November 21, 2026, 6:55 pm
----------- Advertisement -----------
HomeNewsBreaking Newsਕੈਨੇਡਾ 'ਚ ਫਿਰ ਗੈਂ+ਗਵਾਰ: ਬ੍ਰਦਰਜ਼ ਕੀਪਰਜ਼ ਗੈਂਗ ਦੇ ਹਰਪ੍ਰੀਤ ਉੱਪਲ ਅਤੇ ਉਸ...

ਕੈਨੇਡਾ ‘ਚ ਫਿਰ ਗੈਂ+ਗਵਾਰ: ਬ੍ਰਦਰਜ਼ ਕੀਪਰਜ਼ ਗੈਂਗ ਦੇ ਹਰਪ੍ਰੀਤ ਉੱਪਲ ਅਤੇ ਉਸ ਦੇ 11 ਸਾਲਾ ਪੁੱਤ ਦੀ ਗੋਲੀ ਮਾਰ ਕੇ ਹੱ+ਤਿਆ

Published on

----------- Advertisement -----------
  • ਕ+ਤ+ਲ ਦਾ ਸਬੰਧ UN ਗੈਂਗ ਨਾਲ ਦੱਸਿਆ ਜਾ ਰਿਹਾ ਹੈ

ਚੰਡੀਗੜ੍ਹ, 12 ਨਵੰਬਰ 2023 – ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਸਿੱਖ ਵਿਅਕਤੀ ਅਤੇ ਉਸਦੇ 11 ਸਾਲਾ ਬੇਟੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਰਪ੍ਰੀਤ ਸਿੰਘ ਉੱਪਲ (41) ਅਤੇ ਉਸ ਦੇ ਪੁੱਤਰ ਨੂੰ ਦਿਨ ਦਿਹਾੜੇ ਉਨ੍ਹਾਂ ਦੀ ਕਾਰ ਵਿੱਚ ਇੱਕ ਸ਼ਾਪਿੰਗ ਪਲਾਜ਼ਾ ਵਿੱਚ ਇੱਕ ਗੈਸ ਸਟੇਸ਼ਨ ਦੇ ਬਾਹਰ ਗੋਲੀ ਮਾਰ ਦਿੱਤੀ ਗਈ। ਐਡਮਿੰਟਨ ਪੁਲਿਸ ਨੇ ਦੱਸਿਆ ਕਿ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਵਿੱਚ ਸਵਾਰ ਇੱਕ ਹੋਰ ਲੜਕਾ ਵਾਲ-ਵਾਲ ਬਚ ਗਿਆ।

ਪੁਲਿਸ ਨੇ ਦੱਸਿਆ ਕਿ ਉੱਪਲ ਬ੍ਰਦਰਜ਼ ਕੀਪਰ ਗੈਂਗ ਦਾ ਸਰਗਰਮ ਮੈਂਬਰ ਸੀ। ਪੁਰਾਣੀ ਰੰਜਿਸ਼ ਕਾਰਨ ਉਸ ਦਾ ਕਤਲ ਕੀਤਾ ਗਿਆ ਹੈ। ਕਤਲ ਦਾ UN ਗੈਂਗ ਨਾਲ ਸਬੰਧ ਸੀ। ਪੁਲਸ ਮੁਤਾਬਕ ਉੱਪਲ ‘ਤੇ ਅਕਤੂਬਰ 2021 ‘ਚ ਵੀ ਹਮਲਾ ਹੋਇਆ ਸੀ, ਜਿਸ ‘ਚ ਉਹ ਬਚ ਗਿਆ ਸੀ। ਫਿਰ ਸ਼ੂਟਰਾਂ ਨੇ ਉਸ ‘ਤੇ ਕਈ ਗੋਲੀਆਂ ਚਲਾਈਆਂ, ਉਕਤ ਘਟਨਾ ਸਮੇਂ ਉਸ ਦਾ ਪਰਿਵਾਰ ਵੀ ਉਸ ਦੇ ਨਾਲ ਸੀ। ਪਰ ਉਸਦੀ ਜਾਨ ਬਚ ਗਈ ਸੀ।

ਪੁਲਿਸ ਨੇ ਦੱਸਿਆ ਕਿ ਉੱਪਲ ਦਾ ਪਿਛਲੇ ਕਈ ਦਿਨਾਂ ਤੋਂ ਪਿੱਛਾ ਕੀਤਾ ਜਾ ਰਿਹਾ ਸੀ। ਜਿਸ ਦਿਨ ਇਹ ਕਤਲ ਹੋਇਆ, ਉਸ ਦਿਨ ਕੁਝ ਮੁਲਜ਼ਮਾਂ ਨੇ ਉੱਪਲ ਦਾ ਪਿੱਛਾ ਕੀਤਾ ਸੀ। ਮ੍ਰਿਤਕ ਨੂੰ 2013 ‘ਚ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ‘ਚ 15 ਮਹੀਨੇ ਦੀ ਜੇਲ੍ਹ ਹੋਈ ਸੀ। ਉਹ ਕੋਕੀਨ ਰੱਖਣ ਅਤੇ ਤਸਕਰੀ ਦੇ ਦੋਸ਼ਾਂ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਸੀ। ਹਾਲ ਹੀ ‘ਚ ਉਸ ‘ਤੇ ਹਥਿਆਰਾਂ ਨਾਲ ਹਮਲਾ ਕਰਨ ਅਤੇ ਬੰਦੂਕ ਰੱਖਣ ਦੇ ਦੋਸ਼ ਵੀ ਲੱਗੇ ਸਨ।

ਪੁਲਿਸ ਨੇ ਅਜੇ ਤੱਕ ਬੱਚੇ ਦਾ ਨਾਮ ਜਨਤਕ ਨਹੀਂ ਕੀਤਾ ਹੈ ਕਿਉਂਕਿ ਬੱਚਾ ਅਜੇ 11 ਸਾਲ ਦਾ ਸੀ। ਉੱਪਲ ਨੇ ਅਗਲੇ ਸਾਲ ਅਪ੍ਰੈਲ ‘ਚ ਅਦਾਲਤ ‘ਚ ਪੇਸ਼ ਹੋਣਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...