October 18, 2026, 10:01 pm
----------- Advertisement -----------
HomeNewsਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ...

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ

Published on

----------- Advertisement -----------

ਚੰਡੀਗੜ੍ਹ, 9 ਨਵੰਬਰ (ਬਲਜੀਤ ਮਰਵਾਹਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਸ੍ਰੀ ਜਸਵੀਰ ਸਿੰਘ ਪੁੱਤਰ ਸ੍ਰੀ ਨਿਸ਼ਾਨ ਸਿੰਘ ਵਾਸੀ ਘਨੌਰ, ਤਹਿਸੀਲ ਜਿਲਾ ਪਟਿਆਲਾ (ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਅਤੇ ਪੰਚ ਮਿੱਠੂ ਰਾਮ ਪੁੱਤਰ ਸ੍ਰੀ ਜਾਨੀ ਰਾਮ ਪਿੰਡ ਸੁਰਲ ਕਲਾਂ, ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ, ਪਟਿਆਲਾ ਨੇ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵੀਰ ਸਿੰਘ ਹਰਿਆਣਾ ਤੋਂ ਆ ਕੇ ਵਿਆਹ ਤੋਂ ਬਾਅਦ ਇੱਥੋਂ ਦਾ ਵਸਨੀਕ ਬਣਿਆ ਹੈ ਅਤੇ ਉਸ ਵੱਲੋਂ ਪੰਜਾਬ ਰਾਜ ਦਾ ਪੱਛੜੀ ਸ਼੍ਰੇਣੀ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ ਤੇ ਉਸ ਨੇ ਸਿੱਖਿਆ ਵਿਭਾਗ ਵਿੱਚ ਅਧਿਆਪਕ ਦੀ ਨੌਕਰੀ ਪ੍ਰਾਪਤ ਕੀਤੀ ਹੋਈ ਹੈ। ਸਿਕਾਇਤ ਕਰਤਾ ਵੱਲੋਂ ਜਸਵੀਰ ਸਿੰਘ ਦਾ ਪੱਛੜੀ ਸ੍ਰੇਣੀ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਪਾਲਾ ਸਿੰਘ, ਜਸਵਿੰਦਰ ਸਿੰਘ ਅਤੇ ਹਰਨੀਤ ਸਿੰਘ ਸਾਰੇ ਵਾਸੀ ਪਿੰਡ ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਵੱਲੋਂ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿੱਠੂ ਰਾਮ ਪੁੱਤਰ ਜਾਨੀ ਰਾਮ ਪੰਚ ਗ੍ਰਾਮ ਪੰਚਾਇਤ, ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਰਾਜਪੂਤ ਜਾਤੀ ਨਾਲ ਸਬੰਧ ਰੱਖਦਾ ਹੈ, ਪਰ ਉਸ ਵੱਲੋਂ ਅਨੁਸੂਚਿਤ ਜਾਤੀ (ਉਡ) ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ ਤੇ ਉਹ ਸੁਰਲ ਕਲਾਂ ਦਾ ਪੰਚ ਚੁਣਿਆ ਗਿਆ ਸੀ। ਸਿਕਾਇਤ ਕਰਤਾਵਾਂ ਵੱਲੋਂ ਮਿੱਠੂ ਰਾਮ ਦਾ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਰਿਪੋਰਟ ਮੰਗੀ ਗਈ ਸੀ। ਇਸ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਜਸਵੀਰ ਸਿੰਘ ਦੀ ਜਾਤੀ ਪੱਛੜੀ ਸ਼੍ਰੇਣੀ ਹੈ ਪ੍ਰੰਤੂ ਉਹ ਬਾਹਰੋਂ ਆ ਕੇ ਇਥੋਂ ਦਾ ਵਸਨੀਕ ਬਣਿਆ ਹੈ। ਇਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਪੱਛੜੀ ਸ਼੍ਰੇਣੀ ਦੇ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦਾ ਹੈ। ਇਸ ਲਈ ਜਸਵੀਰ ਸਿੰਘ ਦਾ ਪੰਜਾਬ ਦੇ ਪੱਕੇ ਵਸਨੀਕ ਹੋਣ ਵਜੋ ਬਣਾਏ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਿੱਠੂ ਰਾਮ, ਦੇ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਮਿੱਠੂ ਰਾਮ ਦੇ ਸਕੂਲ ਰਿਕਾਰਡ, ਕੁਰਸੀਨਾਮੇ ਅਤੇ ਨੰਬਰਦਾਰਾਂ ਦੇ ਬਿਆਨਾਂ ਅਨੁਸਾਰ ਰਾਜਪੂਤ ਜਾਤੀ ਨਾਲ ਸਬੰਧਤ ਹੈ ਪ੍ਰੰਤੂ ਉਸ ਨੇ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਹੈ। ਵਿਜੀਲੈਸ ਸੈੱਲ ਵੱਲੋਂ ਰਿਪੋਰਟ ਵਾਚਣ ਲਈ 22, 28 ਜੂਨ, 24 ਅਗਸਤ ਅਤੇ 1 ਸਤੰਬਰ ਨੂੰ ਮਿੱਠੂ ਰਾਮ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਸੀ ਪਰ ਉਹ ਹਾਜ਼ਰ ਨਹੀ ਹੋਇਆ। ਇਸ ਲਈ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਪਟਿਆਲਾ ਦੀ ਰਿਪੋਰਟ ਨੂੰ ਮੰਨਦੇ ਹੋਏ ਮਿੱਠੂ ਰਾਮ ਪੁੱਤਰ ਸ੍ਰੀ ਜਾਨੀ ਰਾਮ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ ਦੇ ਪੱਛੜੀ ਸ਼੍ਰੇਣੀ ਸਰਟੀਫਿਕੇਟ ਨੰਬਰ 189 ਮਿਤੀ 28.01.2014 ਅਤੇ ਮਿੱਠੂ ਰਾਮ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ:1724 ਮਿਤੀ 25.11.1997 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੇ ਹਕਮ ਦਿੱਤੇ ਹਨ। ਇਸੇ ਤਰ੍ਹਾਂ ਵਿਭਾਗ ਵੱਲੋਂ ਡੀ.ਪੀ.ਆਈ (ਐਲੀਮੈਂਟਰੀ ਸਿੱਖਿਆ) ਨੂੰ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ(ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਵੱਲੋਂ ਬਣਾਏ ਗਏ ਬੀ.ਸੀ. ਸਰਟੀਫਿਕੇਟ ਦੇ ਆਧਾਰ ਤੇ ਲਏ ਲਾਭ ਵਾਪਸ ਲੈਣ ਲਈ ਨਿਰਦੇਸ਼ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...