September 2, 2026, 7:15 pm
----------- Advertisement -----------
HomeNewsਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਵਿੱਚ 'ਆਪ' ਉਮੀਦਵਾਰਾਂ ਲਈ...

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਵਿੱਚ ‘ਆਪ’ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ

Published on

----------- Advertisement -----------

ਚੰਡੀਗੜ੍ਹ, 8 ਨਵੰਬਰ (ਬਲਜੀਤ ਮਰਵਾਹਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ‘ਆਪ’ ਉਮੀਦਵਾਰ ਦੇ ਨਾਲ ਚਚੌੜਾ-ਬੀਨਾਗੰਜ ਵਿਧਾਨ ਸਭਾ ਹਲਕੇ ‘ਚ ਵੱਖ-ਵੱਖ ਥਾਵਾਂ ‘ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨੇਤਾਵਾਂ ਨੇ ਦੇਸ਼ ਦੀ ਜਨਤਾ ਨਾਲ ਸਿਰਫ ਜੁਮਲੇਬਾਜ਼ੀ ਕੀਤੀ ਹੈ। ਆਪਣੇ ਸਾਢੇ ਨੌਂ ਸਾਲਾਂ ਦੇ ਸ਼ਾਸਨ ਦੌਰਾਨ ਮੋਦੀ ਸਰਕਾਰ ਨੇ ਆਮ ਲੋਕਾਂ ਲਈ ਕੁਝ ਵੀ ਚੰਗਾ ਨਹੀਂ ਕੀਤਾ।

ਮਾਨ ਨੇ ਕਿਹਾ ਕਿ ਉਨ੍ਹਾਂ ਦਾ 15 ਲੱਖ ਰੁਪਏ ਦਾ ਵਾਅਦਾ ਮਹਿਜ਼ ਜੁਮਲਾ ਹੀ ਸਾਬਤ ਹੋਇਆ ਹੈ। ਦੋ ਕਰੋੜ ਨੌਕਰੀਆਂ ਦੀ ਗੱਲ ਤਾਂ ਜੁਮਲਾ ਹੀ ਨਿਕਲੀ। ਉਨ੍ਹਾਂ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੀਐਮ ਮੋਦੀ ਚਾਹ ਵੇਚਣ ਦੀ ਗੱਲ ਕਰਦੇ ਸਨ ਪਰ ਮੈਨੂੰ ਇਹ ਵੀ ਸ਼ੱਕ ਹੈ ਕਿ ਉਨ੍ਹਾਂ ਨੂੰ ਚਾਹ ਬਣਾਉਣਾ ਵੀ ਨਹੀਂ ਆਉਂਦੀ।

ਮਾਨ ਨੇ ਮੋਦੀ ਸਰਕਾਰ ‘ਤੇ ਦੇਸ਼ ਦੇ ਕਿਸਾਨਾਂ ਦੀ ਹਾਲਤ ਬਦਤਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਦੇਸ਼ ਦੇ ਕਿਸਾਨਾਂ ਦੀ ਹਾਲਤ ਹੋਰ ਤਰਸਯੋਗ ਕਰ ਦਿੱਤੀ ਹੈ। ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨ ਅੱਜ ਭੁੱਖੇ ਸੌਣ ਲਈ ਮਜਬੂਰ ਹਨ ਕਿਉਂਕਿ ਉਨ੍ਹਾਂ ਨੇ ਆਮ ਲੋਕਾਂ ਲਈ ਕੁਝ ਨਹੀਂ ਕੀਤਾ।

ਰੋਡ ਸ਼ੋਅ ਵਿੱਚ ਲੋਕਾਂ ਦੀ ਭਾਰੀ ਭੀੜ ਨੂੰ ਦੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੱਧ ਪ੍ਰਦੇਸ਼ ਵਿੱਚ ਬਦਲਾਅ ਦਾ ਸਬੂਤ ਹੈ। ਜਿਸ ਤਰ੍ਹਾਂ ਅੱਜ ਮੱਧ ਪ੍ਰਦੇਸ਼ ਵਿੱਚ ਸਾਡੇ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਹਨ। ਪਿਛਲੇ ਸਾਲ ਪੰਜਾਬ ਅਤੇ ਉਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਅਜਿਹੀ ਹੀ ਭੀੜ ਹੁੰਦੀ ਸੀ।

ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਅਤੇ ਪੰਜਾਬ ਵਿੱਚ ਬਹੁਤ ਕੰਮ ਕੀਤਾ ਹੈ। ਇੱਥੇ ਵੀ ਸਰਕਾਰ ਬਣੀ ਤਾਂ ਅਸੀਂ ਇਸੇ ਤਰ੍ਹਾਂ ਕੰਮ ਕਰਾਂਗੇ। ਇੱਥੇ ਵੀ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾਵੇਗੀ। ਅਸੀਂ ਇਲਾਜ ਲਈ ਮੁਹੱਲਾ ਕਲੀਨਿਕ ਬਣਾਵਾਂਗੇ ਅਤੇ ਬੱਚਿਆਂ ਦੀ ਪੜ੍ਹਾਈ ਲਈ ਚੰਗੇ ਸਰਕਾਰੀ ਸਕੂਲ ਬਣਾਵਾਂਗੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...