June 27, 2026, 5:29 pm
----------- Advertisement -----------
HomeNewsAutomobilesਹੀਰੋ ਦੇ ਚੇਅਰਮੈਨ ਦੀ 24.95 ਕਰੋੜ ਰੁਪਏ ਦੀ ਜਾਇਦਾਦ ਜ਼ਬਤ; ਮਨੀ ਲਾਂਡਰਿੰਗ...

ਹੀਰੋ ਦੇ ਚੇਅਰਮੈਨ ਦੀ 24.95 ਕਰੋੜ ਰੁਪਏ ਦੀ ਜਾਇਦਾਦ ਜ਼ਬਤ; ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਦੀ ਕਾਰਵਾਈ

Published on

----------- Advertisement -----------

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹੀਰੋ ਮੋਟੋਕਾਰਪ ਦੇ ਚੇਅਰਮੈਨ, ਸੀਈਓ ਅਤੇ ਪ੍ਰਬੰਧ ਨਿਰਦੇਸ਼ਕ ਪਵਨ ਮੁੰਜਾਲ ਦੀਆਂ 24.95 ਕਰੋੜ ਰੁਪਏ ਦੀਆਂ ਦਿੱਲੀ ਸਥਿਤ ਤਿੰਨ ਜਾਇਦਾਦਾਂ ਕੁਰਕ ਕੀਤੀਆਂ ਹਨ। ਜਾਂਚ ਏਜੰਸੀ ਨੇ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਯਾਨੀ ਪੀਐਮਐਲਏ ਤਹਿਤ ਕੀਤੀ ਹੈ। ਇਸ ਤੋਂ ਪਹਿਲਾਂ ਈਡੀ ਨੇ ਪਵਨ ਮੁੰਜਾਲ ਦੀ 25 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਸੀ। ਯਾਨੀ ਹੁਣ ਤੱਕ ਜਾਂਚ ਏਜੰਸੀ ਮੁੰਜਾਲ ਦੀ 50 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਚੁੱਕੀ ਹੈ। ਪਵਨ ਮੁੰਜਾਲ ‘ਤੇ ਗੈਰ-ਕਾਨੂੰਨੀ ਤਰੀਕੇ ਨਾਲ 54 ਕਰੋੜ ਰੁਪਏ ਦੇਸ਼ ਤੋਂ ਬਾਹਰ ਲਿਜਾਣ ਦਾ ਦੋਸ਼ ਹੈ।
ਤਿੰਨ ਮਹੀਨੇ ਪਹਿਲਾਂ ਈਡੀ ਨੇ ਪੀਐਮਐਲਏ ਦੇ ਤਹਿਤ ਦਿੱਲੀ ਅਤੇ ਗੁਰੂਗ੍ਰਾਮ ਵਿੱਚ ਪਵਨ ਮੁੰਜਾਲ ਦੇ ਦਫ਼ਤਰਾਂ ਅਤੇ ਘਰਾਂ ‘ਤੇ ਛਾਪੇਮਾਰੀ ਕੀਤੀ ਸੀ। ਈਡੀ ਦੀ ਛਾਪੇਮਾਰੀ ਤੋਂ ਬਾਅਦ ਹੀਰੋ ਮੋਟੋਕਾਰਪ ਨੇ ਇੱਕ ਬਿਆਨ ਜਾਰੀ ਕਰਕੇ ਪਵਨ ਮੁੰਜਾਲ ਦੇ ਦਿੱਲੀ ਅਤੇ ਗੁਰੂਗ੍ਰਾਮ ਦਫ਼ਤਰਾਂ ਵਿੱਚ ਛਾਪੇਮਾਰੀ ਦੀਆਂ ਖ਼ਬਰਾਂ ਦੀ ਪੁਸ਼ਟੀ ਕੀਤੀ ਸੀ। ਹੀਰੋ ਮੋਟੋਕਾਰਪ ਨੇ ਕਿਹਾ ਸੀ ਕਿ ਈਡੀ ਦੇ ਅਧਿਕਾਰੀ ਦਿੱਲੀ ਅਤੇ ਗੁਰੂਗ੍ਰਾਮ ਸਥਿਤ ਸਾਡੇ ਦੋ ਦਫਤਰਾਂ ਅਤੇ ਸਾਡੇ ਚੇਅਰਮੈਨ ਦੇ ਘਰ ਪਹੁੰਚੇ ਸਨ। ਕੰਪਨੀ ਈਡੀ ਨਾਲ ਸਹਿਯੋਗ ਜਾਰੀ ਰੱਖੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...