ਪੰਜਾਬ ਦੇ ਪਠਾਨਕੋਟ ਵਿੱਚ ਵੀਰਵਾਰ ਸਵੇਰੇ ਇੱਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਿਕ ਇਕ ਨਿੱਜੀ ਸਕੂਲ ਦੇ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਤੇਜ਼ ਰਫ਼ਤਾਰ ਬੱਸ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਸੰਤੁਲਨ ਵਿਗੜਨ ਕਾਰਨ ਪਲਟ ਗਈ। ਇਸ ਹਾਦਸੇ ਵਿੱਚ ਇੱਕ ਦਰਜਨ ਦੇ ਕਰੀਬ ਬੱਚੇ ਜ਼ਖ਼ਮੀ ਹੋ ਗਏ। ਬੱਚਿਆਂ ਦੀਆਂ ਚੀਕਾਂ ਸੁਣ ਕੇ ਰਾਹਗੀਰ ਉਨ੍ਹਾਂ ਨੂੰ ਬਚਾਉਣ ਲਈ ਆਏ ਅਤੇ ਬੱਚਿਆਂ ਨੂੰ ਬਾਹਰ ਕੱਢਿਆ ਗਿਆ। ਇਸ ਹਾਦਸੇ ਵਿਚ ਕਿਸੇ ਵੀ ਬੱਚੇ ਨੂੰ ਗੰਭੀਰ ਸੱਟ ਨਹੀਂ ਲੱਗੀ ਹੈ।
ਇਹ ਹਾਦਸਾ ਪਠਾਨਕੋਟ ਦੇ ਸੁਜਾਨਪੁਰ ਰੋਡ ‘ਤੇ ਵਾਪਰਿਆ। ਦਰਅਸਲ ਸੁਜਾਨਪੁਰ ਰੋਡ ‘ਤੇ ਇਕ ਨਿੱਜੀ ਸਕੂਲ ਦੀ ਤੇਜ਼ ਰਫਤਾਰ ਬੱਸ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਦੌਰਾਨ ਬੱਸ ਆਪਣਾ ਸੰਤੁਲਨ ਗੁਆ ਬੈਠੀ ਅਤੇ ਸੜਕ ਤੋਂ ਤਿਲਕ ਕੇ ਹੇਠਾਂ ਵੱਲ ਜਾ ਡਿੱਗੀ। ਬੱਚਿਆਂ ਦੀਆਂ ਚੀਕਾਂ ਸੁਣ ਕੇ ਲੋਕ ਬੱਸ ਵੱਲ ਭੱਜੇ ਅਤੇ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਹਾਦਸੇ ਕਾਰਨ ਬੱਚੇ ਕਾਫੀ ਡਰ ਗਏ। ਹਾਦਸੇ ਵਿੱਚ ਕੋਈ ਵੀ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਨਹੀਂ ਹੋਇਆ। ਪਰ, ਕੁਝ ਜ਼ਖਮੀ ਬੱਚਿਆਂ ਨੂੰ ਡਰੈਸਿੰਗ ਲਈ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ
----------- Advertisement -----------
ਪਠਾਨਕੋਟ ‘ਚ ਤੇਜ਼ ਰਫਤਾਰ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ
Published on
----------- Advertisement -----------
----------- Advertisement -----------












