November 21, 2026, 7:14 pm
----------- Advertisement -----------
HomeNewsLatest Newsਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

Published on

----------- Advertisement -----------

ਚੰਡੀਗੜ੍ਹ, 11 ਨਵੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਮਾਲ, ਮੁੜ ਵਸੇਬਾ, ਆਫਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।
ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂ ਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਦੂਸ਼ਣ ਦੀ ਰੋਕਥਾਮ ਲਈ ਭਰਪੂਰ ਤੇ ਸਾਰਥਕ ਯਤਨ ਕਰ ਰਹੀ ਹੈ ਅਤੇ ਇਸ ਕਾਰਜ ਲਈ ਲੋਕ ਖੁਦ ਅੱਗੇ ਆ ਕੇ ਸਰਕਾਰ ਦਾ ਸਾਥ ਦੇਣ।
ਜਿੰਪਾ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ।
ਜਿੰਪਾ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...