November 10, 2026, 6:43 pm
----------- Advertisement -----------
HomeNewsਜਲੰਧਰ 'ਚ ਸਬਜ਼ੀ ਮੰਡੀ ਨੇੜੇ ਇਕ ਦੁਕਾਨ 'ਚ ਲੱਗੀ ਭਿਆਨਕ ਅੱਗ

ਜਲੰਧਰ ‘ਚ ਸਬਜ਼ੀ ਮੰਡੀ ਨੇੜੇ ਇਕ ਦੁਕਾਨ ‘ਚ ਲੱਗੀ ਭਿਆਨਕ ਅੱਗ

Published on

----------- Advertisement -----------

ਜਲੰਧਰ ਛਾਉਣੀ ‘ਚ ਆਜ਼ਾਦ ਸਬਜ਼ੀ ਮੰਡੀ ਨੇੜੇ ਇਕ ਦੁਕਾਨ ‘ਚ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਨੇ ਬਾਜ਼ਾਰ ਵਿੱਚ ਵੀ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਕਿਉਂਕਿ ਨੇੜੇ ਹੀ ਪਟਾਕਿਆਂ ਦੀਆਂ ਦੁਕਾਨਾਂ ਲੱਗੀਆਂ ਹੋਈਆਂ ਸਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

 ਜਾਣਕਾਰੀ ਦਿੰਦਿਆਂ ਲੋਕਾਂ ਨੇ ਦੱਸਿਆ ਕਿ ਜਦੋਂ ਤੱਕ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਉਦੋਂ ਤੱਕ ਦੁਕਾਨਦਾਰ ਦਾ ਕਾਫੀ ਨੁਕਸਾਨ ਹੋ ਚੁੱਕਾ ਸੀ। ਅੱਗ ਦਾ ਸ਼ਿਕਾਰ ਹੋਈ ਦੁਕਾਨ ਜਲੰਧਰ ਕੈਂਟ ਬੋਰਡ ਅਧੀਨ ਆਉਂਦੀ ਹੈ। ਉਕਤ ਦੁਕਾਨ ਬੋਰਡ ਵੱਲੋਂ ਕਿਰਾਏ ’ਤੇ ਦਿੱਤੀ ਗਈ ਸੀ। ਸ਼ੁਕਰ ਹੈ ਕਿ ਜਲਦੀ ਹੀ ਅੱਗ ‘ਤੇ ਕਾਬੂ ਪਾ ਲਿਆ ਗਿਆ। ਘਟਨਾ ਵਿੱਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। 

ਘਟਨਾ ਤੋਂ ਬਾਅਦ ਮੌਕੇ ‘ਤੇ ਲੋਕਾਂ ਦਾ ਇਕੱਠ ਹੋ ਗਿਆ। ਇਸ ਦੇ ਨਾਲ ਹੀ ਰਾਹਗੀਰਾਂ ਦੀ ਮਦਦ ਨਾਲ ਪਟਾਕਿਆਂ ਦੇ ਸਟਾਲ ਨੂੰ ਤੁਰੰਤ ਪਾਸੇ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਥਾਣਾ ਜਲੰਧਰ ਕੈਂਟ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤੁਰੰਤ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਆਸ-ਪਾਸ ਦੇ ਲੋਕਾਂ ਨੂੰ ਵਾਰਦਾਤ ਵਾਲੀ ਥਾਂ ਤੋਂ ਹਟਾ ਦਿੱਤਾ। ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...