June 27, 2026, 1:06 am
----------- Advertisement -----------
HomeNewsBreaking Newsਪਤੀ ਨਾਲ ਬਾਜ਼ਾਰ ਤੋਂ ਪਰਤ ਰਹੀ ਔਰਤ ਅਚਾਨਕ ਸਪੀਡ ਬਰੇਕਰ ਆਉਣ ਕਾਰਨ...

ਪਤੀ ਨਾਲ ਬਾਜ਼ਾਰ ਤੋਂ ਪਰਤ ਰਹੀ ਔਰਤ ਅਚਾਨਕ ਸਪੀਡ ਬਰੇਕਰ ਆਉਣ ਕਾਰਨ ਸਕੂਟੀ ਤੋਂ ਡਿੱਗੀ ਹੇਠਾਂ, ਪਿੱਛੋਂ ਆ ਰਹੇ ਟਰੈਕਟਰ ਨੇ ਕੁਚਲਿਆ

Published on

----------- Advertisement -----------

ਪੰਜਾਬ ਦੇ ਅਬੋਹਰ ‘ਚ ਸੀਤੋ ਰੋਡ ‘ਤੇ ਰੇਲਵੇ ਫਾਟਕ ਨੇੜੇ ਇਕ ਔਰਤ ਸਪੀਡ ਬਰੇਕਰ ‘ਤੇ ਸਕੂਟੀ ਤੋਂ ਹੇਠਾਂ ਡਿੱਗ ਗਈ। ਇਸ ਦੌਰਾਨ ਪਿੱਛੇ ਤੋਂ ਆ ਰਹੇ ਟਰੈਕਟਰ ਦੀ ਲਪੇਟ ‘ਚ ਆਉਣ ਨਾਲ ਔਰਤ ਗੰਭੀਰ ਜ਼ਖਮੀ ਹੋ ਗਈ। ਪਰਿਵਾਰਕ ਮੈਂਬਰ ਤੁਰੰਤ ਉਸ ਨੂੰ ਸਿਵਲ ਹਸਪਤਾਲ ਲੈ ਗਏ ਪਰ ਔਰਤ ਦੀ ਮੌਤ ਹੋ ਗਈ। ਔਰਤ ਦੀ ਮੌਤ ਨਾਲ ਪਰਿਵਾਰ ਦੀਆਂ ਦੀਵਾਲੀ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ।
ਜਾਣਕਾਰੀ ਮੁਤਾਬਿਕ ਔਰਤ ਦੇ ਦੋ ਲੜਕੇ ਕੈਨੇਡਾ ਰਹਿੰਦੇ ਹਨ। ਜਿਸ ਕਾਰਨ ਪੋਸਟਮਾਰਟਮ ਤੋਂ ਬਾਅਦ ਔਰਤ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਗਿਆ ਹੈ। ਪੁੱਤਰਾਂ ਦੇ ਵਾਪਸ ਆਉਣ ਤੋਂ ਬਾਅਦ ਹੀ ਔਰਤ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਦੱਸ ਦਈਏ ਕਿ ਕੈਲਾਸ਼ ਨਗਰ ਦੀ ਰਹਿਣ ਵਾਲੀ ਚਰਨਜੀਤ ਕੌਰ ਅਤੇ ਪਤਨੀ ਪ੍ਰਿਤਪਾਲ ਸਿੰਘ ਐਕਟਿਵਾ ‘ਤੇ ਸਜਾਵਟੀ ਲੜੀਆਂ ਖਰੀਦਣ ਲਈ ਬਾਜ਼ਾਰ ਜਾ ਰਹੇ ਸਨ। ਜਦੋਂ ਦੋਵੇ ਪਤੀ-ਪਤਨੀ ਸੀਤੋ ਰੋਡ ‘ਤੇ ਰੇਲਵੇ ਫਾਟਕ ਨੇੜੇ ਪੁੱਜੇ ਤਾਂ ਅਚਾਨਕ ਸਪੀਡ ਬਰੇਕਰ ਆਉਣ ਕਾਰਨ ਪਿੱਛੇ ਬੈਠੀ ਚਰਨਜੀਤ ਸੜਕ ‘ਤੇ ਡਿੱਗ ਗਈ। ਔਰਤ ਜਿਵੇਂ ਹੀ ਹੇਠਾਂ ਡਿੱਗੀ ਤਾਂ ਪਿੱਛੇ ਤੋਂ ਆ ਰਹੇ ਟਰੈਕਟਰ ਨੇ ਉਸ ਨੂੰ ਆਪਣੀ ਚਪੇਟ ਚ ਲੈ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...