June 27, 2026, 4:14 pm
----------- Advertisement -----------
HomeNewsLatest Newsਰਾਣਾ ਗੁਰਜੀਤ ਨੇ ਸੋਨੀਆ ਗਾਂਧੀ ਨੂੰ ਲਿੱਖੀ ਚਿੱਠੀ, ਖਹਿਰਾ ਨੂੰ ਲੈ ਕੇ...

ਰਾਣਾ ਗੁਰਜੀਤ ਨੇ ਸੋਨੀਆ ਗਾਂਧੀ ਨੂੰ ਲਿੱਖੀ ਚਿੱਠੀ, ਖਹਿਰਾ ਨੂੰ ਲੈ ਕੇ ਕੀਤੀ ਵੱਡੀ ਮੰਗ

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਹੈ। ਜਿਸ ‘ਚ ਉਨ੍ਹਾਂ ਨੇ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ ਚੋਂ ਕੱਢਣ ਦੀ ਮੰਗ ਕੀਤੀ ਹੈ। ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪਿਛਲੇ ਸਾਲ ਮਨੀ ਲਾਂਡਰਿੰਗ ਮਾਮਲੇ ਵਿੱਚ ਸੁਖਪਾਲ ਸਿੰਘ ਖਹਿਰਾ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਦਾ ਮੁੱਦਾ ਉਠਾਇਆ ਸੀ। ਈਡੀ ਨੇ ਪਿਛਲੇ ਸਾਲ ਭੁਲੱਥ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਉਹ ਇਸ ਕੇਸ ਦੇ ਮੁਲਜ਼ਮਾਂ ਦਾ ਸਾਥੀ ਹੈ ਅਤੇ ਇੱਕ ਜਾਅਲੀ ਪਾਸਪੋਰਟ ਗਰੋਹ ‘ਚ ਸ਼ਾਮਲ ਹੈ।

ਰਾਣਾ ਗੁਰਜੀਤ ਦਾ ਇਹ ਕਦਮ ਖਹਿਰਾ, ਨਵਤੇਜ ਸਿੰਘ ਚੀਮਾ ਅਤੇ ਪੰਜਾਬ ਕਾਂਗਰਸ ਦੇ ਦੋ ਹੋਰ ਆਗੂਆਂ ਵੱਲੋਂ ਸੋਨੀਆ ਗਾਂਧੀ ਨੂੰ ਚਿੱਠੀ ਲਿਖੇ ਜਾਣ ਤੋਂ ਕੁਝ ਦਿਨ ਬਾਅਦ ਆਇਆ ਹੈ। ਪੱਤਰ ਵਿੱਚ ਕਾਂਗਰਸੀ ਆਗੂਆਂ ਨੇ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ ਨੂੰ ਪਾਰਟੀ ਚੋਂ ਕੱਢਣ ਦੀ ਮੰਗ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...