ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇਣਾ ਆਸਾਨ ਹੋ ਜਾਵੇਗਾ। ਅਸੀਂ ਉਨ੍ਹਾਂ ਨੂੰ ਬੁੱਧਵਾਰ ਸਵੇਰੇ ਐਫਆਈਆਰ ਦੀ ਕਾਪੀ ਭੇਜ ਦਿੱਤੀ ਹੈ।

 ਟਿਕਟਾਂ ਦੀ ਕਾਲਾਬਾਜ਼ਾਰੀ ਦਾ ਮਾਮਲਾ ਸਭ ਤੋਂ ਪਹਿਲਾਂ 1 ਨਵੰਬਰ ਦੀ ਸ਼ਾਮ ਨੂੰ ਸਾਹਮਣੇ ਆਇਆ ਸੀ। ਉਦੋਂ ਕੋਲਕਾਤਾ ਪੁਲਿਸ ਨੇ ਇੱਕ ਵਿਅਕਤੀ ਨੂੰ ਫੜਿਆ ਸੀ ਜੋ ਭਾਰਤ-ਦੱਖਣੀ ਅਫਰੀਕਾ ਮੈਚ ਦੀਆਂ ਟਿਕਟਾਂ ਵੇਚਣ ਦੀ ਕੋਸ਼ਿਸ਼ ਕਰ ਰਿਹਾ ਸੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...