November 21, 2026, 7:13 pm
----------- Advertisement -----------
HomeNewsBreaking Newsਲੁਧਿਆਣਾ 'ਚ ਵਿਅਕਤੀ ਤੋਂ ਲੁੱਟ: ਪਟਾਕੇ ਵੇਚ ਕੇ ਘਰ ਜਾ ਰਿਹਾ ਸੀ,...

ਲੁਧਿਆਣਾ ‘ਚ ਵਿਅਕਤੀ ਤੋਂ ਲੁੱਟ: ਪਟਾਕੇ ਵੇਚ ਕੇ ਘਰ ਜਾ ਰਿਹਾ ਸੀ, ਗਰਦਨ ‘ਤੇ ਦਾਤ ਰੱਖ ਲੁੱਟੇ 4 ਲੱਖ ਰੁਪਏ

Published on

----------- Advertisement -----------

ਲੁਧਿਆਣਾ, 12 ਨਵੰਬਰ 2023 – ਲੁਧਿਆਣਾ ‘ਚ 6 ਬਾਈਕ ਸਵਾਰ ਬਦਮਾਸ਼ਾਂ ਨੇ ਸ਼ਹੀਦ ਸੁਖਦੇਵ ਥਾਪਰ ਦੇ ਵੰਸ਼ਜ ਅਤੇ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਦੇ ਰਾਸ਼ਟਰੀ ਪ੍ਰਧਾਨ ਅਸ਼ੋਕ ਥਾਪਰ ਤੋਂ 4 ਲੱਖ ਰੁਪਏ ਲੁੱਟ ਲਏ।

ਲੁਟੇਰਿਆਂ ਨੇ ਉਸ ਦੇ ਗਲੇ ‘ਤੇ ਦਾਤ ਰੱਖ ਕੇ ਉਸ ਦਾ ਮੋਬਾਈਲ ਫ਼ੋਨ ਅਤੇ ਨਕਦੀ ਖੋਹ ਲਈ। ਥਾਪਰ ਰਾਤ ਕਰੀਬ 3.30 ਵਜੇ ਆਪਣੀ ਪਤਨੀ ਨਾਲ ਪਟਾਖਾ ਮੰਡੀ ਤੋਂ ਘਰ ਜਾ ਰਿਹਾ ਸੀ। ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਅਤੇ ਲੁਟੇਰੇ ਅਜੇ ਫਰਾਰ ਹਨ।

ਜਾਣਕਾਰੀ ਦਿੰਦੇ ਹੋਏ ਅਸ਼ੋਕ ਥਾਪਰ ਪੁੱਤਰ ਰਿਭੁਵਨ ਥਾਪਰ ਨੇ ਦੱਸਿਆ ਕਿ ਉਸ ਦੀ ਦਾਣਾ ਮੰਡੀ ‘ਚ ਪਟਾਕਿਆਂ ਦੀ ਦੁਕਾਨ ਹੈ। ਪਿਤਾ ਅਸ਼ੋਕ ਆਪਣੇ ਦੋਹਤੇ ਮਯੰਕ ਦੇ ਨਾਲ ਐਕਟਿਵਾ ‘ਤੇ ਸ਼ਾਮ ਨੂੰ ਵੇਚੇ ਗਏ ਪਟਾਕਿਆਂ ਦੀ ਕਰੀਬ 4 ਤੋਂ 5 ਲੱਖ ਰੁਪਏ ਦੀ ਰਕਮ ਘਰ ਨੂੰ ਲੈ ਕੇ ਜਾ ਰਹੇ ਸਨ। ਅਚਾਨਕ ਚਾਂਦ ਸਿਨੇਮਾ ਪੁਲ ਨੇੜੇ ਉਸ ਨੂੰ ਬਾਈਕ ਸਵਾਰ ਛੇ ਨੌਜਵਾਨਾਂ ਨੇ ਰੋਕ ਲਿਆ। ਬਦਮਾਸ਼ਾਂ ਨੇ ਉਸ ਦੇ ਪਿਤਾ ਅਤੇ ਬੱਚੇ ਮਯੰਤ ਦਾ ਗਲਾ ਵੱਢ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ।

ਪਿਤਾ ਅਸ਼ੋਕ ਨੇ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਪਰ ਬਦਮਾਸ਼ਾਂ ਨੇ ਦਾਤ ਨਾਲ ਉਸ ਦਾ ਗਲਾ ਵੱਢਣ ਦੀ ਧਮਕੀ ਦਿੱਤੀ। ਲੁਟੇਰਿਆਂ ਨੇ ਉਸ ਦੇ ਪਿਤਾ ਕੋਲੋਂ ਨਕਦੀ ਵਾਲਾ ਲਿਫਾਫਾ ਅਤੇ ਉਨ੍ਹਾਂ ਦੇ ਦੋਵੇਂ ਮੋਬਾਈਲ ਫੋਨ ਖੋਹ ਲਏ।

ਰਿਭੁਵਨ ਅਨੁਸਾਰ ਲੁੱਟ ਤੋਂ ਬਾਅਦ ਉਸ ਦੇ ਪਿਤਾ ਨੇ ਆਤਮ ਰੱਖਿਆ ਲਈ ਬਦਮਾਸ਼ਾਂ ਦਾ ਪਿੱਛਾ ਕੀਤਾ ਤਾਂ ਜਿਵੇਂ ਹੀ ਉਸ ਨੇ ਆਪਣਾ ਲਾਇਸੈਂਸੀ ਰਿਵਾਲਵਰ ਕੱਢਿਆ ਤਾਂ ਅਚਾਨਕ ਸਾਹਮਣੇ ਤੋਂ ਆ ਰਹੇ ਇਕ ਟਰੱਕ ਨੇ ਤੇਜ਼ ਰੌਸ਼ਨੀ ਨਾਲ ਉਨ੍ਹਾਂ ਦੀਆਂ ਅੱਖਾਂ ‘ਚ ਪੈ ਗਈ ਅਤੇ ਮੌਕਾ ਦੇਖ ਕੇ ਬਦਮਾਸ਼ ਤੁਰੰਤ ਭੱਜ ਗਏ। ਉਸ ਦੇ ਪਿਤਾ ਨੇ ਉਕਤ ਟਰੱਕ ਡਰਾਈਵਰ ਦੇ ਮੋਬਾਈਲ ਫ਼ੋਨ ਤੋਂ ਫ਼ੋਨ ਕਰਕੇ ਉਸ ਨਾਲ ਹੋਈ ਲੁੱਟ ਬਾਰੇ ਦੱਸਿਆ। ਰਿਭੁਵਨ ਅਨੁਸਾਰ ਉਸ ਨੂੰ ਸ਼ੱਕ ਹੈ ਕਿ ਉਸ ਦੇ ਪਿਤਾ ਦੀਆਂ ਅੱਖਾਂ ‘ਤੇ ਅਚਾਨਕ ਲਾਈਟ ਮਾਰਨ ਵਾਲਾ ਟਰੱਕ ਡਰਾਈਵਰ ਵੀ ਲੁਟੇਰਿਆਂ ਦਾ ਸਾਥੀ ਹੋ ਸਕਦਾ ਹੈ। ਫਿਲਹਾਲ ਥਾਣਾ ਡਵੀਜ਼ਨ ਨੰਬਰ 4 ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਐਸਐਚਓ ਗੁਰਜੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...