October 29, 2026, 7:22 am
----------- Advertisement -----------
HomeNewsਨਾਬਾਰਡ-28 ਪ੍ਰੋਜੈਕਟ ਅਧੀਨ 35.42 ਕਰੋੜ ਰੁਪਏ ਦੀ ਅੰਦਾਜਨ ਲਾਗਤ ਦੇ ਹੁਣ ਤੱਕ...

ਨਾਬਾਰਡ-28 ਪ੍ਰੋਜੈਕਟ ਅਧੀਨ 35.42 ਕਰੋੜ ਰੁਪਏ ਦੀ ਅੰਦਾਜਨ ਲਾਗਤ ਦੇ ਹੁਣ ਤੱਕ 16 ਕੰਮ ਅਲਾਟ: ਹਰਭਜਨ ਸਿੰਘ, ਈ.ਟੀ.ਓ.

Published on

----------- Advertisement -----------

ਚੰਡੀਗੜ੍ਹ, 6 ਨਵੰਬਰ (ਬਲਜੀਤ ਮਰਵਾਹਾ) – ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲੇ ਪੰਜਾਬ ਦੀ ਸਿਰਜਣਾ ਹਿੱਤ ਸੂਬੇ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੜਕੀ ਸੰਪਰਕ ਨੂੰ ਬੇਹਤਰੀਨ ਬਨਾਉਣ ਲਈ ਨਾਬਾਰਡ-28 ਪ੍ਰੋਜੈਕਟ ਅਧੀਨ 24 ਪੁਲਾਂ ਦੇ ਕੰਮ 60 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਨਾਲ ਮੰਜ਼ੂਰ ਕੀਤੇ ਗਏ ਹਨ।

ਅੱਜ ਇਹ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪ੍ਰੋਜੈਕਟ ਤਹਿਤ ਪੇਂਡੂ ਖੇਤਰਾਂ ਵਿੱਚ ਨਵੇ ਪੁੱਲ ਅਤੇ ਲੋੜ ਅਨੁਸਾਰ ਪੁਰਾਣੇ ਪੁਲਾਂ ਦੀ ਥਾਂ ਨਵੇ ਪੁੱਲ ਉਸਾਰੇ ਜਾਣਗੇ। ਇਸ ਨਾਲ ਸਫ਼ਰ ਦੀ ਦੂਰੀ ਘੱਟਣ ਕਾਰਨ ਆਮ ਜਨਤਾ ਨੂੰ ਵਧੀਆ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਨਾਬਾਰਡ ਤੋਂ ਵਿੱਤੀ ਸਹਾਇਤਾ ਪ੍ਰਾਪਤ ਕਰਕੇ ਪੇਂਡੂ ਸੜਕਾਂ ਦੀ ਅਪਗ੍ਰੇਡੇਸ਼ਨ ਦਾ ਇਹ ਕੰਮ ਉਲੀਕਿਆ ਗਿਆ ਹੈ।

ਪ੍ਰੋਜੈਕਟ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਹੁਣ ਤੱਕ 16 ਕੰਮਾਂ ਨੂੰ ਈ-ਟੈਂਡਰਾਂ ਰਾਹੀਂ ਪਾਰਦਰਸ਼ੀ ਢੰਗ ਨਾਲ ਅਲਾਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਲਾਟ ਕੀਤੇ ਗਏ ਇੰਨ੍ਹਾਂ 16 ਕੰਮਾਂ ਦੀ ਅੰਦਾਜ਼ਨ ਲਾਗਤ 35.42 ਕਰੋੜ ਰੁਪਏ ਸੀ ਪਰ ਟੈਂਡਰ ਪ੍ਰਕ੍ਰਿਆ ਦੌਰਾਨ ਠੇਕੇਦਾਰਾਂ ਵਿਚਾਲੇ ਮੁਕਾਬਲੇ ਸਦਕਾ ਇਹ ਕੰਮ 29.95 ਕਰੋੜ ਰੁਪਏ ਵਿੱਚ ਅਲਾਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕੰਮਾਂ ਦੀ ਅਲਾਟਮੈਂਟ ਵਿੱਚ ਸਰਕਾਰ ਵੱਲੋਂ ਵਰਤੀ ਗਈ ਪਾਰਦਰਸ਼ਤਾ ਅਤੇ ਕੁਸ਼ਲ ਕਾਰਜ ਪ੍ਰਣਾਲੀ ਸਦਕਾ ਠੇਕਦਾਰਾਂ ਵਿੱਚ ਪੈਦਾ ਹੋਏ ਵਿਸ਼ਵਾਸ ਕਾਰਨ ਹੁਣ ਤੱਕ 5.47 ਕਰੋੜ ਰੁਪਏ (ਲਗਭਗ 15%) ਦੀ ਬਚਤ ਹੋਈ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਕੰਮਾਂ ਨੂੰ ਅਲਾਟ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਨਿਰਮਾਣ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੁਤਾਹੀ ਜਾਂ ਭ੍ਰਿਸ਼ਟਾਚਾਰ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟੌਲਰੈਂਸ ਦਾ ਜਿਕਰ ਕਰਦਿਆਂ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਜਿੱਥੇ ਇਸ ਨੀਤੀ ਦੇ ਮੱਦੇਨਜਰ ਠੇਕੇਦਾਰਾਂ ਵਿੱਚ ਸਰਕਾਰੀ ਪ੍ਰਣਾਲੀ ਪ੍ਰਤੀ ਵਿਸ਼ਵਾਸ ਪੈਦਾ ਹੋਇਆ ਹੈ ਉਥੇ ਹੀ ਇਮਾਨਦਾਰ ਅਫਸਰਾਂ ਦੇ ਵੀ ਹੌਸਲੇ ਬੁਲੰਦ ਹੋਏ ਹਨ। ਉਨ੍ਹਾਂ ਕਿਹਾ ਕਿ ਪੇਂਡੂ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਸੁਧਾਰ ਕਰਦਿਆਂ ਵਿਭਾਗ ਵੱਲੋਂ ਸੂਬੇ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...