ਗੈਂਗਸਟਰ ਸੁੱਖਾ ਕਾਹਲਵਾਂ ਦੇ ਕਤਲ ਕੇਸ ਵਿੱਚ ਫਰਾਰ ਚਲ ਰਹੇ ਬੰਬੀਹਾ ਗੈਂਗ ਦੇ ਗੈਂਗਸਟਰ ਦਿਲੇਰ ਕੋਟੀਆ ਨੂੰ ਕੈਲੀਫੋਰਨੀਆ ਦੇ ਸੈਕਰਾਮੈਂਟੋ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਦਲੇਰ ਕੋਟੀਆ ਨੂੰ ਲੈ ਕੇ ਭਾਰਤੀ ਏਜੰਸੀਆਂ ਲਗਾਤਾਰ ਇੰਟਰ-ਪੋਲ ਦੇ ਸੰਪਰਕ ਵਿੱਚ ਸਨ। ਉਸ ਨੂੰ ਵੀਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਕੋਟੀਆ ਭਾਰਤ ਵਿੱਚ ਕਈ ਹਾਈ ਪ੍ਰੋਫਾਈਲ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕਾ ਹੈ।
ਦੱਸ ਦੇਈਏ ਕਿ ਗੈਂਗਸਟਰ ਸੁੱਖਾ ਕਾਹਲਵਾਂ ਦੇ ਕਤਲ ਮਾਮਲੇ ‘ਚ ਮੁੱਖ ਦੋਸ਼ੀ ਵਿੱਕੀ ਗੌਂਡਰ ਦੇ ਨਾਲ ਕੋਟੀਆ ਵੀ ਮੌਜੂਦ ਸੀ। ਗੌਂਡਰ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਸੀ। ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਅਸੰਧ ਇਲਾਕੇ ਦਾ ਰਹਿਣ ਵਾਲਾ ਗੈਂਗਸਟਰ ਦਿਲੇਰ ਕੋਟੀਆ ਅਕਸਰ ਸੋਸ਼ਲ ਮੀਡੀਆ ‘ਤੇ ਪੋਸਟਾਂ ਪਾ ਕੇ ਆਪਣੇ ਵਿਰੋਧੀਆਂ ਨੂੰ ਧਮਕੀਆਂ ਦਿੰਦਾ ਰਹਿੰਦਾ ਸੀ। ਪਿਛਲੇ ਸਾਲ ਸਰਕਾਰ ਨੇ ਹਰਿਆਣਾ ‘ਚ ਉਸ ਦੇ ਘਰ ਤੇ ਬੁਲਡੋਜ਼ਰ ਚਲਵਾ ਦਿੱਤਾ ਸੀ।
----------- Advertisement -----------
ਸੁੱਖਾ ਕਾਹਲਵਾਂ ਦੇ ਕ.ਤਲ ‘ਚ ਸ਼ਾਮਲ ਗੈਂ.ਗਸਟਰ ਦਿਲੇਰ ਕੋਟੀਆ ਗ੍ਰਿਫਤਾਰ
Published on
----------- Advertisement -----------
----------- Advertisement -----------












