June 27, 2026, 7:52 am
----------- Advertisement -----------
HomeNewsLatest Newsਕੈਪਟਨ ਅਮਰਿੰਦਰ ਸਿੰਘ ਦਾ ਨਵਜੋਤ ਸਿੰਘ ਸਿੱਧੂ 'ਤੇ ਵੱਡਾ ਹਮਲਾ, ਪੜ੍ਹੋ ਕਿ...

ਕੈਪਟਨ ਅਮਰਿੰਦਰ ਸਿੰਘ ਦਾ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਹਮਲਾ, ਪੜ੍ਹੋ ਕਿ ਕਿਹਾ?

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਨਵਜੀਤ ਸਿੰਘ ਸਿੱਧੂ ‘ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਸਿੱਧੂ ਨੂੰ ਪੰਜਾਬ ਵਿਚ ਮੰਤਰੀ ਬਣਵਾਉਣ ਲਈ ਗੁਆਂਢੀ ਮੁਲਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਉਸ ਦੇ ਕਰੀਬੀਆਂ ਨੇ ਕਾਫ਼ੀ ਲਾਬਿੰਗ ਕੀਤੀ ਸੀ। ਉਨ੍ਹਾਂ ਨੇ ਅੱਗੇ ਕਿਹਾ ਕਿ‘‘ਪਾਕਿਸਤਾਨ ਵਿਚ ਰਹਿੰਦੇ ਵਿਅਕਤੀ ਜੋ ਇਮਰਾਨ ਖ਼ਾਨ ਤੇ ਸਿੱਧੂ ਦੇ ਕਰੀਬੀ ਦੋਸਤ ਹਨ, ਨੇ ਫੋਨ ’ਤੇ ਮੈਸੇਜ ਭੇਜ ਕੇ ਸਿੱਧੂ ਨੂੰ ਮੰਤਰੀ ਬਣਾਉਣ ਦੀ ਸਿਫ਼ਾਰਸ਼ ਕੀਤੀ ਸੀ। ਮੈਂ ਕਦੇ ਇਮਰਾਨ ਖ਼ਾਨ ਨੂੰ ਨਾ ਕਦੇ ਮਿਲਿਆ ਸਾਂ ਤੇ ਨਾ ਨਿੱਜੀ ਤੌਰ ’ਤੇ ਜਾਣਦਾ ਸਾਂ, ਇਸ ਲਈ ਪੰਜਾਬ ਵਿਚ ਕਾਂਗਰਸ ਦੀ ਜਿੱਤ ਤੋਂ ਬਾਅਦ ਅਜਿਹੇ ਮੈਸੇਜ ਵੇਖ ਕੇ ਹੈਰਾਨ ਹੀ ਨਹੀਂ ਹੋਇਆ ਸਾਂ ਬਲਕਿ ਮੈਨੂੁੰ ਝਟਕਾ ਲੱਗਾ ਸੀ ਕਿ ਇਕ ਵਿਅਕਤੀ ਨੂੰ ਪੰਜਾਬ ਦਾ ਮੰਤਰੀ ਬਣਵਾਉਣ ਲਈ ਕਿਵੇਂ ਦੂਜੇ ਦੇਸ਼ ਦਾ ਪ੍ਰਧਾਨ ਮੰਤਰੀ ਤੇ ਓਹਦੇ ਕਰੀਬੀ ਵਿਅਕਤੀ ਦਬਾਅ ਪਾ ਰਹੇ ਹਨ।’’ ਤੁਹਾਨੂੰ ਦੱਸ ਦਈਏ ਕਿ ਕੈਪਟਨ ਨੇ ਇਹ ਬਿਆਨ ਇਕ ਅਖਬਾਰ ਨੂੰ ਇੰਟਰਵਿਊ ਦਿੰਦੇ ਹੋਏ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...