November 11, 2026, 10:02 pm
----------- Advertisement -----------
HomeNewsEntertainmentਕੀ ਤੁਸੀਂ ਪਹਿਚਾਣਿਆ ਕੌਣ ਹੈ ਗੁਲਾਬੀ ਰੰਗ ਦੀ ਸਾੜ੍ਹੀ ਪਹਿਨੀ ਖੜ੍ਹੀ ਮਾਸੂਮ...

ਕੀ ਤੁਸੀਂ ਪਹਿਚਾਣਿਆ ਕੌਣ ਹੈ ਗੁਲਾਬੀ ਰੰਗ ਦੀ ਸਾੜ੍ਹੀ ਪਹਿਨੀ ਖੜ੍ਹੀ ਮਾਸੂਮ ਕੁੜੀ?

Published on

----------- Advertisement -----------

ਤਸਵੀਰ ਵਿੱਚ ਗੁਲਾਬੀ ਰੰਗ ਦੀ ਸਾੜ੍ਹੀ ਪਹਿਨੀ ਇਹ ਮਾਸੂਮ ਅਤੇ ਬਹੁਤ ਹੀ ਸਾਦੀ ਕੁੜੀ, ਚੋਟੀ ਦੀ ਕਤਾਰ ਵਿੱਚ ਚੌਥੇ ਨੰਬਰ ‘ਤੇ ਖੜ੍ਹੀ, ਅੱਜ ਸਾਊਥ ਫਿਲਮਾਂ ਵਿੱਚ ਇੱਕ ਵੱਡਾ ਨਾਮ ਬਣ ਚੁੱਕੀ ਹੈ। ਤਸਵੀਰ ‘ਚ ਸਾਦਗੀ ਦੀ ਮੂਰਤ ਨਜ਼ਰ ਆਉਣ ਵਾਲੀ ਇਹ ਕੁੜੀ ਅੱਜ ਗਲੈਮਰ ਅਤੇ ਸਟਾਈਲ ਦੀ ਨਵੀਂ ਪਰਿਭਾਸ਼ਾ ਬਣ ਗਈ ਹੈ। ਬੌਲੀਵੁੱਡ ਦੇ ਨਾਲ-ਨਾਲ ਟੌਲੀਵੁੱਡ ‘ਚ ਵੀ ਆਪਣੀ ਨਵੀਂ ਪਛਾਣ ਬਣਾਉਣ ਵਾਲੀ ਇਹ ਅਦਾਕਾਰਾ ਹਰ ਉਮਰ ਦੇ ਲੋਕਾਂ ਦੀ ਚਹੇਤੀ ਹੈ। ਫਿਲਮ ‘ਪੁਸ਼ਪਾ’ ਦੇ ਗੀਤ ‘ਓਏ ਅੰਟਾਵਾ’ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਇਸ ਅਦਾਕਾਰਾ ਨੂੰ ਜੇਕਰ ਤੁਸੀਂ ਅਜੇ ਵੀ ਨਹੀਂ ਪਛਾਣਦੇ ਤਾਂ ਤੁਹਾਨੂੰ ਦੱਸ ਦੇਈਏ ਕਿ ਇਹ ਉਸ ਦੇ ਕਾਲਜ ਦੇ ਦਿਨਾਂ ਦੀ ਸਮੰਥਾ ਰੂਥ ਪ੍ਰਭੂ ਦੀ ਤਸਵੀਰ ਹੈ। 

ਬਚਪਨ ‘ਚ ਬੇਹੱਦ ਸਾਦੀ ਦਿਖਣ ਵਾਲੀ ਸਾਮੰਥਾ ਰੂਥ ਪ੍ਰਭੂ ਨੂੰ ਸ਼ੁਰੂ ਤੋਂ ਹੀ ਗਲੈਮਰ ਦੀ ਦੁਨੀਆ ‘ਚ ਆਉਣ ਦਾ ਸ਼ੌਕ ਸੀ ਅਤੇ ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਮਾਡਲਿੰਗ ਨਾਲ ਕੀਤੀ ਸੀ ਪਰ ਇਸ ਦੌਰਾਨ ਸਾਮੰਥਾ ਨੇ ਘਰ ਦਾ ਖਰਚਾ ਪੂਰਾ ਕਰਨ ਲਈ ਪਾਰਟ ਟਾਈਮ ਨੌਕਰੀ ਵੀ ਕੀਤੀ ਸੀ। ਮਾਡਲਿੰਗ ਕਰਦੇ ਸਮੇਂ ਉਸ ਨੂੰ ‘ਯੇ ਮਾਇਆ ਚੇਸਾਵ’ ਦਾ ਆਫਰ ਮਿਲਿਆ ਅਤੇ ਉਸ ਦੀ ਪਹਿਲੀ ਫਿਲਮ ਵੱਡੀ ਹਿੱਟ ਸਾਬਤ ਹੋਈ, ਸਮੰਥਾ ਨੂੰ ਇਸ ਫਿਲਮ ਲਈ ਸਰਵੋਤਮ ਡੈਬਿਊ ਅਦਾਕਾਰਾ ਦਾ ਐਵਾਰਡ ਵੀ ਮਿਲਿਆ। 

ਸਮੰਥਾ ਰੂਥ ਪ੍ਰਭੂ ਨੇ ਇਕ ਇੰਟਰਵਿਊ ‘ਚ ਦੱਸਿਆ ਸੀ ਕਿ ਉਹ ਪੜ੍ਹਾਈ ‘ਚ ਹੁਸ਼ਿਆਰ ਸੀ ਪਰ ਉਸ ਦੇ ਮਾਤਾ-ਪਿਤਾ ਕੋਲ ਉਸ ਨੂੰ ਉੱਚ ਸਿੱਖਿਆ ਦੇਣ ਲਈ ਪੈਸੇ ਨਹੀਂ ਸਨ। ਸਮੰਥਾ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਹਮੇਸ਼ਾ ਉਸ ਨੂੰ ਕਹਿੰਦੇ ਸਨ, ‘ਬਹੁਤ ਜ਼ਿਆਦਾ ਪੜ੍ਹੋ ਅਤੇ ਤੁਸੀਂ ਪੜ੍ਹ ਕੇ ਹੀ ਕੁਝ ਵੱਡਾ ਕਰ ਸਕੋਗੇ।’ ਆਰਥਿਕ ਤੰਗੀ ਕਾਰਨ ਸਮੰਥਾ ਨੇ ਛੋਟੀਆਂ-ਛੋਟੀਆਂ ਨੌਕਰੀਆਂ ਕੀਤੀਆਂ। ਪਹਿਲੀ ਫਿਲਮ ਮਿਲਣ ਤੋਂ ਪਹਿਲਾਂ ਸਮੰਥਾ ਦੀ ਹਾਲਤ ਇੰਨੀ ਖਰਾਬ ਸੀ ਕਿ ਉਸ ਕੋਲ ਖਾਣ ਲਈ ਵੀ ਪੈਸੇ ਨਹੀਂ ਸਨ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...