November 21, 2026, 7:31 pm
----------- Advertisement -----------
HomeNewsBreaking Newsਲੋਕਾਂ ਨੂੰ ਗੁੰਮਰਾਹ ਕਰਨ ਲਈ ਗਲਤ, ਘਟੀਆ ਅਤੇ ਮਨਘੜਤ ਬਿਆਨ ਦੇਣ ਲਈ...

ਲੋਕਾਂ ਨੂੰ ਗੁੰਮਰਾਹ ਕਰਨ ਲਈ ਗਲਤ, ਘਟੀਆ ਅਤੇ ਮਨਘੜਤ ਬਿਆਨ ਦੇਣ ਲਈ ਮੁੱਖ ਮੰਤਰੀ ਨੇ ਰਾਜਾ ਵੜਿੰਗ ਨੂੰ ਲਿਆ ਕਰੜੇ ਹੱਥੀਂ

Published on

----------- Advertisement -----------

ਚੰਡੀਗੜ੍ਹ, 9 ਨਵੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ‘ਝੂਠਾ’ ਕਰਾਰ ਦਿੰਦਿਆਂ ਉਨ੍ਹਾਂ ਦੇ ਗਲਤ, ਘਟੀਆ ਅਤੇ ਮਨਘੜਤ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਰੜੀ ਨਿੰਦਾ ਕੀਤੀ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਮੀਡੀਆ ਸਾਹਮਣੇ ਵਾਹੋ-ਵਾਹੀ ਖੱਟਣ ਲਈ ਤੱਥਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਹੈ। ਹਲਫ਼ਨਾਮੇ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਲਫ਼ਨਾਮੇ ਵਿੱਚ ਦੱਸਿਆ ਹੈ ਕਿ ਕੇਂਦਰ ਸਰਕਾਰ ਵੱਲੋਂ 40 ਸਾਲਾਂ ਤੋਂ ਦਿੱਤੇ ਜਾ ਰਹੇ ਪ੍ਰੋਤਸਾਹਨ ਸੂਬੇ ਵਿੱਚ ਝੋਨੇ ਦੀ ਕਾਸ਼ਤ ਨੂੰ ਅਪਣਾਉਣ ਦਾ ਕਾਰਨ ਬਣਿਆ ਹੈ, ਜਿਸ ਸਦਕਾ ਘੱਟੋ-ਘੱਟ ਸਮਰਥਨ ਮੁੱਲ ਜ਼ਰੀਏ ਕਿਸਾਨਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਲਫ਼ਨਾਮੇ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਝੋਨੇ ਦੀ ਬਜਾਏ ਹੋਰਨਾਂ ਫ਼ਸਲਾਂ ਦੀ ਖੇਤੀ ਕਰਕੇ ਫ਼ਸਲੀ ਚੱਕਰ ਨੂੰ ਤੋੜਨ ਅਤੇ ਖੇਤੀ ਵਿਭਿੰਨਤਾ ਲਈ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਦੇ ਨਾਲ-ਨਾਲ ਹੋਰ ਪ੍ਰੋਤਸਾਹਨ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਕਿਸਾਨਾਂ ਨੂੰ ਹੋਰ ਫ਼ਸਲਾਂ ਦੀ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਬੇਨਤੀ ਕੀਤੀ ਸੀ ਕਿ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਇੱਕ ਟਿਕਾਊ ਰਣਨੀਤੀ ਦੀ ਲੋੜ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਨੂੰ ਲਾਗੂ ਕਰਨ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਕਾਫੀ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਵੱਲੋਂ ਆਪਣੇ ਹਿੱਤਾਂ ਮੁਤਾਬਕ ਹਲਫ਼ਨਾਮੇ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਜੋ ਕਾਂਗਰਸੀ ਵਿਧਾਇਕ ਦੇ ਗੈਰ-ਸੰਜੀਦਾ ਰਵੱਈਏ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਬੱਸਾਂ ਦੇ ਅਦਾਰਿਆਂ ਲਈ ਪੱਤਰ ਲਿਖਣ ਅਤੇ ਸੁਪਰੀਮ ਕੋਰਟ ਵਿੱਚ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੱਤਰ ਲਿਖਣ ਵਿੱਚ ਬਹੁਤ ਜ਼ਿਆਦਾ ਅੰਤਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਗੈਰ-ਸੰਜੀਦਗੀ ਅਤੇ ਕਾਹਲੇਪਣ ਨੇ ਕਾਂਗਰਸ ਪਾਰਟੀ ਦਾ ਬੇੜਾ ਡੋਬ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...