November 21, 2026, 7:48 pm
----------- Advertisement -----------
HomeNewsBreaking Newsਪੁਲਿਸ ਹਿਰਾਸਤ 'ਚੋਂ ਫਰਾਰ ਹੋਈ ਮੁਲਜ਼ਮ ਔਰਤ, ਮੈਡੀਕਲ ਕਰਵਾਉਣ ਲਈ ਲੈ ਕੇ...

ਪੁਲਿਸ ਹਿਰਾਸਤ ‘ਚੋਂ ਫਰਾਰ ਹੋਈ ਮੁਲਜ਼ਮ ਔਰਤ, ਮੈਡੀਕਲ ਕਰਵਾਉਣ ਲਈ ਲੈ ਕੇ ਆਏ ਸੀ ਪੁਲਿਸ ਮੁਲਾਜ਼ਮ, ਚਕਮਾ ਦੇ ਕੇ ਹੋਈ ਫਰਾਰ

Published on

----------- Advertisement -----------
  • ਪੁਲਿਸ ਨੂੰ ਸਿਵਲ ਹਸਪਤਾਲ ‘ਚ ਦਿੱਤਾ ਚਕਮਾ
  • ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਵਰਗਲਾ ਕੇ ਲੈ ਜਾਣ ਦਾ ਹੈ ਦੋਸ਼

ਖੰਨਾ, 9 ਨਵੰਬਰ 2023 – ਖੰਨਾ ‘ਚ ਪੁਲਿਸ ਹਿਰਾਸਤ ‘ਚੋਂ ਇੱਕ ਮੁਲਜ਼ਮ ਔਰਤ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਔਰਤ ਨੇ ਖੰਨਾ ਦੇ ਸਿਵਲ ਹਸਪਤਾਲ ਵਿੱਚ ਪੁਲੀਸ ਨੂੰ ਚਕਮਾ ਦਿੱਤਾ ਹੈ। ਪੁਲਿਸ ਵੱਲੋਂ ਮੁਲਜ਼ਮ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਜਦੋਂ ਪੁਲਿਸ ਟੀਮ ਐਮਰਜੈਂਸੀ ਵਾਰਡ ਵਿੱਚ ਸੀ ਤਾਂ ਮੁਲਜ਼ਮ ਔਰਤ ਅੱਖ ਬਚਾ ਕੇ ਮੇਨ ਗੇਟ ਤੋਂ ਬਾਹਰ ਭੱਜ ਗਈ ਅਤੇ ਦੁਬਾਰਾ ਨਹੀਂ ਮਿਲੀ। ਹਾਲਾਂਕਿ ਪੁਲਿਸ ਟੀਮਾਂ ਕਾਫੀ ਦੇਰ ਤੱਕ ਸ਼ਹਿਰ ‘ਚ ਔਰਤ ਦੀ ਭਾਲ ਕਰਦੀਆਂ ਰਹੀਆਂ। ਉਸ ਦਾ ਕੋਈ ਸੁਰਾਗ ਨਹੀਂ ਮਿਲਿਆ।

ਜਾਣਕਾਰੀ ਅਨੁਸਾਰ ਥਾਣਾ ਸਦਰ ‘ਚ ਪੁਲਸ ਨੇ ਪਿੰਡ ਹੋਲ ਦੀ ਰਹਿਣ ਵਾਲੀ ਪ੍ਰੀਤੀ ਅਤੇ ਉਸ ਦੇ ਪਤੀ ਮਲਾਗਰ ਸਿੰਘ ਖਿਲਾਫ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਵਰਗਲਾ ਕੇ ਲੈ ਜਾਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਸੀ। ਪੋਕਸੋ ਐਕਟ ਵੀ ਲਗਾਇਆ ਗਿਆ।

ਪੁਲਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਦੋਸ਼ੀ ਔਰਤ ਪ੍ਰੀਤੀ ਨੂੰ ਗ੍ਰਿਫਤਾਰ ਕਰ ਲਿਆ ਸੀ। ਬੁੱਧਵਾਰ ਨੂੰ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ ਉਸ ਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਲੇਡੀ ਕਾਂਸਟੇਬਲ ਵੀ ਉਸ ਦੇ ਨਾਲ ਸੀ। ਡਾਕਟਰੀ ਪ੍ਰਕਿਰਿਆ ਦੌਰਾਨ ਹੀ ਪੁਲਸ ਨੂੰ ਪਤਾ ਹੀ ਨਹੀਂ ਲੱਗਾ ਕਿ ਦੋਸ਼ੀ ਔਰਤ ਕਦੋਂ ਖਿਸਕ ਗਈ। ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਔਰਤ ਦੀ ਭਾਲ ਕੀਤੀ ਜਾ ਰਹੀ ਹੈ।

ਮੁਲਜ਼ਮ ਔਰਤ ਦੇ ਫਰਾਰ ਹੋਣ ਤੋਂ ਬਾਅਦ ਪੁਲੀਸ ਟੀਮਾਂ ਕਈ ਘੰਟਿਆਂ ਤੱਕ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਉਸ ਦੀ ਭਾਲ ਕਰਦੀਆਂ ਰਹੀਆਂ। ਦੁਕਾਨਾਂ ‘ਤੇ ਕੈਮਰਿਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪਤਾ ਲੱਗਾ ਕਿ ਦੋਸ਼ੀ ਔਰਤ ਬੱਸ ਸਟੈਂਡ ਵੱਲ ਜਾ ਰਹੀ ਸੀ। ਇਸ ਤੋਂ ਬਾਅਦ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਔਰਤ ਬੱਸ ‘ਚ ਹੀ ਭੱਜ ਗਈ। ਪਰ ਔਰਤ ਕੋਲ ਨਾ ਤਾਂ ਆਧਾਰ ਕਾਰਡ ਸੀ ਅਤੇ ਨਾ ਹੀ ਕੋਈ ਪੈਸਾ। ਉਸ ਲਈ ਬਹੁਤਾ ਦੂਰ ਜਾਣਾ ਸੰਭਵ ਨਹੀਂ ਹੈ।

ਮੁਲਜ਼ਮ ਔਰਤ ਪ੍ਰੀਤੀ ਯੂਪੀ ਦੀ ਰਹਿਣ ਵਾਲੀ ਦੱਸੀ ਜਾਂਦੀ ਹੈ। ਉਸ ਨੇ ਕੁਝ ਸਮਾਂ ਪਹਿਲਾਂ ਖੰਨਾ ‘ਚ ਲਵ ਮੈਰਿਜ ਕਰਵਾਈ ਸੀ। ਪੁਲਿਸ ਨੂੰ ਇਹ ਵੀ ਸ਼ੱਕ ਹੈ ਕਿ ਦੋਸ਼ੀ ਔਰਤ ਯੂਪੀ ਭੱਜ ਸਕਦੀ ਹੈ। ਇਸ ਸਬੰਧੀ ਪੁਲਿਸ ਨੇ ਘਟਨਾ ਤੋਂ ਬਾਅਦ ਸ਼ੰਭੂ ਬਾਰਡਰ ‘ਤੇ ਅਲਰਟ ਕਰ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...