July 27, 2026, 6:54 pm
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦਾ ਗੀਤ ਅੱਜ ਦੁਪਹਿਰੇ 12 ਵਜੇ ਹੋਵੇਗਾ ਰਿਲੀਜ਼: ਮਾਤਾ ਚਰਨ...

ਸਿੱਧੂ ਮੂਸੇਵਾਲਾ ਦਾ ਗੀਤ ਅੱਜ ਦੁਪਹਿਰੇ 12 ਵਜੇ ਹੋਵੇਗਾ ਰਿਲੀਜ਼: ਮਾਤਾ ਚਰਨ ਕੌਰ ਨੇ ਕੀਤਾ ਸੀ ਪੋਸਟਰ ਰਿਲੀਜ਼

Published on

----------- Advertisement -----------
  • ਕ+ਤ+ਲ ਤੋਂ ਬਾਅਦ ਇਹ ਪੰਜਵਾਂ ਗੀਤ ਹੋਣ ਜਾ ਰਹਿ ਹੈ ਰਿਲੀਜ਼

ਮਾਨਸਾ, 12 ਨਵੰਬਰ 2023 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਦੁਪਹਿਰੇ 12 ਵਜੇ ਨਵਾਂ ਗੀਤ ਰਿਲੀਜ਼ ਹੋਵੇਗਾ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਸੀ। ਪ੍ਰਸ਼ੰਸਕ ਅੱਜ ਦੁਪਹਿਰੇ 12 ਵਜੇ ਤੋਂ ਗੀਤ ਸੁਣ ਸਕਣਗੇ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਅੱਜ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਜਾਵੇਗਾ।

ਪੋਸਟਰ ਜਾਰੀ ਕਰਨ ਦੇ ਨਾਲ ਹੀ ਮਾਂ ਚਰਨ ਕੌਰ ਨੇ ਇੱਕ ਸੁਨੇਹਾ ਵੀ ਲਿਖਿਆ- ਮੇਰਾ ਬੱਬਰ ਸ਼ੇਰ ਤੇ ਤੁਹਾਡਾ ਭਰਾ ਆ ਰਿਹਾ ਹੈ। ਇਸ ਨੂੰ ਪਿੱਛੇ ਧੱਕਣਾ ਆਸਾਨ ਨਹੀਂ ਹੈ, ਇਸ ਲਈ ਰਸਤਾ ਸਾਫ਼ ਕਰਨਾ ਬਿਹਤਰ ਹੋਵੇਗਾ। ਇਸ ਗੀਤ ਦੇ ਬੋਲਾਂ ਦਾ ਪਰਿਵਾਰ ਵਲੋਂ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ ਪਰ ਇਸ ਪੋਸਟਰ ਦੇ ਰਿਲੀਜ਼ ਹੋਣ ਦੇ ਨਾਲ ਹੀ ਇਕ ਵਾਰ ਫਿਰ ਤੋਂ ਸਿੱਧੂ ਮੂਸੇਵਾਲਾ ਅਤੇ ਵਾਚ ਆਉਟ ਗੀਤ ਨੂੰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਟ੍ਰੋਲ ਕੀਤਾ ਜਾਣਾ ਸ਼ੁਰੂ ਹੋ ਗਿਆ ਹੈ।

ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ ‘ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਮੂਸੇਵਾਲਾ ਦਾ ਗੀਤ ਮੋਰਨੀ ਰਿਲੀਜ਼ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਬਹੁਤ ਸੁਣਿਆ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿੱਚ ਹੀ 2 ਲੱਖ ਲੋਕਾਂ ਨੇ ਸੁਣਿਆ ਸੀ।

ਪਿਛਲੇ ਸਾਲ ਮਈ ‘ਚ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ। ਇਸ ਤੋਂ ਬਾਅਦ ਹੁਣ ਤੱਕ ਕੁੱਲ 4 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿੱਚ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ।

ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਰਿਲੀਜ਼ ਹੋਈ ਸੀ। ਇਹ ਗੀਤ ਅਸਲ ਵਿੱਚ ਇੱਕ ‘ਵਾਰ’ ਹੈ, ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...