November 10, 2026, 12:03 pm
----------- Advertisement -----------
HomeNewsBreaking Newsਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਨਿਤੀਸ਼ ਕੁਮਾਰ ਵੱਲੋਂ ਕੀਤੀ...

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਨਿਤੀਸ਼ ਕੁਮਾਰ ਵੱਲੋਂ ਕੀਤੀ ਗਈ ਭੱਦੀ ਟਿੱਪਣੀ ਲਈ ਕੀਤੀ ਨਿੰਦਾ

Published on

----------- Advertisement -----------

ਚੰਡੀਗੜ੍ਹ, 8 ਨਵੰਬਰ (ਬਲਜੀਤ ਮਰਵਾਹਾ)- ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਔਰਤਾਂ ਵਿਰੁੱਧ ਕੀਤੀ ਗਈ ਭੱਦੀ ਟਿੱਪਣੀ ਲਈ ਉਨ੍ਹਾਂ ਦੀ ਤਿੱਖੀ ਆਲੋਚਨਾ ਕੀਤੀ। ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਪਟਿਆਲਾ ਜ਼ਿਲ੍ਹਾ ਮਹਿਲਾ ਮੋਰਚਾ ਦੀ ਟੀਮ ਨਾਲ ਨਿਤੀਸ਼ ਕੁਮਾਰ ਖ਼ਿਲਾਫ਼ ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ’ਤੇ ਰੋਸ ਪ੍ਰਦਰਸ਼ਨ ਵੀ ਕੀਤਾ।

ਧਰਨੇ ਵਾਲੀ ਥਾਂ ‘ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, ”ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਬੀਤੇ ਦਿਨ ਬਿਹਾਰ ਵਿਧਾਨ ਸਭਾ ‘ਚ ਕੀਤੀ ਗਈ ਘਟੀਆ ਅਤੇ ਅਪਮਾਨਜਨਕ ਟਿੱਪਣੀ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹਾਂ। ਮੁੱਖ ਮੰਤਰੀ ਦਾ ਅਹੁਦਾ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਸਮਝਦਾਰ ਅਹੁਦਾ ਹੈ ਅਤੇ ਇਸ ਨੂੰ ਸੰਭਾਲਣ ਵਾਲੇ ਵਿਅਕਤੀ ਨੂੰ ਆਪਣੇ ਆਪ ਨੂੰ ਉੱਚੇ ਪੱਧਰ ਤੇ ਰੱਖਕੇ ਚਲਾਉਣ ਦੀ ਲੋੜ ਹੁੰਦੀ ਹੈ। ਇਹ ਮੁੱਖ ਮੰਤਰੀ ਦਾ ਕੰਮ ਹੈ ਕਿ ਉਹ ਸਮਾਵੇਸ਼ੀ ਬਣੇ ਅਤੇ ਸਮਾਜ ਦੇ ਹਰ ਵਰਗ ਨੂੰ ਆਪਣੇ ਨਾਲ ਅੱਗੇ ਲੈਕੇ ਜਾਣ। ਅਜਿਹਾ ਕਰਨ ਦੀ ਬਜਾਏ ਇਹ ਸ਼ਰਮਨਾਕ ਹੈ ਕਿ ਮੁੱਖ ਮੰਤਰੀ ਖੁਦ ਵਿਧਾਨ ਸਭਾ ਵਿੱਚ ਪ੍ਰਤੀਕਿਰਿਆਸ਼ੀਲ ਅਤੇ ਗਲਤ ਬਿਆਨਬਾਜ਼ੀ ਕਰ ਰਹੇ ਹਨ।”

ਉਸ ਨੇ ਅੱਗੇ ਕਿਹਾ, “ਉਸ ਦੁਆਰਾ ਦਿੱਤਾ ਗਿਆ ਬਿਆਨ ਨਾ ਸਿਰਫ਼ ਔਰਤਾਂ ਲਈ ਘਿਨਾਉਣੀ ਅਤੇ ਅਪਮਾਨਜਨਕ ਹੈ, ਇਹ ਉਸ ਦੀ ਲਿੰਗਵਾਦੀ ਮਾਨਸਿਕਤਾ ਨੂੰ ਵੀ ਦਰਸਾਉਂਦਾ ਹੈ। ਅਜਿਹਾ ਲੱਗਦਾ ਹੈ ਕਿ ਸੱਤਾ ਦੇ ਨਸ਼ੇ ‘ਚ ਨਿਤੀਸ਼ ਕੁਮਾਰ ਪੂਰੀ ਤਰ੍ਹਾਂ ਭੁੱਲ ਗਏ ਹਨ ਕਿ ਉਨ੍ਹਾਂ ਦਾ ਜਨਮ ਵੀ ਇਕ ਔਰਤ ਤੋਂ ਹੋਇਆ ਹੈ ਅਤੇ ਉਸ ਦੇ ਘਰ ਵਿੱਚ ਭੈਣਾਂ ਅਤੇ ਧੀਆਂ ਵੀ ਜ਼ਰੂਰ ਹੋਣੀਆਂ ਹਨ, ਕੀ ਉਹ ਅਜਿਹੇ ਬਿਆਨ ਤੋਂ ਬਾਅਦ ਗੰਭੀਰਤਾ ਨਾਲ ਉਨ੍ਹਾਂ ਦਾ ਸਾਹਮਣਾ ਕਰ ਸਕਦਾ ਹੈ?”

ਨਿਤੀਸ਼ ਕੁਮਾਰ ਦੇ ਤੁਰੰਤ ਅਸਤੀਫੇ ਦੀ ਮੰਗ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਮੈਨੂੰ ਲਗਦਾ ਹੈ ਕਿ ਅਜਿਹਾ ਕੁਕਰਮੀ ਵਿਅਕਤੀ ਕਿਸੇ ਰਾਜ ਨੂੰ ਚਲਾਉਣ ਲਈ ਪੂਰੀ ਤਰ੍ਹਾਂ ਅਯੋਗ ਹੈ ਅਤੇ ਉਸ ਨੂੰ ਬਿਹਾਰ ਦੇ ਮੁੱਖ ਮੰਤਰੀ ਵਜੋਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।” ਜੈ ਇੰਦਰ ਕੌਰ ਦੇ ਨਾਲ ਜ਼ਿਲ੍ਹਾ ਮਹਿਲਾ ਮੋਰਚਾ ਦੀ ਸਮੂਹ ਟੀਮ ਅਤੇ ਸਾਬਕਾ ਕੌਂਸਲਰ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...