ਕਪੂਰਥਲਾ ਜ਼ਿਲ੍ਹੇ ਵਿੱਚ ਦੀਵਾਲੀ, ਗੁਰੂਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਲਈ ਪਟਾਕਿਆਂ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ। ਡੀਸੀ ਕਰਨੈਲ ਸਿੰਘ ਨੇ ਦੱਸਿਆ ਕਿ ਨਿਰਧਾਰਤ ਸਮੇਂ ਤੋਂ ਬਾਅਦ ਜਾਂ ਉਸ ਤੋਂ ਪਹਿਲਾਂ ਪਟਾਕੇ ਚਲਾਉਣ ‘ਤੇ ਮੁਕੰਮਲ ਪਾਬੰਦੀ ਰਹੇਗੀ।
ਡੀਸੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਦੀਵਾਲੀ ਮੌਕੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰੁਪਰਬ (ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ) ਮੌਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਅਤੇ ਸਵੇਰੇ 11.55 ਵਜੇ ਤੋਂ ਦੁਪਹਿਰ 12.30 ਵਜੇ ਤੱਕ ਦਾ ਸਮਾਂ ਤੈਅ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਵਰਗੇ ਸਾਈਲੈਂਸ ਜ਼ੋਨ ਦੇ 100 ਮੀਟਰ ਦੇ ਘੇਰੇ ਵਿੱਚ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਇਹ ਹੁਕਮ 1 ਜਨਵਰੀ 2024 ਤੱਕ ਲਾਗੂ ਰਹਿਣਗੇ।
----------- Advertisement -----------
ਕਪੂਰਥਲਾ ‘ਚ ਡੀ.ਸੀ ਵੱਲੋਂ ਪਟਾਕੇ ਚਲਾਉਣ ਦਾ ਸਮਾਂ ਤੈਅ, ਨਿਰਧਾਰਤ ਸਮੇਂ ਤੋਂ ਇਲਾਵਾ ਪਟਾਕੇ ਚਲਾਉਣ ‘ਤੇ ਹੋਵੇਗੀ ਕਾਰਵਾਈ
Published on
----------- Advertisement -----------
----------- Advertisement -----------












